PUNJAB : ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਸੁਣਵਾਈ ਅੱਜ
ਚੰਡੀਗੜ੍ਹ, 14ਅਕਤੂਬਰ(ਵਿਸ਼ਵ ਵਾਰਤਾ) PUNJAB ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।























