• Latest
  • Trending
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), Amritsar ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), Amritsar ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

2 years ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

16 minutes ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

59 minutes ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

1 hour ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

2 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

2 hours ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

3 hours ago
Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

3 hours ago
Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

4 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

4 hours ago
Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 06 May 2026 | Ang 804 I ਅੱਜ ਦਾ ਹੁਕਮਨਾਮਾ

5 hours ago
Hindi News
English News
Wednesday, May 6, 2026
No Result
View All Result
29 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), Amritsar ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

October 17, 2024
in ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), Amritsar ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

ਮੁੱਖ ਮੰਤਰੀ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ), Amritsar ਵਿਖੇ ਭਗਵਾਨ ਵਾਲਮੀਕਿ ਜੀ ਪੈਨੋਰਮਾ ਕੀਤਾ ਲੋਕਾਈ ਨੂੰ ਸਮਰਪਿਤ

32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਾਣੀ ਸ਼ਰਧਾਂਜਲੀ

ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ 14 ਗੈਲਰੀਆਂ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਦਰਸਾਉਂਦੀਆਂ ਹਨ

ਅੰਮ੍ਰਿਤਸਰ, 17 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ।

ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੈਨੋਰਮਾ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਸਮਰਪਿਤ ਹੈ ਅਤੇ ਮਹਾਂਕਾਵਿ ਦੀਆਂ ਤੁਕਾਂ ਦੇ ਨਾਲ ਉਨ੍ਹਾਂ ਦੇ ਜੀਵਨ ਦੀ ਕਹਾਣੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਅਜਾਇਬਘਰ ਭਗਵਾਨ ਵਾਲਮੀਕਿ ਜੀ ਦੇ ਜੀਵਨ ਅਤੇ ਯੋਗਦਾਨ ਨੂੰ ਬਿਆਨ ਕਰਨ ਲਈ ਤਕਨਾਲੋਜੀ ਦੀ ਵਰਤੋਂ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪੈਨੋਰਮਾ ਵਿੱਚ ਕੁੱਲ 14 ਗੈਲਰੀਆਂ ਹਨ ਅਤੇ ਹਰੇਕ ਗੈਲਰੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਅਤੇ ਰਾਮਾਇਣ ਦੇ ਵਿਸ਼ੇਸ਼ ਪਹਿਲੂ ਨੂੰ ਸਮਰਪਿਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 14 ਗੈਲਰੀਆਂ ਵਿੱਚ ਰਿਸੈਪਸ਼ਨ ਏਰੀਆ, ਭਗਵਾਨ ਸ੍ਰੀ ਵਾਲਮੀਕਿ ਜੀ ਦੇ ਵਿਸ਼ੇਸ਼ ਗੁਣ, ਭਗਵਾਨ ਸ੍ਰੀ ਵਾਲਮੀਕਿ ਜੀ ਦਾ ਜਨਮ ਅਤੇ ਮੁੱਢਲਾ ਜੀਵਨ, ਆਦਿ ਕਵੀ (ਪਹਿਲੇ ਕਵੀ), ਪਹਿਲਾ ਮਹਾਂਕਾਵਿ, ਰਾਮਾਇਣ ਦੀ ਰਚਨਾ, ਰਾਮਾਇਣ ਦੀਆਂ ਵਿਸ਼ੇਸ਼ਤਾਵਾਂ, ਮਾਤਾ ਸੀਤਾ ਅਤੇ ਲਵ ਕੁਸ਼, ਯੋਗੇਸ਼ਵਰ ਅਤੇ ਸੰਗੀਤੇਸ਼ਵਰ, ਸੰਜੀਵਨੀ ਵਿਦਿਆਕੇ ਸਵਾਮੀ, ਅਸ਼ਵਮੇਧ ਯੱਗ, ਯੋਗ ਵਸ਼ਿਸ਼ਟ, ਭਗਵਾਨ ਵਾਲਮੀਕਿ ਜੀ ਨਾਮ ਮਾਲਾ ਅਤੇ ਭਗਵਾਨ ਵਾਲਮੀਕੀ ਜੀ ਦੀਆਂ ਸਿੱਖਿਆਵਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਗੈਲਰੀਆਂ ਤੋਂ ਇਲਾਵਾ, ਪੈਨੋਰਮਾ ਵਿੱਚ ਆਉਣ ਵਾਲਿਆਂ ਦੇ ਤਜਰਬੇ ਨੂੰ ਵਿਆਪਕ ਕਰਨ ਲਈ ਕਈ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ, ਜਿਸ ਵਿੱਚ ਇੱਕ ਕੈਫੇਟੇਰੀਆ, ਸੋਵੀਨਰ ਸ਼ਾਪ, ਲਾਇਬ੍ਰੇਰੀ ਅਤੇ ਹੋਰ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਹੂਲਤਾਂ ਮਹਿਮਾਨਾਂ ਦੀ ਫੇਰੀ ਨੂੰ ਹੋਰ ਸੁਖਾਲਾ ਬਣਾਉਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਪੈਨੋਰਮਾ ਇੱਕ ਮਹੱਤਵਪੂਰਨ ਸੱਭਿਆਚਾਰਕ ਅਤੇ ਇਤਿਹਾਸਕ ਸੁਮੇਲ ਹੈ ਅਤੇ ਇਸ ਨਾਲ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਜੀਵਨ ਤੇ ਯੋਗਦਾਨ ਅਤੇ ਰਾਮਾਇਣ ਦੇ ਮਹਾਂਕਾਵਿ ਵਿੱਚ ਦਿਲਚਸਪੀ ਰੱਖਣ ਵਾਲੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਇੰਜਨੀਅਰਿੰਗ ਦਾ ਲਾਜਵਾਬ ਨਮੂਨਾ ਹੈ, ਜੋ ਦੁਰਲੱਭ ਆਰਕੀਟੈਕਚਰ ਅਤੇ ਸੁਹਜ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਨਾ ਸਿਰਫ਼ ਸੱਭਿਆਚਾਰਕ ਵਿਰਸੇ ਨੂੰ ਸੰਭਾਲੇਗੀ ਅਤੇ ਉਤਸ਼ਾਹਿਤ ਕਰੇਗੀ, ਸਗੋਂ ਆਉਣ ਵਾਲੇ ਲੋਕਾਂ ਲਈ ਵਿੱਦਿਅਕ ਅਨੁਭਵ ਵੀ ਪ੍ਰਦਾਨ ਕਰੇਗੀ।

Tags: BREAKING NEWSBreaking news in PunjabiLatest News In PunjabiPUNJAB CMPunjab CM Bhagwant Mannpunjab newsPunjab news in Punjabitop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

by Ranjit Singh
May 6, 2026
0

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ - ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

by Ranjit Singh
May 6, 2026
0

Punjab Weather: ਪੰਜਾਬ 'ਚ ਕਈ ਥਾਵਾਂ 'ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ - ਕੱਲ੍ਹ ਤੋਂ ਤਿੰਨ ਦਿਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

Most Popular

Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

Punjab ‘ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab 'ਚ ਫੇਰ ਬਦਲੇਗਾ ਮੌਸਮ, ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਅਪ੍ਰੈਲ 2026 – ਤੇਜ਼ ਧੁੱਪ ਕਾਰਨ ਪੰਜਾਬ ਅਤੇ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 