• Latest
  • Trending
PUNJAB : ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

PUNJAB : ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

2 years ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

5 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

October 9, 2024
in ਖਬਰਾਂ, ਪੰਜਾਬ, ਪ੍ਰਸ਼ਾਸਨਿਕ
PUNJAB : ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

PUNJAB : ਗਲੀ-ਮੁਹੱਲਿਆਂ ਵਿੱਚ ਹੁੰਦੇ ਅਪਰਾਧਾਂ ਨੂੰ ਨੱਥ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ‘ਕਾਸੋ ਫਾਰ ਸੇਫ਼ ਨੇਬਰਹੁੱਡ’ ਆਪ੍ਰੇਸ਼ਨ ਦੀ ਖੁਦ ਕੀਤੀ ਅਗਵਾਈ

ਚੰਡੀਗੜ੍ਹ/ਐਸਏਐਸ ਨਗਰ, 9 ਅਕਤੂਬਰ(ਵਿਸ਼ਵ ਵਾਰਤਾ)ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ।

ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।

ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ ਅਤੇ ਪੰਜਾਬ ਪੁਲੀਸ ਹੈਡਕੁਆਡਰ ਤੋਂ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ’ਤੇ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।

ਡੀਜੀਪੀ ਨੇ ਕਿਹਾ ਕਿ ‘ ਕਾਸੋ ਫਾਰ ਸੇਫ਼ ਨੇਬਰਹੁੱਡ’ ਪਹਿਲਕਦਮੀ ਵਿੱਚ ਇੱਕ ਬਹੁ-ਪੱਖੀ ਪਹੁੰਚ ਸ਼ਾਮਲ ਹੈ, ਜਿਸ ਤਹਿਤ ਕ੍ਰਾਈਮ ਪੈਟਰਨਾਂ , ਹੌਟਸਪੌਟਸ ਦੀ ਪਛਾਣ ਕਰਨ ਅਤੇ ਅਪਰਾਧਿਕ ਪ੍ਰੋਫਾਈਲਾਂ ਨੂੰ ਬਾਰੀਕੀ ਨਾਲ ਸਮਝਣ ਲਈ ਅਪਰਾਧਿਕ ਡੇਟਾ ਦਾ ਵੱਖ-ਵੱਖ ਪੱਧਰਾਂ ’ਤੇ ਵਿਸ਼ਲੇਸ਼ਣ ਕੀਤਾ ਜਾਂਦਾ ਹੈ, ਜੋ ਰਣਨੀਤਕ ਤੌਰ ’ਤੇ ਅਜਿਹੀਆਂ ਗ਼ੈਰ-ਸਮਾਜਿਕ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ। ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਫੀਡਬੈਕ ਅਤੇ ਸਮੱਸਿਆਵਾਂ ਇਕੱਠੀਆਂ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ.), ਵਿਦਿਅਕ ਸੰਸਥਾਵਾਂ ਅਤੇ ਮਾਰਕੀਟ ਐਸੋਸੀਏਸ਼ਨਾਂ ਨਾਲ ਰਾਬਤਾ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧ ਨੂੰ ਨੱਥ ਪਾਉਣ ਲਈ ਸ਼ਨਾਖ਼ਤ ਕੀਤੇ ਹੌਟਸਪੌਟਸ ’ਤੇ ਨਾਕਾਬੰਦੀ, ਪੈਦਲ ਗਸ਼ਤ ਅਤੇ ਪੀਸੀਆਰ ਵਾਹਨ ਗਸ਼ਤ ਰਾਹੀਂ ਪੁਲਿਸ ਦੀ ਮੌਜੂਦਗੀ ਵਧਾਈ ਜਾਵੇਗੀ। ਇਸ ਤੋਂ ਇਲਾਵਾ , ਸਥਾਨਕ ਸਰਕਾਰਾਂ ਵਿਭਾਗ ਅਤੇ ਸਥਾਨਕ ਭਾਈਵਾਲਾਂ ਜਿਸ ਵਿੱਚ ਆਰ.ਡਬਲਿੳ.ੂਏ., ਮਾਰਕੀਟ ਐਸੋਸੀਏਸ਼ਨਾਂ, ਸੰਸਥਾਵਾਂ ਅਤੇ ਮਕਾਨ ਮਾਲਕਾਂ, ਸ਼ਾਮਲ ਹਨ, ਦੇ ਸਹਿਯੋਗ ਨਾਲ , ਸੀਸੀਟੀਵੀ ਨਿਗਰਾਨੀ ਨੂੰ ਵੀ ਹੋਰ ਵਧਾਇਆ ਜਾ ਰਿਹਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਦਿਅਕ ਸੰਸਥਾਵਾਂ ਦੇ ਨੇੜੇ ਨਸ਼ਿਆਂ ਦੀ ਵਿਕਰੀ ਨੂੰ ਰੋਕਣ, ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਅਤੇ ਨਿਗਰਾਨੀ ਕਰਨ ’ਤੇ ਵੀ ਧਿਆਨ ਦੇ ਰਹੀ ਹੈ। ਟੈਕਨਾਲੋਜੀ ਅਤੇ ਕਮਿਊਨਿਟੀ ਆਊਟਰੀਚ ਦਾ ਲਾਭ ਉਠਾ ਕੇ, ਇਹ ਉਪਰਾਲਾ ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਲੋਕਾਂ ਲਈ ਇੱਕ ਸੁਰੱਖਿਅਤ ਮਾਹੌਲ ਪੈਦਾ ਕਰਨ ਦਾ ਯਤਨ ਕਰਦਾ ਹੈ।

ਬਲੌਂਗ ਦੌਰੇ ਤੋਂ ਬਾਅਦ ਵਿੱਚ, ਡੀਜੀਪੀ ਨੇ ਆਰ.ਡਬਲਯੂ.ਏ. ਦੇ ਨੁਮਾਇੰਦਿਆਂ ਨਾਲ ਉਨ੍ਹਾਂ ਤਰੀਕਿਆਂ ਦੀ ਖੋਜ ਕਰਨ ਲਈ ਮੀਟਿੰਗ ਵੀ ਕੀਤੀ, ਜਿਸ ਵਿੱਚ ਪੁਲਿਸ, ਉਨ੍ਹਾਂ ਦੇ ਸਹਿਯੋਗ ਨਾਲ, ਗਲੀ-ਮੁਹੱਲਿਆਂ ਨੂੰ ਅਜਿਹੇ ਫੁਟਕਲ ਅਪਰਾਧਾਂ ਤੋਂ ਨਿਜਾਤ ਦਿਵਾਈ ਜਾ ਸਕੇ।

ਇਸ ਆਪ੍ਰੇਸ਼ਨ ਬਾਰੇ ਦੇ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ 1500 ਤੋਂ ਵੱਧ ਪੁਲਿਸ ਟੀਮਾਂ, ਜਿਸ ਵਿੱਚ 11000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਹਨ, ਨੇ ਰਾਜ ਭਰ ਵਿੱਚ ਅਪਰਾਧਿਕ ਹੌਟਸਪਾਟਸ ‘ਤੇ ਇਸ ਆਪ੍ਰੇਸ਼ਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਕਿਹਾ ਕਿ ਅਪਰਾਧ ਦੇ ਸਾਰੇ ਹੌਟਸਪੌਟਸ ’ਤੇ ਅਤੇ ਇਨ੍ਹਾਂ ਦੇ ਆਲੇ-ਦੁਆਲੇ 236 ਮਜ਼ਬੂਤ ਨਾਕੇ ਵੀ ਲਗਾਏ ਗਏ ।

ਆਪਰੇਸ਼ਨ ਦੌਰਾਨ, ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ 140 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਅਤੇ ਉਨ੍ਹਾਂ ਦੇ ਵੇਰਵਿਆਂ ਦੀ ਵੀ ਪੁਸ਼ਟੀ ਕੀਤੀ।

ਜ਼ਿਕਰਯੋਗ ਹੈ ਕਿ ਇਹ ਸਰਗਰਮ ਤੇ ਮੁਸਤੈਦ ਪੁਲਿਸ ਰਣਨੀਤੀ ਪੰਜਾਬ ਪੁਲਿਸ ਦੀ ਭਾਈਚਾਰਕ ਸ਼ਮੂਲੀਅਤ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੁਲਿਸ ਦਾ ਟੀਚਾ , ਇਲਾਕਾ ਨਿਵਾਸੀਆਂ ਅਤੇ ਭਾਈਵਾਲਾਂ ਨਾਲ ਮਿਲ ਕੇ ਕੰਮ ਕਰਦਿਆਂ ਲੋਕਾਂ ਵਿੱਚ ਹੋਰ ਭਰੋਸਾ ਪੈਦਾ ਕਰਨਾ ਅਤੇ ਸਾਰਿਆਂ ਲਈ ਸੁਰੱਖਿਅਤ ਆਂਢ-ਗੁਆਂਢ ਸਿਰਜਣਾ ਹੈ।

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
1 week ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 