• Latest
  • Trending
Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

31 minutes ago
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

42 minutes ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

1 hour ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

2 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

2 hours ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

3 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

3 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

4 hours ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

5 hours ago
Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

5 hours ago
Hindi News
English News
Wednesday, May 6, 2026
No Result
View All Result
31 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

October 24, 2024
in ਖਬਰਾਂ, ਪੰਜਾਬ, ਬਠਿੰਡਾ
Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

11 ਕਰੋੜ ਦੀ ਲਾਗਤ ਨਾਲ ਬਣੀ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਕੀਤੀ ਲੋਕਾਂ ਨੂੰ ਸਮਰਪਿਤ

ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਆਪ ਸਰਕਾਰ ਦੀਆਂ ਪੰਜ ਪ੍ਰਮੁੱਖ ਤਰਜੀਹਾਂ: ਮੁੱਖ ਮੰਤਰੀ

ਬਠਿੰਡਾ, 24 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ।

ਮਾਲ ਰੋਡ ’ਤੇ ਸਥਿਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸੰਧੂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਨਵੀਂ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਪੂਰਦਿਆਂ ਵਿਦਿਆਰਥੀਆਂ ਦੀ ਕਿਸਮਤ ਬਦਲ ਕੇ ਰੱਖ ਦਿੱਤੀ ਹੈ।

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਮਾਪੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਸਿੱਖਿਆ ਵਿੱਚ ਵਿਸ਼ਵਾਸ ਨਹੀਂ ਰੱਖਦੇ ਸਨ ਪਰ ਹੁਣ ਇਹ ਸਕੂਲ ਆਧੁਨਿਕ ਸਿੱਖਿਆ ਦੇ ਮੰਦਰ ਬਣ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਰਨ ਵੱਡੀ ਗਿਣਤੀ ਵਿੱਚ ਵਿਦਿਆਰਥੀ ਕਾਨਵੈਂਟ ਸਕੂਲਾਂ ਵਿੱਚੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈਣ ਲਈ ਆ ਰਹੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚਾ ਉਨ੍ਹਾਂ ਦੀ ਸਰਕਾਰ ਦੀਆਂ ਪੰਜ ਮੁੱਖ ਤਰਜੀਹਾਂ ਹਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵਿਦਿਆਰਥੀਆਂ ਦੀ ਭਲਾਈ ਲਈ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਬਿਹਤਰ ਅਭਿਆਸ ਅਪਣਾਏ ਜਾਣ।

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਠਿੰਡਾ ਵਿੱਚ ਲੜਕੀਆਂ ਦਾ ਸਭ ਤੋਂ ਵੱਡਾ ਅਤੇ ਇਕਲੌਤਾ ਸਕੂਲ ਹੈ ਜਿੱਥੇ 2200 ਲੜਕੀਆਂ ਸਿੱਖਿਆ ਪ੍ਰਾਪਤ ਕਰ ਰਹੀਆਂ ਹਨ ਅਤੇ 1958 ਵਿੱਚ ਬਣੇ ਇਸ ਸਕੂਲ ਦੇ ਨਵੀਨੀਕਰਨ ਦੀ ਸਖ਼ਤ ਲੋੜ ਸੀ।

ਉਨ੍ਹਾਂ ਦੱਸਿਆ ਕਿ ਸਕੂਲ ਦੀ ਨਵੀਂ ਪੰਜ ਮੰਜ਼ਿਲਾ ਇਮਾਰਤ 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ ਅਤੇ ਇਸ ਵਿੱਚ ਸਮਾਰਟ ਕਲਾਸਰੂਮ, ਸਾਇੰਸ ਲੈਬ, ਕੰਪਿਊਟਰ ਲੈਬ, ਲਾਇਬ੍ਰੇਰੀ ਸਮੇਤ 73 ਕਮਰੇ ਹਨ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲਾਂ ਇਹ ਸਕੂਲ ਦੋ ਸ਼ਿਫਟਾਂ ਵਿੱਚ ਚੱਲਦਾ ਸੀ ਪਰ ਹੁਣ ਵਿਦਿਆਰਥੀਆਂ ਦੀ ਭਲਾਈ ਲਈ ਇਹ ਇੱਕ ਸ਼ਿਫਟ ਵਿੱਚ ਹੀ ਚੱਲੇਗਾ।

ਸਿੱਖਿਆ ਦੇ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਗਈਆਂ ਹੋਰ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜ ਦਿਨਾਂ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਲਈ 202 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ ਛੇ ਬੈਚ ਸਿੰਗਾਪੁਰ ਭੇਜੇ ਹਨ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿਛਲੇ ਹਫ਼ਤੇ 72 ਹੋਣਹਾਰ ਪ੍ਰਾਇਮਰੀ ਅਧਿਆਪਕਾਂ ਦੇ ਇੱਕ ਬੈਚ ਨੂੰ ਪੇਸ਼ੇਵਰ ਸਿਖਲਾਈ ਲਈ ਫਿਨਲੈਂਡ ਭੇਜਿਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ 152 ਹੈੱਡਮਾਸਟਰ/ਸਿੱਖਿਆ ਅਫ਼ਸਰਾਂ ਦੇ ਤਿੰਨ ਬੈਚ, ਅਤਿ ਆਧੁਨਿਕ ਅਕਾਦਮਿਕ ਸਿਖਲਾਈ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਵੀ ਭੇਜੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਿਦਿਆਰਥੀ ਪੰਜਾਬ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਾਪਤ ਕਰਕੇ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰਨ।

Punjab: ਵਿਦਿਆਰਥੀਆਂ ਦੀ ਤਕਦੀਰ ਬਦਲਣ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਵਿੱਚ 10 ਸਾਲਾਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ 12316 ਯੋਗ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅਪ੍ਰੈਲ 2022 ਤੋਂ ਹੁਣ ਤੱਕ ਕੁੱਲ 10361 ਅਧਿਆਪਕ ਭਰਤੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਨਵੇਂ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵੀ ਜਾਰੀ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੀ ਸੁਰੱਖਿਆ ਅਤੇ ਸਾਫ਼-ਸਫ਼ਾਈ ਲਈ ਕਰੀਬ 82 ਕਰੋੜ ਰੁਪਏ ਅਲਾਟ ਕੀਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕੁੱਲ 118 ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ ਸਪੀਡ ਫਾਈਬਰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨਾਂ ਲਈ 29.3 ਕਰੋੜ ਰੁਪਏ ਦਾ ਬਜਟ ਮੁਹੱਈਆ ਕਰਵਾਇਆ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਾਰੇ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਲਈ ਲਗਭਗ 35 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ 118 ਸਕੂਲ ਆਫ਼ ਐਮੀਨੈਂਸ ਅਤੇ ਲੜਕੀਆਂ ਦੇ 17 ਸੀਨੀਅਰ ਸੈਕੰਡਰੀ ਸਕੂਲਾਂ ਲਈ ਟਰਾਂਸਪੋਰਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

by Ranjit Singh
May 6, 2026
0

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ 'ਚ ਕੀਤੀ ਸਖ਼ਤੀ - ਭਾਰਤ ਦੇ ਵਿਦਿਆਰਥੀਆਂ 'ਤੇ ਵੀ ਪਿਆ ਵੱਡਾ ਅਸਰ ਚੰਡੀਗੜ੍ਹ, 6...

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

by Ranjit Singh
May 6, 2026
0

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ - ਸੜਕ 'ਤੇ ਮਿਲੇ ਗੁਟਕਾ ਸਾਹਿਬ ਦੇ ਅੰਗ - ਗੁੱਸੇ ਵਿੱਚ ਆਏ...

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ ‘ਚ ਪੇਸ਼ੀ

by Jaspreet Kaur
4 days ago
0

MP ਅੰਮ੍ਰਿਤਪਾਲ ਸਿੰਘ ਦੀ ਡਿਬੜੂਗਰ ਜੇਲ ਤੋਂ ਹੋਈ VC ਰਾਹੀ ਅੰਮ੍ਰਿਤਸਰ ਕੋਰਟ 'ਚ ਹੋਈ ਪੇਸ਼ੀ ਅੰਮ੍ਰਿਤਸਰ, 2 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 