• Latest
  • Trending
Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

2 years ago
ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

9 minutes ago
‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

13 minutes ago
ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

18 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

25 minutes ago
ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

37 minutes ago
ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

ਪੰਜਾਬ ਪੁਲਿਸ ਪ੍ਰਸ਼ਾਸਨ ‘ਚ ਵੱਡਾ ਫੇਰਬਦਲ ; 6 ਜ਼ਿਲ੍ਹਿਆਂ ਦੇ SSP ਸਮੇਤ ਉਚ ਅਧਿਕਾਰੀ ਕੀਤੇ ਇੱਧਰੋਂ- ਉੱਧਰ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ

2 hours ago
IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

IPS Transfers : 8 IPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

3 hours ago
ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

ਰੌਬਰਟ ਪੈਟਿਨਸਨ ਸਟਾਰਰ ਫਿਲਮ ‘Primetime’ 25 ਸਤੰਬਰ ਨੂੰ ਭਾਰਤ ਵਿੱਚ ਹੋਵੇਗੀ ਰਿਲੀਜ਼

3 hours ago
ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

ਭਾਰਤ ਆਪਣੇ ਵਿਕਾਸ ਨੂੰ ਨੁਕਸਾਨ ਪਹੁੰਚਾਏ ਬਿਨਾਂ ਵਿਸ਼ਵ ਅਰਥਵਿਵਸਥਾ ਵਿੱਚ ਤਬਦੀਲੀਆਂ ਦੇ ਅਨੁਕੂਲ ਹੋ ਸਕਦਾ ਹੈ : ਵਿੱਤ ਮੰਤਰੀ ਸੀਤਾਰਮਨ

3 hours ago
ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

ਇੰਡੋਨੇਸ਼ੀਆ ‘ਚ ਫਟਿਆ ਜਵਾਲਾਮੁਖੀ ; ਅਸਮਾਨ ‘ਚ ਉੱਠਿਆ ਸੁਆਹ ਦਾ ਗੁਬਾਰ

3 hours ago
ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

ਰੋਹਿਤ ਸ਼ਰਮਾ ਹੁਣ ਐਂਟਰਟੇਨਮੈਂਟ ਜਗਤ ‘ਚ ਕਰਨ ਜਾ ਰਹੇ ਨੇ ਸ਼ਾਨਦਾਰ ਸ਼ੁਰੂਆਤ

3 hours ago
Hindi News
English News
Tuesday, September 1, 2026
No Result
View All Result
28 °c
Chandigarh
27 ° Wed
28 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

October 3, 2024
in ਖਬਰਾਂ, ਪੰਜਾਬ
Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

* ਸਰਕਾਰ ਵੱਲੋਂ ਸਰਬਸੰਮਤੀ ਵਾਲੇ ਪਿੰਡਾਂ ਨੂੰ ਵੱਧ ਫੰਡ ਦੇਣ ਦੀ ਗੱਲ ਦੁਹਰਾਈ
* ਪੰਚਾਇਤੀ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਨਕਾਰਨ ਲੋਕਃ ਮੁੱਖ ਮੰਤਰੀ
* ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ
* ਪੰਜਾਬ ਦੇ ਹਿੱਤਾਂ ਵਿਰੁੱਧ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ

Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲ

ਸਤੌਜ (ਸੰਗਰੂਰ), 3 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ।

ਆਪਣੇ ਪਿੰਡ ਦੇ ਦੌਰੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਚੁਣੇ ਜਾਣ ਵਾਲੇ ਉਮੀਦਵਾਰਾਂ ਬਾਰੇ ਸਰਬਸੰਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਹ ਜਮਹੂਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਭਰ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਮਜ਼ਬੂਤ ​​ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਬਿਨਾਂ ਪਾਰਟੀ ਚੋਣ ਨਿਸ਼ਾਨਾਂ ਤੋਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰ ਦਾ ਸਰਵਪੱਖੀ ਵਿਕਾਸ ਯਕੀਨੀ ਬਣੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਡੇਰੇ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਮੀਦਵਾਰਾਂ ਨੂੰ ਪਾਰਟੀ ਦੇ ਚੋਣ ਨਿਸ਼ਾਨਾਂ ‘ਤੇ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰੇਗਾ, ਉਸ ਪਿੰਡ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਣ ਕੇ ਸੂਬੇ ਵਿੱਚ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਗੇ ਵੀ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ ਅਤੇ ਇਹ ਸੂਬੇ ਦਾ ਮਾਡਲ ਪਿੰਡ ਬਣ ਕੇ ਉਭਰੇਗਾ।

Punjab News: ਮੁੱਖ ਮੰਤਰੀ ਵੱਲੋਂ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤਾਂ ਦੀ ਚੋਣ ਸਰਬਸੰਮਤੀ ਨਾਲ ਕਰਨ ਦੀ ਅਪੀਲਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ​​ਕਰਨਾ ਚਾਹੁੰਦੀ ਹੈ, ਜਿਸ ਲਈ ਸੂਝਵਾਨ ਅਤੇ ਇਮਾਨਦਾਰ ਲੋਕਾਂ ਦੀ ਚੋਣ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੇ ਇਨ੍ਹਾਂ ਯਤਨਾਂ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ ਅਤੇ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਪਿੰਡਾਂ ਨੂੰ ਵਿਕਾਸ ਲਈ ਵੱਧ ਤੋਂ ਵੱਧ ਫੰਡ ਦੇ ਕੇ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਗ਼ਰੀਬੀ ਸਿਰਫ਼ ਲੀਡਰਾਂ ਦੇ ਬੋਲਾਂ ਨਾਲ ਖ਼ਤਮ ਨਹੀਂ ਹੋਵੇਗੀ, ਸਗੋਂ ਆਮ ਆਦਮੀ ਦੇ ਸ਼ਕਤੀਕਰਨ ਨਾਲ ਹੀ ਇਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਉਹ ਕੁੰਜੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਤੋਂ ਬਾਹਰ ਕੱਢ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਸ਼ਕਤੀਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਹੁਣ ਤੱਕ 44000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇਸ ਨੂੰ ਹਰ ਤਰ੍ਹਾਂ ਨਾਲ ਮਜ਼ਬੂਤ ​​ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚਾਂ ਦੀ ਚੋਣ ਪਿੰਡਾਂ ਲਈ ਹੋਣੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਾਰਟੀ ਜਾਂ ਧੜੇ ਲਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਪੰਚਾਇਤਾਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰੇਰਕ ਵਜੋਂ ਕੰਮ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਵਿੱਚ ਪਹਿਲਾਂ ਹੀ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਗਈਆਂ ਹਨ ਅਤੇ ਹੋਰ ਪਿੰਡਾਂ ਵਿੱਚ ਵੀ ਇਸ ਅਮਲ ਨੂੰ ਦੁਹਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਸਿਹਤਮੰਦ ਲੋਕਤੰਤਰ ਦੀ ਨੀਂਹ ਹਨ ਅਤੇ ਸੂਬਾ ਸਰਕਾਰ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਹਰ ਹੀਲਾ ਵਰਤੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਮੁਕੰਮਲ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੰਮ ਤੋਂ ਵਾਂਝੇ ਕਰਨ ਵਾਲਾ ਕੋਈ ਵੀ ਕੇਂਦਰੀ ਕਾਨੂੰਨ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਚਾਰਾਜੋਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

by Ankit
September 1, 2026
0

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ • ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ...

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

by Ankit
September 1, 2026
0

  ‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ — ਪੁਲਿਸ...

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

by Navjot
September 1, 2026
0

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ    ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 1, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,1 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ “ਡਿਜੀ ਪੰਜਾਬ” ਲਾਂਚ

by Ankit
September 1, 2026
0

ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ "ਡਿਜੀ ਪੰਜਾਬ" ਲਾਂਚ • ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ...

Most Popular

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ

by Navjot
6 days ago
0

ਪੰਜਾਬ ਵਿੱਚ ਸਰਕਾਰੀ ਕਰਮਚਾਰੀਆਂ ਦੀ ਮਹਾਂ ਹੜਤਾਲ ਅੱਜ ; ਸਰਕਾਰੀ ਦਫ਼ਤਰ, ਵਿਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੀਆਂ ਓਪੀਡੀ ਸੇਵਾਵਾਂ ਰਹਿਣਗੀਆਂ ਬੰਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 