• Latest
  • Trending
Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

2 years ago
Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

1 hour ago
Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

2 hours ago
National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ

2 hours ago
ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਪੰਜਾਬ ਭਾਜਪਾ ਵਿੱਚ ਜਲਦ ਹੋਣ ਜਾ ਰਿਹਾ ਫੇਰਬਦਲ ; ਸਾਬਕਾ MLA ਕੇਵਲ ਢਿੱਲੋਂ ਬਣ ਸਕਦੇ ਹਨ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

3 hours ago
Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

Amritsar ‘ਚ ASI ਦਾ ਕਤਲ ਮਾਮਲਾ: ਹੱਤਿਆ ਦੀ ਵੀਡੀਓ ਆਈ ਸਾਹਮਣੇ !

3 hours ago
Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਮੀਂਹ ਲਈ ਅਲਰਟ ਜਾਰੀ

4 hours ago
Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

Breaking: ਸੁਪਰੀਮ ਕੋਰਟ ਨੂੰ ਮਿਲਣਗੇ 5 ਹੋਰ ਨਵੇਂ ਜੱਜ

4 hours ago
Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

Punjab: CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਅਜ਼ਹਾ ਦੀਆਂ ਦਿੱਤੀਆਂ ਮੁਬਾਰਕਾਂ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

Punjab: ਨਹਿਰ ਵਿੱਚ ਨਹਾਉਣ ਗਿਆ ਡੁੱਬਿਆ 11 ਸਾਲ ਦਾ ਬੱਚਾ

5 hours ago
Hindi News
English News
Thursday, May 28, 2026
No Result
View All Result
41 °c
Chandigarh
32 ° Fri
30 ° Sat
30 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

October 21, 2024
in ਖਬਰਾਂ
Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

Global Sikh Council ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਲੰਡਨ, 21 ਅਕਤੂਬਰ, 2024 (ਵਿਸ਼ਵ ਵਾਰਤਾ) – ਵੱਖ ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਦਨ ਦੇ ਕਮੇਟੀ ਰੂਮ ਵਿੱਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ ‘ਲਾਈਫ਼ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਦਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ਵਿੱਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।
ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦਭਾਵਨਾ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦਾ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਬੈਰਨ ਸਿੰਘ ਆਫ ਵਿੰਬਲਡਨ’ ਦਾ ਖਿਤਾਬ ਪ੍ਰਾਪਤ ਲਾਰਡ ਇੰਦਰਜੀਤ ਸਿੰਘ ਨੂੰ ਧਾਰਮਿਕ ਭਾਈਚਾਰਿਆਂ ਪ੍ਰਤੀ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੱਕਾਰੀ ਟੈਂਪਲਟਨ ਐਵਾਰਡ ਅਤੇ ਇੰਟਰਫੇਥ ਮੈਡਲ ਵੀ ਪ੍ਰਦਾਨ ਹੋਇਆ ਹੈ।
ਮਲੇਸ਼ੀਆ ਦੇ ਨੁਮਾਇੰਦੇ ਜਗੀਰ ਸਿੰਘ ਨੇ ਨੈਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਯੂ.ਕੇ.) ਦੇ ਡਾਇਰੈਕਟਰ ਵਜੋਂ ਲਾਰਡ ਇੰਦਰਜੀਤ ਸਿੰਘ ਦੀ ਭੂਮਿਕਾ ਸਮੇਤ ਰਾਸ਼ਟਰੀ ਅਤੇ ਨਾਗਰਿਕ ਮੌਕਿਆਂ ਵਿੱਚ ਸਰਗਰਮ ਸ਼ਮੂਲੀਅਤ ਬਾਰੇ ਜ਼ਿਕਰ ਕਰਦਿਆਂ ਦੱਸਿਆ ਲਾਰਡ ਸਿੰਘ ਨੇ ਰਾਸ਼ਟਰਮੰਡਲ ਸੇਵਾ ਅਤੇ ਵਾਈਟਹਾਲ, ਲੰਦਨ ਦੇ ਸੈਨੋਟਾਫ ਵਿਖੇ ਯਾਦਗਾਰੀ ਦਿਵਸ ਸੇਵਾ ਮੌਕੇ ਨਿਭਾਈਆਂ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ।
ਜ਼ਿਕਰਯੋਗ ਹੈ ਕਿ ਲਾਰਡ ਇੰਦਰਜੀਤ ਸਿੰਘ ਨੂੰ ਅੰਤਰ-ਧਰਮ ਲਹਿਰ ਵਿੱਚ ਪਾਏ ਯੋਗਦਾਨ ਲਈ ਵਿਸ਼ਵ ਪੱਧਰ ‘ਤੇ ਜਾਣਿਆ ਜਾਂਦਾ ਹੈ ਅਤੇ ਉਹ ਵਿਸ਼ਵ ਕਾਂਗਰਸ ਆਫ ਫੇਥਜ਼ ਦੇ ਸਰਪ੍ਰਸਤ ਅਤੇ ਇੰਟਰ-ਫੇਥ ਨੈਟਵਰਕ ਯੂਕੇ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਹਨ। ਇਸ ਮੌਕੇ ਬੁਲਾਰਿਆਂ ਨੇ ਪ੍ਰਿੰਸ ਵਿਲੀਅਮ ਅਤੇ ਕੈਥਰੀਨ ਮਿਡਲਟਨ ਦੇ ਵਿਆਹ ਅਤੇ ਰਾਜਾ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਸਮਾਗਮ ਵਿੱਚ ਸਿੱਖ ਧਰਮ ਦੇ ਪ੍ਰਤੀਨਿਧੀ ਵਜੋਂ ਉਨ੍ਹਾਂ ਦੀ ਮਹੱਤਵਪੂਰਨ ਮੌਜੂਦਗੀ ਦਾ ਵੀ ਜ਼ਿਕਰ ਕੀਤਾ।
ਇਸ ਮੌਕੇ ਅਮਰੀਕਾ ਤੋਂ ਪੁੱਜੇ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਬੇਦੀ ਨੇ ਸਿੱਖ ਮੈਸੇਂਜਰ ਦੇ ਸੰਪਾਦਕ ਵਜੋਂ ਅਤੇ ਬੀਬੀਸੀ ਰੇਡੀਓ ਦੇ ਦੋ ਵਿਸ਼ੇਸ਼ ਪ੍ਰੋਗਰਾਮਾਂ ‘ਥੌਟ ਫਾਰ ਦਿ ਡੇਅ’ ਅਤੇ ‘ਪੌਜ਼ ਫਾਰ ਥੌਟ’ ਵਿੱਚ ਲਾਰਡ ਸਿੰਘ ਵੱਲੋਂ ਰੋਜ਼ਾਨਾ ਪੇਸ਼ਕਾਰੀ ਦੌਰਾਨ ਸਿੱਖ ਮੁੱਦਿਆਂ ਨੂੰ ਉਜਾਗਰ ਕਰਨ ਸਬੰਧੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।
ਅਵਾਰਡ ਪ੍ਰਾਪਤ ਕਰਨ ਉਪਰੰਤ ਲਾਰਡ ਸਿੰਘ ਅਤੇ ਟੋਨੀ ਮਠਾਰੂ ਦੋਵਾਂ ਨੇ ਕੌਂਸਲ ਦੇ ਟੀਚਿਆਂ ਅਤੇ ਵਿਸ਼ਵ ਸਿੱਖ ਭਾਈਚਾਰੇ ਦੀ ਸੇਵਾ ਕਰਨ ਸਬੰਧੀ ਉਲੀਕੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਸਮਾਗਮ ਨੂੰ ਸੰਬੋਧਨ ਕਰਨ ਵਾਲੇ ਹੋਰਨਾਂ ਪ੍ਰਮੁੱਖ ਬੁਲਾਰਿਆਂ ਵਿੱਚ ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਆਇਰਲੈਂਡ ਤੋਂ ਡਾ: ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ ਅਤੇ ਹਰਜੀਤ ਸਿੰਘ ਗਰੇਵਾਲ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ, ਸੁਖਦੇਵ ਸਿੰਘ ਬੈਲਜੀਅਮ, ਸਰਦੂਲ ਸਿੰਘ ਯੂਗਾਂਡਾ, ਰਣਬੀਰ ਸਿੰਘ ਅਟਵਾਲ ਥਾਈਲੈਂਡ, ਬਰਮਿੰਘਮ ਤੋਂ ਖਜ਼ਾਨਚੀ ਸਤਨਾਮ ਸਿੰਘ ਪੂਨੀਆ, ਲੰਦਨ ਤੋਂ ਸਤਵਿੰਦਰ ਸਿੰਘ ਢਡਿਆਲਾ, ਸਤਿੰਦਰ ਸਿੰਘ ਅਰਧਨ, ਸੁਰਜੀਤ ਸਿੰਘ ਜੁਤਲਾ, ਨਵਦੀਪ ਸਿੰਘ, ਬਲਬੀਰ ਕੌਰ ਮਠਾੜੂ ਵੀ ਸ਼ਾਮਲ ਹਨ।

Tags: BREAKING NEWSBreaking news in PunjabiGlobal Sikh CouncilLatest Punjab newsLatest Punjab news in PunjabiLONDONPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

by Ranjit Singh
May 28, 2026
0

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਨਵੇਂ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ

by Ranjit Singh
May 28, 2026
0

Big News: BJP ਨੇ ਕੇਵਲ ਢਿੱਲੋਂ ਨੂੰ ਬਣਾਇਆ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਬੀਜੇਪੀ ਪੰਜਾਬ...

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ

by Ranjit Singh
May 28, 2026
0

Punjab: CM ਭਗਵੰਤ ਮਾਨ ਅੱਜ ਜਲੰਧਰ ਦੌਰੇ ’ਤੇ ਜਲੰਧਰ, 28 ਮਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ

by Ranjit Singh
May 28, 2026
0

Entertainment: ਯੂਟਿਊਬ ਨੇ ਹਟਾਇਆ ਸੁਨੰਦਾ ਸ਼ਰਮਾ ਦਾ ਨਵਾਂ ਗੀਤ ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੇ ਨਵੇਂ...

Most Popular

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 April 2026 | Ang 634 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 29-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 