Politics News : ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੀ ਰਿਹਾਇਸ਼ ਤੇ ਰਹਿਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਹੁਣ ਜਲੰਧਰ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਬੰਗਲੇ ਵਿੱਚ ਰਹਿਣਗੇ। ਜਾਣਕਾਰੀ ਅਨੁਸਾਰ ਅੱਜ 4 ਅਕਤੂਬਰ ਨੂੰ ਅਰਵਿੰਦ ਕੇਜਰੀਵਾਲ ਇੱਥੇ ਸ਼ਿਫਟ ਹੋ ਜਾਣਗੇ। ਅਰਵਿੰਦ ਕੇਜਰੀਵਾਲ ਫਿਰੋਜ਼ਸ਼ਾਹ ਰੋਡ ਸਥਿਤ ਬੰਗਲਾ ਨੰਬਰ 5 ਵਿੱਚ ਆਪਣੇ ਪੂਰੇ ਪਰਿਵਾਰ ਦੇ ਨਾਲ ਰਹਿਣਗੇ। ਕੇਜਰੀਵਾਲ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ 6 ਫਲੈਗ ਸਟਾਫ ਰੋਡ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਛੱਡਣਾ ਹੈ ਤੇ ਹੁਣ ਅਰਵਿੰਦ ਕੇਜਰੀਵਾਲ ਦਿੱਲੀ ਦੇ ਫਿਰੋਜ਼ਸ਼ਾਹ ਰੋਡ ‘ਤੇ ਸਥਿਤ ਬੰਗਲਾ ਨੰਬਰ ਪੰਜ ‘ਚ ਰਹਿਣਗੇ। ਇਹ ਬੰਗਲਾ ਅਧਿਕਾਰਤ ਤੌਰ ‘ਤੇ ‘ਆਪ’ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਅਲਾਟ ਕੀਤਾ ਗਿਆ ਸੀ।























