RADHA SWAMI : ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਨੂੰ ਮਿਲੀ ਜ਼ੈਡ ਪਲੱਸ ਸੁਰੱਖਿਆ

ਬਿਆਸ, 2ਅਕਤੂਬਰ (ਵਿਸ਼ਵ ਵਾਰਤਾ): ਕੇਂਦਰ ਸਰਕਾਰ ਵਲੋਂ ਡੇਰਾ ਬਿਆਸ ਦੇ ਨਵੇਂ ਮੁਖੀ ਜਸਦੀਪ ਸਿੰਘ ਗਿੱਲ ਦੀ ਸੁਰਖਿਆ ‘ਚ ਵਾਧਾ ਕਰਕੇ ਉਨ੍ਹਾਂ ਨੂੰ ਜ਼ੈਡ ਪਲੱਸ ਸੁਰੱਖਿਆ ਦਿੱਤੀ ਗਈ ਹੈ। ਡੇਰਾ ਮੁਖੀ ਜਿਸ ਵੀ ਸੂਬੇ ‘ਚ ਜਾਣਗੇ ਉਥੋਂ ਦੀ ਸਰਕਾਰ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ। ਉੱਤਰਾਧਿਕਾਰੀ ਬਣਾਏ ਜਾਣ ਤੋਂ ਬਾਅਦ ਡੇਰੇ ਦੇ ਪ੍ਰਬੰਧ ਅਤੇ ਸਤਸੰਗ ਕਰਨ ਦੀ ਜਿੰਮੇਵਾਰੀ ਉਨ੍ਹਾਂ ਨੂੰ ਸੌਪੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ‘ਚ ਕੇਂਦਰੀ ਸੁਰਖਿਆ ਦੇ ਜਵਾਨ ਹੋਣਗੇ। ਬੀਤੇ 2 ਸਤੰਬਰ 2024 ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਉੱਤਰਾਧਿਕਾਰੀ ਨਿਯੁਕਤ ਕੀਤਾ ਸੀ। ਜਾਣਕਾਰੀ ਮੁਤਾਬਕ ਖੁਫੀਆ ਜਾਣਕਾਰੀ ਦੇ ਅੰਦਰ ‘ਤੇ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ‘ਚ ਵਾਧਾ ਕੀਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਵਿਦੇਸ਼ਾ ਵਿਚ ਅਤੇ ਸੂਬੇ ਤੋਂ ਬਾਹਰ ਸਤਿਸੰਗ ਕਰਨ ਅਤੇ ਪ੍ਰਬੰਧਾਂ ਨੂੰ ਸੰਭਾਲਣ ਦੀ ਜਿੰਮੇਵਾਰੀ ਦਿੱਤੀ ਹੈ। ਇਸਤੋਂ ਇਲਾਵਾ ਉਨ੍ਹਾਂ ਨੂੰ ਸੰਗਤ ਨੂੰ ਨਾਮਦਾਨ ਦੇਣ ਦੀ ਜਿੰਮੇਵਾਰੀ ਵੀ ਦਿੱਤੀ ਗਈ ਹੈ।RADHA SWAMI























