• Latest
  • Trending
Punjab Police ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

Punjab Police ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

4 hours ago
Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

4 hours ago
ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

5 hours ago
ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

ਤਿੰਨ ਨਗਰ ਕੌਂਸਲਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਮਈ ਤੋਂ ਹੋਵੇਗੀ ਸ਼ੁਰੂ

5 hours ago
Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

Jalandhar ‘ਚ ਸ਼ਰੇਆਮ ਫਾਇਰਿੰਗ! ਭਾਜਪਾ ਆਗੂ ਨੂੰ ਲੱਗੀ ਗੋਲੀ

5 hours ago
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

6 hours ago
IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

IPL 2026 GT vs SRH : ਸਨਰਾਈਜ਼ਰਜ਼ ਹੈਦਰਾਬਾਦ ਨੇ ਜਿੱਤਿਆ TOSS

6 hours ago
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

6 hours ago
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

6 hours ago
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

6 hours ago
Hindi News
English News
Wednesday, May 13, 2026
No Result
View All Result
29 °c
Chandigarh
32 ° Wed
36 ° Thu
37 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Police ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

October 4, 2024
in ਖਬਰਾਂ, ਪੰਜਾਬ
Punjab Police ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

Punjab Police ਵੱਲੋਂ ਨਸ਼ਿਆਂ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼; 1.5 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਫੜੇ ਗਏ ਮੁਲਜ਼ਮ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਕਰਦੇ ਸਨ ਤਸਕਰੀ- ਡੀਜੀਪੀ ਗੌਰਵ ਯਾਦਵ
– ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਨੇ ਪਿਛਲੇ ਦੋ ਮਹੀਨਿਆਂ ਵਿੱਚ ਕੋਟਕਪੂਰਾ ਦੇ ਨਸ਼ਾ ਤਸਕਰ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਕੀਤੀ ਸੀ ਤਸਕਰੀ
– ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ; 2020 ਵਿੱਚ ਦਰਜ ਹੋਇਆ ਸੀ ਅਗਵਾ ਦਾ ਕੇਸ: ਐਸਐਸਪੀ ਦੀਪਕ ਪਾਰੀਕ

ਚੰਡੀਗੜ੍ਹ/ਐਸਏਐਸ ਨਗਰ, 4 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ, ਜੋ ਸੂਬੇ ਵਿੱਚ ਹੈਰੋਇਨ ਦੀ ਤਸਕਰੀ ਲਈ ਜੈਕਟਾਂ ਦੀ ਵਰਤੋਂ ਕਰਦਾ ਸੀ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ 500-500 ਗ੍ਰਾਮ ਹੈਰੋਇਨ ਨਾਲ ਭਰੀਆਂ ਤਿੰਨ ਹਾਫ ਸਲੀਵ ਜੈਕਟਾਂ ਸਮੇਤ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਫਰੀਦਕੋਟ ਦੇ ਭਾਨਾ ਦੇ ਰਹਿਣ ਵਾਲੇ ਸੁਖਦੀਪ ਸਿੰਘ ਉਰਫ ਰਾਜਾ ਅਤੇ ਰੋਹਤਕ ਦੇ ਅਜੈਬ ਦੇ ਰਹਿਣ ਵਾਲੇ ਕ੍ਰਿਸ਼ਨ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਚਿੱਟੇ ਰੰਗ ਦੀ ਹੁੰਡਈ ਔਰਾ (ਐਚਆਰ 12 ਏਟੀ 7091) ਕਾਰ ਨੂੰ ਵੀ ਜ਼ਬਤ ਕੀਤਾ ਹੈ, ਜਿਸ ਨੂੰ ਉਹ ਟੈਕਸੀ ਵਜੋਂ ਵਰਤਦਿਆਂ ਉਸ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਦਿੱਲੀ ਸਥਿਤ ਅਫਗਾਨ ਨਾਗਰਿਕ ਤੋਂ ਖਰੀਦੀ ਗਈ ਸੀ, ਜਿਸ ਨਾਲ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਡਰੱਗ ਕਾਰਟਿਲ ਨਾਲ ਸਬੰਧਾਂ ਦਾ ਪਰਦਾਫਾਸ਼ ਹੋਣ ਦੇ ਨਾਲ-ਨਾਲ ਇਹ ਸਾਹਮਣੇ ਆਇਆ ਹੈ ਕਿ ਉਹ ਗ੍ਰਿਫਤਾਰੀ ਤੋਂ ਬਚਣ ਲਈ ਜੈਕਟਾਂ ਵਿੱਚ ਹੈਰੋਇਨ ਲੁਕਾ ਕੇ ਇਸ ਦੀ ਤਸਕਰੀ ਕਰਦੇ ਸਨ।
ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਕਾਬੂ ਕੀਤੇ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਕੋਟਕਪੂਰਾ ਦੇ ਨਸ਼ਾ ਤਸਕਰ ਲਖਵਿੰਦਰ ਸਿੰਘ ਨਾਲ ਮਿਲੀਭੁਗਤ ਕਰਕੇ ਹੈਰੋਇਨ ਦੀਆਂ ਚਾਰ ਖੇਪਾਂ ਦੀ ਤਸਕਰੀ ਕੀਤੀ ਸੀ ਅਤੇ ਹਾਲ ਹੀ ਵਿੱਚ ਸਤੰਬਰ ਦੇ ਅੱਧ ਵਿੱਚ 10 ਕਿਲੋ ਹੈਰੋਇਨ ਖਰੀਦੀ ਸੀ, ਜੋ ਮੋਗਾ ‘ਚ ਸਪਲਾਈ ਕੀਤੀ ਗਈ ਸੀ। ਐਨਡੀਪੀਐਸ ਐਕਟ ਦੇ ਘੱਟੋ-ਘੱਟ 10 ਕੇਸਾਂ ਦਾ ਸਾਹਮਣਾ ਕਰ ਰਿਹਾ ਮੁਲਜ਼ਮ ਲਖਵਿੰਦਰ ਸਿੰਘ ਇਸ ਮਾਡਿਊਲ ਦਾ ਮੁੱਖ ਸਰਗਨਾ ਦੱਸਿਆ ਜਾ ਰਿਹਾ ਹੈ, ਜੋ ਨਸ਼ੇ ਦੇ ਪੂਰੇ ਨੈੱਟਵਰਕ ਨੂੰ ਚਲਾ ਰਿਹਾ ਸੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਫਰਾਰ ਲਖਵਿੰਦਰ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਨੇ ਦੱਸਿਆ ਕਿ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਹੈਰੋਇਨ ਸਮੇਤ ਡਰੱਗ ਸਿੰਡੀਕੇਟ ਦੇ ਦੋ ਮੈਂਬਰ ਚਿੱਟੇ ਰੰਗ ਦੀ ਹੁੰਡਈ ਔਰਾ ਵਿੱਚ ਦਿੱਲੀ ਤੋਂ ਮੁਹਾਲੀ ਵੱਲ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਵਾਹਨ ਨੂੰ ਸਫਲਤਾਪੂਰਵਕ ਘੇਰਾ ਪਾ ਕੇ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕਰ ਲਿਆ।
ਐਸ.ਐਸ.ਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅੱਗੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਸੁਖਦੀਪ ਦਾ ਪੁਰਾਣਾ ਅਪਰਾਧਿਕ ਰਿਕਾਰਡ ਵੀ ਹੈ ਜਿਸ ਖਿਲਾਫ 2020 ਵਿੱਚ ਅਗਵਾ ਦਾ ਕੇਸ ਦਰਜ ਹੋਇਆ ਸੀ। ਉਹਨਾਂ ਦੱਸਿਆ ਕਿ ਮਈ 2024 ਵਿੱਚ ਫਰੀਦਕੋਟ ਜੇਲ ਤੋਂ ਜ਼ਮਾਨਤ ’ਤੇ ਬਾਹਰ ਆਉਣ ਤੋਂ ਬਾਅਦ ਉਹ ਜੁਲਾਈ 2024 ਵਿੱਚ ਹੈਰੋਇਨ ਦੀ ਤਸਕਰੀ ਦੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਇਆ ਸੀ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸੋਹਾਣਾ, ਐਸ.ਏ.ਐਸ.ਨਗਰ ਵਿੱਚ ਕਿਰਾਏ ’ਤੇ ਰਿਹਾਇਸ਼ ਵੀ ਲਈ ਹੋਈ ਸੀ।
ਇਸ ਸਬੰਧ ਵਿੱਚ ਐਸ.ਏ.ਐਸ.ਨਗਰ ਦੇ ਥਾਣਾ ਲਾਲੜੂ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰਬਰ 141 ਮਿਤੀ 03/10/2024 ਦਰਜ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsPUNJABPUNJAB POLICEPunjab Police dgptop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

IPL 2026 GT vs SRH :  ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ

by Jaspreet Kaur
May 12, 2026
0

IPL 2026 GT vs SRH : ਸਾਈ ਸੁਦਰਸ਼ਨ ਤੇ ਸੁੰਦਰ ਨੇ ਜੜ੍ਹੇ ਅਰਧ-ਸੈਂਕੜੇ; ਗੁਜਰਾਤ ਨੇ ਹੈਦਰਾਬਾਦ ਨੂੰ ਦਿੱਤਾ ਇੰਨੀਆਂ ਦੌੜਾਂ...

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

Punjab ਦੇ ਇਸ ਸ਼ਹਿਰ ‘ਚ ਭਲਕੇ ਲੋਕਲ ਛੁੱਟੀ ਦਾ ਐਲਾਨ

by Jaspreet Kaur
May 12, 2026
0

Punjab ਦੇ ਇਸ ਸ਼ਹਿਰ 'ਚ ਭਲਕੇ ਲੋਕਲ ਛੁੱਟੀ ਦਾ ਐਲਾਨ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਵਲੋਂ...

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

by Ankit
May 12, 2026
0

ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ  ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

IPL 2026 DC vs PBKS:  ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ!

by Jaspreet Kaur
2 weeks ago
0

IPL 2026 DC vs PBKS: ਮੈਚ ਦੌਰਾਨ ਦਿੱਲੀ ਦਾ ਤੇਜ਼ ਗੇਂਦਬਾਜ਼ ਬੁਰੀ ਤਰ੍ਹਾਂ ਜ਼ਖਮੀ; ਐਂਬੂਲੈਂਸ ਰਾਹੀਂ ਲਿਜਾਇਆ ਗਿਆ ਹਸਪਤਾਲ! ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 