• Latest
  • Trending
DGP Gaurav Yadav ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

DGP Gaurav Yadav ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

2 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

9 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

47 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

54 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

57 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

1 hour ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

DGP Gaurav Yadav ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

ਡੀਜੀਪੀ ਪੰਜਾਬ ਨੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਬਾਬਤ ਲੋਕਾਂ ਦੀ ਸਹਾਇਤਾ ਲਈ 'ਸਾਈਬਰ ਮਿੱਤਰ ਚੈਟਬੋਟ' ਵੀ ਕੀਤਾ ਲਾਂਚ

October 14, 2024
in ਖਬਰਾਂ, ਪੰਜਾਬ
DGP Gaurav Yadav ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

DGP Gaurav Yadav ਵੱਲੋਂ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ

– ਡੀਜੀਪੀ ਪੰਜਾਬ ਨੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਬਾਬਤ ਲੋਕਾਂ ਦੀ ਸਹਾਇਤਾ ਲਈ ‘ਸਾਈਬਰ ਮਿੱਤਰ ਚੈਟਬੋਟ’ ਵੀ ਕੀਤਾ ਲਾਂਚ

– ਡੀਜੀਪੀ ਗੌਰਵ ਯਾਦਵ ਨੇ ਉਦਘਾਟਨ ਦੌਰਾਨ ਕਾਲ ਸੈਂਟਰ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਕੀਤੀ ਟ੍ਰਾਇਲ ਕਾਲ

– ਸਾਈਬਰ ਹੈਲਪਲਾਈਨ 1930 ਸਾਈਬਰ ਧੋਖਾਧੜੀ ਦੇ ਪੀੜਤਾਂ ਨੂੰ ਦੋਸ਼ੀਆਂ/ਸ਼ੱਕੀਆਂ ਦੇ ਖਾਤਿਆਂ ਵਿੱਚ ਉਹਨਾਂ ਦੇ ਪੈਸਿਆਂ ਨੂੰ ਤੁਰੰਤ ਫ੍ਰੀਜ਼ ਕਰਨ ਵਿੱਚ ਸਹਾਇਤਾ ਕਰਦਾ ਹੈ: ਡੀਜੀਪੀ ਗੌਰਵ ਯਾਦਵ

– 28 ਨਵੇਂ ਸਾਈਬਰ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਉਪਰੰਤ ਸੂਬੇ ਭਰ ਵਿੱਚ ਦਰਜ ਕੀਤੀਆਂ ਗਈਆਂ 205 ਐਫਆਈਆਰ: ਏਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ

ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-‘ਸਾਈਬਰ ਹੈਲਪਲਾਈਨ 1930’ ਨੂੰ ਹੋਰ ਮਜ਼ਬੂਤ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਈਬਰ ਵਿੱਤੀ ਧੋਖਾਧੜੀ ਦੀ ਸਮੇਂ ਸਿਰ ਰਿਪੋਰਟ ਕਰਨ ਵਿੱਚ ਲੋਕਾਂ ਦੀ ਮਦਦ ਕਰਨ ਵਾਸਤੇ ‘ਸਾਈਬਰ ਹੈਲਪਲਾਈਨ 1930’ ਅਪਗ੍ਰੇਡਿਡ ਕਾਲ ਸੈਂਟਰ ਦਾ ਉਦਘਾਟਨ ਕੀਤਾ ਅਤੇ ਸਾਈਬਰ ਅਪਰਾਧਾਂ ਨਾਲ ਸਬੰਧਤ ਮੁੱਦਿਆਂ ਲਈ ਲੋਕਾਂ ਦੀ ਸਹਾਇਤਾ ਵਾਸਤੇ ‘ਸਾਈਬਰ ਮਿੱਤਰ ਚੈਟਬੋਟ’ ਵੀ ਲਾਂਚ ਕੀਤਾ।

ਹੈਲਪਲਾਈਨ ਦੀ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ, ਡੀਜੀਪੀ ਨੇ ਉਦਘਾਟਨ ਦੌਰਾਨ 1930 ‘ਤੇ ਟ੍ਰਾਇਲ ਕਾਲ ਕਰਕੇ ਹੈਲਪਲਾਈਨ ਦੇ ਕੰਮਕਾਜ ਨੂੰ ਸਮਝਣ ਲਈ ਪ੍ਰਤੀਨਿਧੀ ਨਾਲ ਗੱਲਬਾਤ ਕੀਤੀ।
ਜ਼ਿਕਰਯੋਗ ਹੈ ਕਿ ਸਾਈਬਰ ਹੈਲਪਲਾਈਨ 1930 ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (I4ਸੀ) ਅਧੀਨ ਗ੍ਰਹਿ ਮੰਤਰਾਲੇ ਦੀ ਇੱਕ ਨਾਗਰਿਕ ਵਿੱਤੀ ਸਾਈਬਰ ਧੋਖਾਧੜੀ ਸਬੰਧੀ ਰਿਪੋਰਟਿੰਗ ਅਤੇ ਪ੍ਰਬੰਧਨ ਪ੍ਰਣਾਲੀ (ਸੀਐਫਸੀਐਫਆਰਐਮਐਸ) ਹੈ, ਜਿਸ ਨਾਲ ਇਸ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਹੋਣ ਤੋਂ ਤੁਰੰਤ ਬਾਅਦ ਸਾਈਬਰ ਵਿੱਤੀ ਧੋਖਾਧੜੀ ਦੇ ਪੀੜਤਾਂ ਦੇ ਪੈਸਿਆਂ ਨੂੰ ਦੋਸ਼ੀਆਂ/ਸ਼ੱਕੀਆਂ ਦੇ ਖਾਤਿਆਂ ਵਿੱਚ ਤੁਰੰਤ ਫ੍ਰੀਜ਼ ਕਰਨ ਵਿੱਚ ਸਹਾਇਤਾ ਮਿਲਦੀ ਹੈ। ਦੱਸਣਯੋਗ ਹੈ ਕਿ ਪੰਜਾਬ ਵਿੱਚ ਹੈਲਪਲਾਈਨ 1930 ਸਤੰਬਰ 2021 ਵਿੱਚ ਕਾਰਜਸ਼ੀਲ ਕੀਤੀ ਗਈ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਅਤਿ-ਆਧੁਨਿਕ ਨਵੀਨਤਾਵਾਂ ਨਾਲ ਸਾਈਬਰ ਕ੍ਰਾਈਮ ਰਿਪੋਰਟਿੰਗ ਵਿੱਚ ਸੁਧਾਰ ਹੋਵੇਗਾ ਅਤੇ ਵਿੱਤੀ ਧੋਖਾਧੜੀ ਸਬੰਧੀ ਮਾਮਲਿਆਂ ਦਾ ਤੇਜ਼ੀ ਨਾਲ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਸਕੇਗਾ ਜਿਸ ਨਾਲ ਨਾਗਰਿਕ ਡਿਜੀਟਲ ਸੰਸਾਰ ਵਿੱਚ ਸਸ਼ਕਤ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਸਾਈਬਰ ਮਿੱਤਰ ਚੈਟਬੋਟ ਦਿਨ-ਰਾਤ ਸਹਾਇਤਾ ਅਤੇ ਤੁਰੰਤ ਜਵਾਬ ਸਮੇਤ ਤਤਕਾਲ ਜਾਣਕਾਰੀ ਤੱਕ ਪਹੁੰਚ ਨੂੰ ਯਕੀਨੀ ਬਣਾਏਗਾ ਜਿਸ ਨਾਲ ਨਾਗਰਿਕਾਂ ਦੇ ਵੇਰਵਿਆਂ ਦੀ ਸੁਰੱਖਿਆ ਲਈ ਗੁਪਤ ਰਿਪੋਰਟਿੰਗ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਵਿੱਚ 1930 ਹੈਲਪਲਾਈਨ ਅਤੇ ਐਨਸੀਆਰਪੀ ਪੋਰਟਲ ‘ਤੇ ਵੱਖ-ਵੱਖ ਸਾਈਬਰ ਧੋਖਾਧੜੀਆਂ ਸਬੰਧੀ 26,625 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਸਾਈਬਰ ਕ੍ਰਾਈਮ ਸੈੱਲ ਨੇ ਸਾਲ 2024 ਵਿੱਚ 17 ਫ਼ੀਸਦੀ ਦੀ ਸਫ਼ਲਤਾ ਦਰ ਨਾਲ ਸਾਈਬਰ ਧੋਖਾਧੜੀ ਦੇ ਪੀੜਤਾਂ ਦੇ ਖਾਤਿਆਂ ਵਿੱਚੋਂ ਚੋਰੀ ਕੀਤੇ ਫੰਡਾਂ ਨੂੰ ਸ਼ੱਕੀ ਧੋਖੇਬਾਜ਼ਾਂ ਦੇ ਬੈਂਕ ਖਾਤਿਆਂ ਵਿੱਚ ਫਰੀਜ਼/ਲੀਨ ਮਾਰਕ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੀੜਤਾਂ ਦੇ 57 ਕਰੋੜ ਰੁਪਏ ਦੀ ਰਕਮ ਧੋਖਾਧੜੀ ਕਰਨ ਵਾਲੇ/ਸ਼ੱਕੀ ਵਿਅਕਤੀਆਂ ਦੇ ਬੈਂਕ ਖਾਤਿਆਂ ਵਿੱਚ ਲੀਨ ਮਾਰਕ ਕੀਤੀ ਗਈ ਹੈ।
ਏਡੀਜੀਪੀ ਪੰਜਾਬ ਸਾਈਬਰ ਕ੍ਰਾਈਮ ਡਿਵੀਜ਼ਨ ਵੀ. ਨੀਰਜਾ ਨੇ ਡੀਜੀਪੀ ਪੰਜਾਬ ਨੂੰ ਦੱਸਿਆ ਕਿ ਪੰਜਾਬ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ ਨਾਲ ਨਜਿੱਠਣ, ਲੋਕਾਂ ਵਿੱਚ ਜਾਗਰੂਕਤਾ ਵਧਾਉਣ ਅਤੇ ਪੁਲਿਸ ਦੀਆਂ ਸਮਰੱਥਾਵਾਂ ਵਧਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਰਚ 2024 ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੇ ਗਏ 28 ਨਵੇਂ ਸਾਈਬਰ ਪੁਲਿਸ ਸਟੇਸ਼ਨਾਂ ਦੀ ਸਥਾਪਨਾ ਕੀਤੀ ਗਈ ਜਿਸ ਨਾਲ 205 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਜਾਂਚ ਕੀਤੀ ਗਈ।

ਸਾਈਬਰ ਮਿੱਤਰ ਚੈਟਬੋਟ ਕੀ ਹੈ?

ਸਾਈਬਰ ਮਿੱਤਰ ਚੈਟਬੋਟ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਦੀ ਇੱਕ ਨਵੀਨਤਮ ਪਹਿਲਕਦਮੀ ਹੈ ਅਤੇ ਕੋਈ ਵੀ ਵਿਅਕਤੀ ਸਾਈਬਰ ਅਪਰਾਧਾਂ ਦੀ ਰੋਕਥਾਮ ਅਤੇ ਰਿਪੋਰਟਿੰਗ ਸਬੰਧੀ ਮੁੱਦਿਆਂ ਬਾਰੇ ਤੁਰੰਤ ਜਾਣਕਾਰੀ ਪ੍ਰਾਪਤ ਕਰਨ ਲਈ “https://cybercrime.punjabpolice.gov.in” ‘ਤੇ ਲਾਗਇਨ ਕਰਕੇ ਇਸ ਤੱਕ ਪਹੁੰਚ ਕਰ ਸਕਦਾ ਹੈ।
ਸਾਈਬਰ ਮਿੱਤਰ ਚੈਟਬੋਟ ਦੇ ਕਈ ਮੁੱਖ ਲਾਭ ਹਨ, ਜਿਸ ਵਿੱਚ ਦਿਨ-ਰਾਤ ਸਹਾਇਤਾ ਸ਼ਾਮਲ ਹੈ, ਜਿਸ ਨਾਲ ਨਾਗਰਿਕ ਰਿਪੋਰਟਿੰਗ ਲਈ ਪੁਲਿਸ ਸਟੇਸ਼ਨ ਦੇ ਘੰਟਿਆਂ ਤੱਕ ਸੀਮਿਤ ਰਹਿਣ ਦੀ ਬਜਾਏ ਆਪਣੀ ਸਹੂਲਤ ਮੁਤਾਬਕ ਇਸ ਦੀ ਵਰਤੋਂ ਕਰ ਸਕਦੇ ਹਨ। ਇਹ ਸਾਈਬਰ ਅਪਰਾਧਾਂ ਦੀ ਰਿਪੋਰਟ ਕਰਨ ਜਾਂ ਮਦਦ ਲੈਣ ਲਈ ਸੁਰੱਖਿਅਤ ਅਤੇ ਗੈਰ-ਨਿਰਣਾਇਕ ਜ਼ਰੀਆ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ, ਚੈਟਬੋਟ ਪੰਜਾਬ ਦੀ ਸਥਾਨਕ ਭਾਸ਼ਾ ਸਮੇਤ ਵੱਖ-ਵੱਖ ਭਾਸ਼ਾਵਾਂ ਦਾ ਸਮਰਥਨ ਕਰਦਾ ਹੈ ਜਿਸ ਨਾਲ ਭਾਸ਼ਾ ਸਬੰਧੀ ਰੁਕਾਵਟ ਨਹੀਂ ਰਹਿੰਦੀ।

ਜਲਦ ਹੀ, ਸਾਈਬਰ ਮਿੱਤਰ ਚੈਟਬੋਟ ਨੂੰ ਅਗਲੇ 15 ਦਿਨਾਂ ਦੇ ਅੰਦਰ ਵਟਸਐਪ ਪਲੇਟਫਾਰਮ ਨਾਲ ਜੋੜਿਆ ਜਾਵੇਗਾ, ਜਿਸ ਨਾਲ ਇਸ ਪਹੁੰਚ ਅਤੇ ਪ੍ਰਭਾਵਸ਼ੀਲਤਾ ਵਿੱਚ ਵਾਧਾ ਹੋਵੇਗਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 