• Latest
  • Trending
Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

2 years ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

7 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

43 minutes ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

1 hour ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

2 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

3 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

4 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

September 26, 2024
in ਖਬਰਾਂ, ਪੰਜਾਬ
Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ

ਮੁੱਖ ਸਕੱਤਰ ਨੇ ਪਹਿਲੀ ਅਕਤੂਬਰ ਤੋਂ ਸ਼ੁਰੂ ਕੀਤੀ ਜਾਣ ਵਾਲੀ ਖਰੀਦ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਸਮੀਖਿਆ ਮੀਟਿੰਗ

Punjab News: ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਤਿਆਰ ਬਰ ਤਿਆਰ

ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਖਰੀਦ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਕਰਨ ਦੇ ਦਿੱਤੇ ਨਿਰਦੇਸ਼ਾਂ ਤਹਿਤ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰ ਕੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਸਬੰਧਤ ਖਰੀਦ ਏਜੰਸੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕਰਨ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਅਤੇ ਮੁੰਬਈ ਵਿਖੇ ਕੀਤੀ ਪੈਰਵੀ ਦੇ ਚੱਲਦਿਆਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਤੁਰੰਤ ਅਦਾਇਗੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਫੀਸਦੀ ਨਮੀ ਤੱਕ ਦਾ ਝੋਨਾ ਮੰਡੀ ਲੈ ਕੇ ਆਉਣ ਤਾਂ ਜੋ ਖਰੀਦ ਦੇ ਨਿਯਮਾਂ ਨੂੰ ਪੂਰਾ ਕਰਦੇ ਹੋਏ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਹੋ ਸਕੇ।

ਮੁੱਖ ਸਕੱਤਰ ਨੇ ਕਿਹਾ ਕਿ ਉਨ੍ਹਾਂ ਐਫ.ਸੀ.ਆਈ. ਦੀ ਸੀ.ਐਮ.ਡੀ. ਵਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ ਜਿਨ੍ਹਾਂ ਇਹ ਵਿਸ਼ਵਾਸ ਦਿਵਾਇਆ ਕਿ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਪੰਜਾਬ ਦੇ ਮਿੱਲਰਜ਼ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਵੱਲੋਂ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦਾ ਭਰੋਸਾ ਦੇਣ ਤੋਂ ਬਾਅਦ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨਾਲ ਗੱਲਬਾਤ ਕਰਕੇ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਦੀ ਮੰਗ ਉਠਾਈ ਗਈ ਸੀ।

ਮੀਟਿੰਗ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਨੇ ਜਾਣਕਾਰੀ ਦਿੱਤੀ ਕਿ ਸੀਜ਼ਨ ਦੌਰਾਨ 185 ਲੱਖ ਮੀਟਰਿਕ ਟਨ ਝੋਨੇ ਦੀ ਸੰਭਾਵਿਤ ਖਰੀਦ ਲਈ 5 ਲੱਖ ਬੇਲਜ਼ (ਬਾਰਦਾਨੇ ਦੀਆਂ ਗੱਠਾਂ) ਦੀ ਜ਼ਰੂਰਤ ਹੈ ਜਿਸ ਵਿੱਚੋਂ ਵਿਭਾਗ ਨੇ ਹੁਣ ਤੱਕ 4.74 ਲੱਖ ਬਰਦਾਨੇ ਦੀਆਂ ਗੱਠਾਂ ਦਾ ਇਸ ਵੇਲੇ ਪ੍ਰਬੰਧ ਕਰ ਲਿਆ ਹੈ ਅਤੇ 35 ਹਜ਼ਾਰ ਹੋਰ ਗੱਠਾਂ ਦਾ ਪ੍ਰਬੰਧ ਪ੍ਰਕਿਰਿਆ ਅਧੀਨ ਹੈ ਜੋ ਕਿ ਜਲਦ ਪੂਰਾ ਕਰ ਲਿਆ ਜਾਵੇਗਾ।

ਸ੍ਰੀ ਅਨੁਰਾਗ ਵਰਮਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਖੁਦ ਅਤੇ ਐਸ.ਡੀ.ਐਮਜ਼ ਮੰਡੀਆਂ ਦਾ ਨਿਰੰਤਰ ਨਿੱਜੀ ਤੌਰ ਉਤੇ ਦੌਰਾ ਕਰਕੇ ਪ੍ਰਬੰਧਾਂ ਦੀ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਸ਼ਾਮ 6 ਵਜੇ ਤੋਂ ਸਵੇਰ 10 ਵਜੇ ਤੱਕ ਝੋਨੇ ਦੀ ਵਾਢੀ ਲਈ ਕੰਬਾਈਨਾਂ ਦੇ ਚੱਲਣ ਉਤੇ ਪਾਬੰਦੀ ਦੇ ਆਦੇਸ਼ਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਐਮ.ਡੀ. ਕੰਵਲਪ੍ਰੀਤ ਬਰਾੜ, ਪੰਜਾਬ ਮੰਡੀਕਰਨ ਬੋਰਡ ਦੇ ਸਕੱਤਰ ਰਾਮਵੀਰ ਸਿੰਘ, ਪਨਸਪ ਦੇ ਐਮ.ਡੀ. ਸੋਨਾਲੀ ਗਿਰਿ, ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਅਤੇ ਮਾਰਕਫੈਡ ਦੇ ਐਮ.ਡੀ. ਗਿਰਿਸ਼ ਦਿਆਲਨ ਵੀ ਹਾਜ਼ਰ ਸਨ।
——

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Most Popular

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

by Ranjit Singh
1 week ago
0

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 