• Latest
  • Trending
Mohali ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Mohali ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

2 years ago
Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

17 minutes ago
International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

25 minutes ago
Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

2 hours ago
ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

ਮਜ਼ਦੂਰ ਦੀ ਧੀ ਲਈ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਬਣਿਆ ਸਹਾਰਾ

10 hours ago
ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ

11 hours ago
ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

ਬ੍ਰਾਜ਼ੀਲ ਹੈਲੀਕਾਪਟਰ ਹਾਦਸੇ ‘ਚ ਮਸ਼ਹੂਰ ਗਾਇਕ ਦੀ ਮੌਤ

12 hours ago
ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

ਐਸ.ਸੀ.ਕਮਿਸਨ ਵਲੋਂ ਰਵਨੀਤ ਸਿੰਘ ਬਿੱਟੂ ਨੂੰ 24 ਜੂਨ ਨੂੰ ਪੇਸ਼ ਹੋਣ ਦਾ ਇਕ ਹੋਰ ਮੌਕਾ

12 hours ago
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

12 hours ago
ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ

13 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, June 16, 2026
No Result
View All Result
32 °c
Chandigarh
35 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

October 16, 2024
in ਖਬਰਾਂ, ਪੰਜਾਬ
Mohali ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Mohali ਦਾ ਪਹਿਲਾ ਆਜੀਵਿਕਾ ਸਰਸ ਮੇਲਾ 18 ਤੋਂ 27 ਅਕਤੂਬਰ ਤੱਕ ਸੈਕਟਰ 88 ਵਿਖੇ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਸਰਸ ਮੇਲੇ ਦੌਰਾਨ ਰਣਜੀਤ ਬਾਵਾ, ਲਖਵਿੰਦਰ ਵਡਾਲੀ, ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ ਸਮੇਤ ਹੋਰ ਨਾਮਵਰ ਗਾਇਕ ਕਰਨਗੇ ਆਪਣੇ ਫ਼ਨ ਦਾ ਮੁਜ਼ਾਹਰਾ: ਡਿਪਟੀ ਕਮਿਸ਼ਨਰ

ਦੇਸ਼ ਭਰ ਦੇ 600 ਤੋਂ ਵਧੇਰੇ ਦਸਤਗੀਰ ਤੇ ਕਾਰੀਗਰ 300 ਤੋਂ ਵੱਧ ਸਟਾਲ ਲਗਾਉਣਗੇ

ਆਸਾਮ ਦਾ ਪੀਹੂ, ਰਾਜਸਥਾਨ ਦਾ ਕਾਲਬੇਲੀਆ, ਯੂ ਪੀ ਦੇ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਂਚਾ ਦਾ ਪ੍ਰਦਰਸ਼ਨ ਹੋਵੇਗਾ ਖਿੱਚ ਦਾ ਕੇਂਦਰ

ਕਲਾਕ੍ਰਿਤਾਂ, ਲੋਕ ਕਲਾਵਾਂ, ਸੂਬਾਈ ਪਕਵਾਨਾਂ ਸਮੇਤ ਹੋਰ ਵਸਤਾਂ ਬਣਨਗੀਆਂ ਆਕਰਸ਼ਣ ਦਾ ਕੇਂਦਰ

ਡਿਪਟੀ ਕਮਿਸ਼ਨਰ ਵੱਲੋਂ ਟ੍ਰਾਈਸਿਟੀ ਅਤੇ ਜ਼ਿਲ੍ਹਾ ਨਿਵਾਸੀਆਂ ਨੂੰ ਵਧ ਚੜ੍ਹ ਕੇ ਮੇਲੇ ਦਾ ਆਨੰਦ ਮਾਨਣ ਦਾ ਸੱਦਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਅਕਤੂਬਰ (ਸਤੀਸ਼ ਕੁਮਾਰ ਪੱਪੀ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪ੍ਰਸ਼ਾਸਨ ਦੇਸ਼ ਵਿੱਚ ਬੇਹੱਦ ਪ੍ਰਸਿੱਧੀ ਖੱਟਣ ਵਾਲੇ ‘ਆਜੀਵਿਕਾ ਸਰਸ ਮੇਲੇ’ ਦੀ ਪਹਿਲੀ ਵਾਰ ਮੋਹਾਲੀ ਵਿਖੇ ਮੇਜ਼ਬਾਨੀ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਸਥਾਨਕ ਸੈਕਟਰ 88 ਵਿਖੇ ਓਪਨ ਗਰਾਊਂਡ (ਮਾਨਵ ਮੰਗਲ ਸਮਾਰਟ ਸਕੂਲ) ਦੇ ਪਿਛਲੇ ਪਾਸੇ ਵਿਖੇ 18 ਅਕਤੂਬਰ ਤੋਂ 27 ਅਕਤੂਬਰ ਤੱਕ ਲਗਾਇਆ ਜਾਵੇਗਾ, ਜਿਸ ਵਿੱਚ ਕਈ ਸੂਬਿਆਂ ਦੇ 600 ਤੋਂ ਵਧੇਰੇ ਕਲਾਕਾਰ, ਦਸਤਕਾਰ, ਵਪਾਰੀ ਅਤੇ ਹੁਨਰਮੰਦ ਲੋਕ ਹਿੱਸਾ ਲੈਣਗੇ, ਜਦਕਿ ਰੋਜ਼ਾਨਾ ਹਜ਼ਾਰਾਂ ਲੋਕ ਖਰੀਦੋ-ਫਰੋਖ਼ਤ ਅਤੇ ਮੌਜ-ਮਸਤੀ ਦਾ ਆਨੰਦ ਮਾਣਨਗੇ। ਸਰਸ ਮੇਲੇ ਦੌਰਾਨ ਦੇਸ਼ ਭਰ ਦੇ 600 ਤੋਂ ਵਧੇਰੇ ਦਸਤਗੀਰ ਤੇ ਕਾਰੀਗਰ 300 ਤੋਂ ਵੱਧ ਸਟਾਲ ਲਗਾਉਣਗੇ।
ਅੱਜ ਮੇਲਾ ਗਰਾਊਂਡ ਵਿਖੇ ਜ਼ਿਲ੍ਹੇ ਵਿੱਚ ਪਹਿਲੀ ਵਾਰ ਲੱਗਣ ਜਾ ਰਹੇ ਸਰਸ ਮੇਲੇ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਨੇ ਦੱਸਿਆ ਕਿ ਦੂਰ-ਦੁਰਾਡਿਉ ਆਉਣ ਵਾਲੇ ਕਲਾਕਾਰਾਂ ਦੀਆਂ ਕਲਾਕ੍ਰਿਤੀਆਂ ਵੇਖਣ ਅਤੇ ਖਰੀਦਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਆਜੀਵਿਕਾ ਸਰਸ ਮੇਲੇ ਦੀ ਹਰ ਸ਼ਾਮ ਨੂੰ ਮਸ਼ਹੂਰ ਪੰਜਾਬੀ ਗਾਇਕਾਂ ਦੇ ਪ੍ਰੋਗਰਾਮ ਅਤੇ ਕਾਮੇਡੀ ਸ਼ੋਅ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਉਨਾਂ ਕਿਹਾ ਕਿ ਸਾਲ 2006 ਤੋਂ ਜ਼ਿਲ੍ਹਾ ਬਣਨ ਤੋਂ ਬਾਅਦ ਪਹਿਲੀ ਵਾਰੀ ਜ਼ਿਲਾ ਵਾਸੀਆਂ ਲਈ ਇਸ ਮੇਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਅਜਿਹਾ ਵੀ ਪਹਿਲੀ ਵਾਰ ਹੀ ਹੋਵੇਗਾ ਜਦੋਂ ਏਨੀ ਵੱਡੀ ਗਿਣਤੀ ਵਿੱਚ ਨਾਮਵਰ ਗਾਇਕ ਸਰਸ ਮੇਲੇ ਦੇ ਮੰਚ ਤੋਂ ਲੋਕਾਂ ਦੇ ਰੂਬਰੂ ਹੋਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਸ ਮੇਲੇ ਦੇ ਉਦਘਾਟਨੀ ਦਿਨ 18 ਅਕਤੂਬਰ ਦੀ ਸ਼ਾਮ ਨੂੰ ਪੰਜਾਬੀ ਗਾਇਕ ਰਣਜੀਤ ਬਾਵਾ, 19 ਅਕਤੂਬਰ ਨੂੰ ਸ਼ਿਵਜੋਤ, 20 ਅਕਤੂਬਰ ਨੂੰ ਫੈਸ਼ਨ ਸ਼ੋਅ ਤੋਂ ਇਲਾਵਾ ਪੰਜਾਬੀ ਸਿੰਗਰ ਪਰੀ ਪੰਧੇਰ, ਬਸੰਤ ਕੁਰ, ਸਵਿਤਾਜ ਬਰਾੜ, 21 ਅਕਤੂਬਰ ਜਸਪ੍ਰੀਤ ਸਿੰਘ ਤੇ ਆਸ਼ੀਸ਼ ਸੋਲੰਕੀ ਵੱਲੋਂ ਕਾਮੇਡੀ ਨਾਈਟ, 22 ਅਕਤੂਬਰ ਨੂੰ ਲਖਵਿੰਦਰ ਵਡਾਲੀ, 23 ਅਕਤੂਬਰ ਨੂੰ ਭੰਗੜਾ ਤੇ ਗਿੱਧਾ (ਯੂਨੀਵਰਸਿਟੀ ਟੀਮਾਂ ਵੱਲੋਂ), 24 ਨੂੰ ਪੰਜਾਬੀ ਗਾਇਕ ਜੋਬਨ ਸੰਧੂ, 25 ਅਕਤੂਬਰ ਨੂੰ ਵੱਖੋ ਵੱਖਰੇ ਕਲਾਕਾਰ, 26 ਅਕਤੂਬਰ ਨੂੰ ਕੁਲਵਿੰਦਰ ਬਿੱਲਾ ਅਤੇ ਮੇਲੇ ਦੀ ਆਖਰੀ ਰਾਤ 27 ਅਕਤੂਬਰ ਨੂੰ ਗਿੱਪੀ ਗਰੇਵਾਲ ਆਪਣੇ ਫ਼ਨ ਦਾ ਮੁਜਾਹਰਾ ਕਰਨਗੇ।
ਡੀ ਸੀ ਜੈਨ ਨੇ ਦੱਸਿਆ ਕਿ ਸਰਸ ਮੇਲੇ ’ਚ ਸਕੂਲ ਦੀ ਵਰਦੀ ਪਾ ਕੇ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਦਾਖ਼ਲਾ ਮਿਲੇਗਾ ਜਦਕਿ ਆਮ ਲੋਕਾਂ ਲਈ 20 ਰੁਪਏ ਦੀ ਐਂਟਰੀ ਟਿਕਟ ਰੱਖੀ ਗਈ ਹੈ। ਉਨਾਂ ਕਿਹਾ ਕਿ ਖੇਤਰੀ ਸਰਸ ਮੇਲੇ ਦੌਰਾਨ ਲੋਕ ਪੰਜਾਬ ਦੇ ਸੱਭਿਆਚਾਰ ਦੇ ਨਾਲ-ਨਾਲ ਦੇਸ਼ ਦੇ ਹੋਰਨਾਂ ਸੂਬਿਆਂ ਦੇ ਰਹਿਣ-ਸਹਿਣ, ਪਹਿਰਾਵੇ ਅਤੇ ਖਾਣ-ਪਾਣ ਆਦਿ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਣਗੇ। ਉਨਾਂ ਦੱਸਿਆ ਕਿ ਇਸ ਮੇਲੇ ਦੌਰਾਨ ਦਸਤਕਾਰਾਂ ਵੱਲੋਂ ਆਪਣੇ ਹੱਥੀ ਬਣਾਈਆਂ ਚੀਜ਼ਾਂ ਜਿਨਾਂ ’ਚ ਖਿਡੌਣੇ, ਕੱਪੜੇ, ਸਜਾਵਟੀ ਸਾਮਾਨ, ਫਰਨੀਚਰ ਆਦਿ ਸ਼ਾਮਲ ਹਨ, ਵੀ ਵਿਕਰੀ ਲਈ ਉਪਲਬਧ ਰਹਿਣਗੀਆਂ। ਉਨਾਂ ਕਿਹਾ ਕਿ ਇਸ ਮੇਲੇ ’ਚ ਰਵਾਇਤੀ ਮੇਲਿਆਂ ਵਾਂਗ ਵੱਖ-ਵੱਖ ਤਰਾਂ ਦੇ ਝੂਲੇ ਲੋਕਾਂ ਦੇ ਮਨੋਰੰਜਨ ਦੇ ਸਾਧਨ ਵਜੋਂ ਲਗਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੇਲੇ ਦੀ ਵਿਲੱਖਣਤਾ ਵਜੋਂ ਨਾਰਥ ਜ਼ੋਨ ਦੇ ਕਲਾਕਾਰ, ਵੱਖ-ਵੱਖ ਰਾਜਾਂ ਦੇ ਲੋਕ ਨਾਚਾਂ ਨਾਲ ਮੇਲੀਆਂ ਦਾ ਮੰਨੋਰੰਜਨ ਕਰਨਗੇ, ਜਿਸ ਵਿੱਚ ਆਸਾਮ ਦਾ ਪੀਹੂ, ਰਾਜਸਥਾਨ ਦਾ ਕਾਲਬੇਲੀਆ, ਯੂਪੀ ਦੀ ਬਰਸਾਨਾ ਦੀ ਹੋਲੀ ਅਤੇ ਮਾਯੂਰ ਡਾਂਸ, ਹਰਿਆਣਾ ਅਤੇ ਪੰਜਾਬ ਦੇ ਵੱਖ-ਵੱਖ ਲੋਕ ਨਾਚਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਹਰ ਰੋਜ਼ ਲੋਕ ਕਲਾਕਾਰ, ਜਿਸ ਵਿੱਚ ਬੀਨ ਜੋਗੀ, ਨਚਾਰ, ਨਗਾਰਾ, ਕਠਪੁਤਲੀ ਨਾਚ, ਬਾਜ਼ੀਗਰ, ਕੱਚੀ ਘੋੜੀ ਆਦਿ ਲੋਕਾਂ ਦਾ ਮੇਲੇ ਵਿੱਚ ਘੁੰਮ-ਫਿਰ ਕੇ ਮੰਨੋਰੰਜਨ ਕਰਨਗੇ।
ਮੇਲੇ ਦੌਰਾਨ ਸਮਾਜਿਕ ਮੁੱਦਿਆਂ ਅਤੇ ਕੁਰੀਤੀਆਂ ਬਾਰੇ ਲੋਕ ਜਾਗਰੂਕਤਾ ਤਹਿਤ ਹਰ ਰੋਜ਼ ਥੀਮ ਅਧਾਰਿਤ ਪ੍ਰੋਗਰਾਮ ਅਤੇ ਸਕੂਲਾਂ ਤੇ ਕਾਲਜਾਂ ਦੇ ਉੱਭਰਦੇ ਕਲਾਕਾਰਾਂ ਨੂੰ ਵੀ ਮੌਕਾ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮਾਂ ਰਹਿੰਦੇ ਸਰਸ ਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਨਾਂ ਕਿਹਾ ਕਿ ਤਿਆਰੀਆਂ ਮੌਕੇ ਸੁਰੱਖਿਆ ਅਤੇ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਪੰਡਾਲ ਦੀ ਤਿਆਰੀ ਦੌਰਾਨ ਸਮੁੱਚੇ ਲੋੜੀਂਦੇ ਪਹਿਲੂਆਂ ’ਤੇ ਤਿੱਖੀ ਨਜ਼ਰ ਰੱਖੀ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐੱਸ ਤਿੜਕੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ, ਐੱਸਡੀਐੱਮ ਮੋਹਾਲੀ ਦਮਦਨੀਪ ਕੌਰ, ਐੱਸਡੀਐੱਮ ਖਰੜ ਗੁਰਮੰਦਰ ਸਿੰਘ, ਚੀਫ਼ ਇੰਜੀਨੀਅਰ ਨਗਰ ਨਿਗਮ ਮੋਹਾਲੀ ਨਰੇਸ਼ ਬੱਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliMOHALI NEWSPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 16, 2026
0

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਪੰਚਕੂਲਾ ਅਤੇ...

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ‘ਤੇ ਹੋਏ ਡਿਜੀਟਲ ਦਸਤਖਤ

by Ranjit Singh
June 16, 2026
0

International: ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਹੋਏ ਡਿਜੀਟਲ ਦਸਤਖਤ - 19 ਜੂਨ ਨੂੰ ਜੇਨੇਵਾ ਵਿੱਚ ਵਿੱਚ ਸਿਰਫ ਹੋਵੇਗੀ ਰਸਮੀ ਕਾਰਵਾਈ ਨਵੀਂ...

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
June 16, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

ਕੋਰਟ ਕੰਪਲੈਕਸ ‘ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ

by Jaspreet Kaur
June 15, 2026
0

ਕੋਰਟ ਕੰਪਲੈਕਸ 'ਚ ਡਿਊਟੀ ਦੌਰਾਨ ASI ਨੂੰ ਲੱਗੀ ਗੋਲੀ; ਹਾਲਤ ਗੰਭੀਰ ਤਰਨਤਾਰਨ, 15 ਜੂਨ 2026 (ਵਿਸ਼ਵ ਵਾਰਤਾ): ਤਰਨਤਾਰਨ ਦੇ ਪੱਟੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ ‘ਤੇ

by Ranjit Singh
June 16, 2026
0

Chandigarh Cab Driver Strike: ਅੱਜ ਟ੍ਰਾਈਸਿਟੀ ਦੇ ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ !, ਕੈਬ ਡਰਾਈਵਰ ਹੜਤਾਲ 'ਤੇ - ਚੰਡੀਗੜ੍ਹ, ਪੰਚਕੂਲਾ ਅਤੇ...

Most Popular

Breaking: ਪੰਜਾਬ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨਿੱਕਲੀ ਅੱਗੇ: ਹੁਣ ਤੱਕ 203 ਸੀਟਾਂ ਜਿੱਤੀਆਂ

Breaking: ਪੰਜਾਬ ਨਗਰ ਨਿਗਮ ਚੋਣਾਂ ਵਿੱਚ ‘ਆਪ’ ਨਿੱਕਲੀ ਅੱਗੇ: ਹੁਣ ਤੱਕ 203 ਸੀਟਾਂ ਜਿੱਤੀਆਂ

by Ranjit Singh
3 weeks ago
0

Breaking: ਪੰਜਾਬ ਨਗਰ ਨਿਗਮ ਚੋਣਾਂ ਵਿੱਚ 'ਆਪ' ਨਿੱਕਲੀ ਅੱਗੇ: ਹੁਣ ਤੱਕ 203 ਸੀਟਾਂ ਜਿੱਤੀਆਂ - ਵੋਟਾਂ ਦੀ ਗਿਣਤੀ ਅਜੇ ਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 