• Latest
  • Trending
Punjab: ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ ;  ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ

Punjab: ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ ;  ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ

2 years ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

57 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

1 hour ago
Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

2 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

3 hours ago
Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

3 hours ago
Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

Genetic Cancer Risk: ਕੈਂਸਰ ਦਾ ਨਾਂ ਸੁਣਦਿਆਂ ਹੀ ਕਿਉਂ ਲੱਗਦਾ ਹੈ ਡਰ ? ਅਧਿਐਨ ’ਚ 30% ਮਰੀਜ਼ਾਂ ’ਚ ਮਿਲੇ ਜੈਨੇਟਿਕ ਬਦਲਾਅ

3 hours ago
Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

Breaking: ਪੰਜਾਬ ਨੇ 13 ਸਾਲ ਬਾਅਦ ਜਿੱਤੀ Vinoo Mankad Trophy, ਅੰਡਰ-19 ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

Election Commission of India: SIR ਅਤੇ SSR ’ਚ ਕੀ ਹੈ ਫ਼ਰਕ ? ਚੋਣ ਕਮਿਸ਼ਨ ਨੂੰ ਕਿਉਂ ਪਈ ਲੋੜ, ਵੋਟਰਾਂ ’ਤੇ ਕੀ ਪਵੇਗਾ ਅਸਰ ?

4 hours ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਰਵਿੰਦਰ ਝੋਟਾ ਤੇ ਹੋਰਨਾਂ ਦੇ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਵਿਸ਼ੇਸ਼ ਅਰਦਾਸ ਸਮਾਗਮ

5 hours ago
Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

5 hours ago
Hindi News
English News
Wednesday, October 28, 2026
No Result
View All Result
32 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਬਲਿਕ ਆਊਟਰੀਚ ਪ੍ਰੋਗਰਾਮ ਦਾ ਵਿਸਤਾਰ ;  ‘ਸਹਿਯੋਗ’ ਪ੍ਰੋਗਰਾਮ ਤਹਿਤ, ਸੀ.ਪੀਜ਼/ਐਸ.ਐਸ.ਪੀਜ਼ ਵੱਲੋਂ ਫੀਡਬੈਕ ਲੈਣ ਲਈ ਪਿੰਡਾਂ ਤੇ ਮੁਹੱਲਿਆਂ ਵਿੱਚ ਕੀਤੀਆਂ ਜਾਣਗੀਆਂ ਜਨਤਕ ਮੀਟਿੰਗਾਂ

October 25, 2024
in ਖਬਰਾਂ, ਪੰਜਾਬ

– ਡੀਜੀਪੀ ਗੌਰਵ ਯਾਦਵ ਵੱਲੋਂ ਗਰਾਊਂਡ ਜ਼ੀਰੋ ਟੂਰ ਜਾਰੀ, ਜਲੰਧਰ ਵਿਖੇ ਕੀਤੀ ਜਨਤਕ ਮੀਟਿੰਗ ਦੀ ਪ੍ਰਧਾਨਗੀ

– ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਵੀ ਕੀਤਾ ਦੌਰਾ

– ਨਵੇਂ ਕਾਨੂੰਨਾਂ ਮੁਤਾਬਿਕ, ਪੰਜਾਬ ਪੁਲਿਸ ਵੱਲੋਂ ਈ-ਸ਼ਾਕਸ਼ਿਆ ਮੋਬਾਈਲ ਐਪ ਰਾਹੀਂ ਕੀਤੀਆਂ ਜਾ ਰਹੀਆਂ ਹਨ ਵੀਡੀਓ ਰਿਕਾਰਡਿੰਗਜ਼

– ਪੰਜਾਬ ਪੁਲਿਸ ਦੇ ਪੀਜੀਡੀ ਪੋਰਟਲ ‘ਤੇ ਪ੍ਰਾਪਤ ਹੋਈਆਂ ਕੁੱਲ 4.5 ਲੱਖ ਸ਼ਿਕਾਇਤਾਂ, 4.10 ਲੱਖ ਸ਼ਿਕਾਇਤਾਂ ਦਾ ਕੀਤਾ ਸਫ਼ਲਤਾਪੂਰਵਕ ਨਿਪਟਾਰਾ: ਡੀਜੀਪੀ ਗੌਰਵ ਯਾਦਵ

– ਪੰਜਾਬ ਪੁਲਿਸ ਨੇ ਵਿਭਾਗ ਵਿੱਚ ਬਲੈਕ ਸ਼ੀਪ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਅਪਣਾਈ: ਡੀਜੀਪੀ ਪੰਜਾਬ

ਚੰਡੀਗੜ੍ਹ/ਜਲੰਧਰ, 25 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ ‘ਸਹਿਯੋਗ’ ਦਾ ਜ਼ਮੀਨੀ ਪੱਧਰ ‘ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀ.ਪੀਜ਼/ਐਸ.ਐਸ.ਪੀਜ਼ ਨੂੰ ਜਨਤਕ ਮੀਟਿੰਗਾਂ ਕਰਨ ਲਈ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਸਥਿਤੀਆਂ ਨੂੰ ਸਮਝਣ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।
ਇਹ ਪਹਿਲਕਦਮੀ ਭਾਈਚਾਰਕ ਸਾਂਝ ਵਧਾਉਣ ਅਤੇ ਪੁਲਿਸ ਨਾਲ ਲੋਕਾਂ ਦੇ ਤਜ਼ਰਬਿਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲੈਣ ਬਾਬਤ ਡੀਜੀਪੀ ਪੰਜਾਬ ਵੱਲੋਂ ਕੀਤੇ ਜਾ ਰਹੇ ਗਰਾਊਂਡ ਜ਼ੀਰੋ ਟੂਰ ਤਹਿਤ ਕੀਤੀ ਗਈ ਹੈ। ਡੀਜੀਪੀ ਅੱਜ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਉਨ੍ਹਾਂ ਦੇ “ਸਹਿਯੋਗ- ਪੁਲਿਸ ਜਨਤਕ ਸਾਂਝ ਪਹਿਲਕਦਮੀ” ਪ੍ਰੋਗਰਾਮ ਦੇ ਹਿੱਸੇ ਵਜੋਂ ਕਰਵਾਈ ਜ਼ਿਲ੍ਹਾ ਪੱਧਰੀ ਪਬਲਿਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਗੈਰ-ਰਸਮੀ ਤੌਰ ‘ਤੇ ਗੱਲਬਾਤ ਦੌਰਾਨ ਸ਼ਹਿਰ ਦੀ ਅਮਨ-ਕਾਨੂੰਨ ਦੀ ਸਥਿਤੀ ਬਾਰੇ ਉਨ੍ਹਾਂ ਤੋਂ ਫੀਡਬੈਕ ਲਈ। ਡੀਜੀਪੀ ਨੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਸਵਪਨ ਸ਼ਰਮਾ ਵੀ ਮੌਜੂਦ ਸਨ।
ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 10,000 ਨਵੀਆਂ ਅਸਾਮੀਆਂ ਪੈਦਾ ਕਰਨ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਜਲੰਧਰ ਸ਼ਹਿਰ ਦੇ ਪੁਲਿਸ ਬਲ ਵਿੱਚ ਵਾਧਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਸੀ.ਪੀ.ਜਲੰਧਰ ਨੂੰ ਸ਼ਹਿਰ ਵਿੱਚ ਟ੍ਰੈਫਿਕ ਦੇ ਸੁਚਾਰੂ ਪ੍ਰਵਾਹ ਲਈ ਹੋਰ ਹੈੱਡਾਂ ਤੋਂ ਪੁਲਿਸ ਬਲ ਕੱਢ ਕੇ ਟ੍ਰੈਫਿਕ ਵਿੰਗ ਵਿੱਚ ਸ਼ਾਮਲ ਕਰਕੇ ਵਿੰਗ ਵਿੱਚ ਪੁਲਿਸ ਬਲ ਦੀ ਗਿਣਤੀ ਦੁੱਗਣੀ ਕਰਨ ਦੀ ਹਦਾਇਤ ਕੀਤੀ।
ਸਾਈਬਰ ਧੋਖਾਧੜੀ ਬਾਰੇ ਗੱਲ ਕਰਦਿਆਂ ਡੀਜੀਪੀ ਨੇ ‘1930 ਸਾਈਬਰ ਹੈਲਪਲਾਈਨ’ ਨੰਬਰ ‘ਤੇ ਤੁਰੰਤ ਅਪਰਾਧ ਦੀ ਰਿਪੋਰਟ ਕਰਨ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ, ਜਿਸ ਨਾਲ ਧੋਖੇਬਾਜ਼ ਵੱਲੋਂ ਸਾਈਬਰ ਪੀੜਤਾਂ ਦੇ ਖਾਤਿਆਂ ‘ਚੋਂ ਕੱਢੇ ਗਏ ਫੰਡਾਂ ਨੂੰ ਤੁਰੰਤ ਫ੍ਰੀਜ਼ ਕਰਨ/ਲੀਅਨ ਮਾਰਕ ਕਰਨ ਵਿੱਚ ਮਦਦ ਮਿਲੇਗੀ।
ਇਸ ਉਪਰੰਤ ਡੀਜੀਪੀ ਗੌਰਵ ਯਾਦਵ ਨੇ ਅਧੁਨਿਕ ਤਕਨੀਕ ਨਾਲ ਤਿਆਰ ਕੀਤੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਵੀ ਦੌਰਾ ਕੀਤਾ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜਿਸ ਨਾਲ ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਸ਼ਹਿਰ ਵਿੱਚ ਲਗਾਏ ਗਏ ਘੱਟੋ-ਘੱਟ 6000 ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਕਰਨ ਵਿੱਚ ਮਦਦ ਮਿਲਦੀ ਹੈ।
ਤਕਨਾਲੋਜੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਤਕਨੀਕ ਨਾਲ ਲੈਸ ਕਰਕੇ ਉਹ ਪ੍ਰੀਵੈਂਟਿਵ ਪੁਲਿਸਿੰਗ ਵੱਲ ਧਿਆਨ ਕੇਂਦਰਿਤ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਆਈਸੀਸੀਸੀ, ਜਨਤਕ ਸੁਰੱਖਿਆ ਅਤੇ ਕੁਸ਼ਲਤਾ ਨੂੰ ਵਧਾਉਣ ਲਈ ਟ੍ਰੈਫਿਕ ਅਤੇ ਪੁਲਿਸ ਕੰਟਰੋਲ ਰੂਮ (ਪੀਸੀਆਰ) ਯੂਨਿਟਾਂ ਨੂੰ ਆਪਸ ਜੋੜਦਾ ਹੈ। ਇਸ ਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ ਜਿਸ ਨਾਲ ਪੀਸੀਆਰ ਦਾ ਰਿਸਪਾਂਸ ਟਾਇਮ 15 ਮਿੰਟ ਤੋਂ ਘਟ ਕੇ ਸਿਰਫ਼ 5 ਮਿੰਟ ਹੋ ਗਿਆ ਹੈ। ਇਸ ਸੈਂਟਰ ਨੇ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣ, ਕੁਸ਼ਲਤਾ ਵਧਾਉਣ, ਅੰਕੜਿਆਂ ਅਧਾਰਿਤ ਫੈਸਲੇ ਲੈਣ ਅਤੇ ਨਾਗਰਿਕਾਂ ਲਈ ਸਿੰਗਲ-ਪੁਆਇੰਟ ਰਿਪੋਰਟਿੰਗ ਪ੍ਰਣਾਲੀ ਵਿੱਚ ਵੀ ਮਦਦ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਨਵੇਂ ਕਾਨੂੰਨ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐਨ.ਐਸ.ਐਸ.) ਮੁਤਾਬਿਕ ਸੱਤ ਸਾਲ ਜਾਂ ਇਸ ਤੋਂ ਵੱਧ ਦੀ ਸਜ਼ਾ ਵਾਲੇ ਅਪਰਾਧਾਂ ਦੇ ਮਾਮਲੇ ਵਿੱਚ ਅਪਰਾਧਿਕ ਸਥਾਨ ਦੀ ਵੀਡੀਓ ਰਿਕਾਰਡ ਕਰਨਾ ਲਾਜ਼ਮੀ ਹੈ ਅਤੇ ਪੰਜਾਬ ਪੁਲਿਸ ਈ-ਸਾਕਸ਼ਿਆ ਮੋਬਾਈਲ ਐਪ ਦੀ ਵਰਤੋਂ ਨਾਲ ਵੀਡੀਓ ਰਿਕਾਰਡ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ 9171 ਕੇਸਾਂ ਵਿੱਚ ਵੀਡੀਓ ਰਿਕਾਰਡ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕੁੱਲ ਵੀਡੀਓ ਰਿਕਾਰਡਿੰਗਾਂ ਵਿੱਚੋਂ ਲਗਭਗ 70 ਫ਼ੀਸਦ ਰਿਕਾਰਡਿੰਗਾਂ ਈ-ਸਾਕਸ਼ਿਆ ਮੋਬਾਈਲ ਐਪ ਰਾਹੀਂ ਕੀਤੀਆਂ ਗਈਆਂ ਹਨ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਜੁਲਾਈ 2022 ਵਿੱਚ ਸ਼ੁਰੂ ਕੀਤੇ ਗਏ ਪੀਜੀਡੀ ਪੋਰਟਲ- ਆਨਲਾਈਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ- ਨੂੰ ਇਸਦੀ ਸ਼ੁਰੂਆਤ ਤੋਂ ਹੁਣ ਤੱਕ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੋਰਟਲ ‘ਤੇ ਘੱਟੋ-ਘੱਟ 4.5 ਲੱਖ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 4.10 ਲੱਖ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਹੈ। ਪੀਜੀਡੀ ਪੋਰਟਲ “www.pgd.punjabpolice.gov.in” ਰਾਹੀਂ ਨਾਗਰਿਕ ਪੁਲਿਸ ਸਟੇਸ਼ਨ ਜਾਏ ਬਿਨਾਂ ਆਪਣੀ ਸ਼ਿਕਾਇਤ ਆਨਲਾਈਨ ਦਰਜ ਕਰਵਾ ਸਕਦੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਵਿਭਾਗ ਵਿੱਚ “ਬਲੈਕ ਸ਼ੀਪ” ਵਜੋਂ ਜਾਣੇ ਜਾਂਦੇ ਭ੍ਰਿਸ਼ਟ ਅਧਿਕਾਰੀਆਂ ‘ਤੇ ਨਕੇਲ ਕਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਹੀ ਅਜਿਹਾ ਵਿਭਾਗ ਹੈ ਜਿੱਥੇ ਭ੍ਰਿਸ਼ਟਚਾਰ ਵਿੱਚ ਸ਼ਾਮਲ ਹਰ ਕਿਸੇ ਨੂੰ ਕਾਨੂੰਨ ਦਾ ਸਾਹਮਣਾ ਕਰਨਾ ਪਵੇਗਾ।
ਇਸ ਦੇ ਨਾਲ ਹੀ ਡੀਜੀਪੀ ਨੇ ਪੁਲਿਸ ਲਾਈਨਜ਼, ਜਲੰਧਰ ਵਿਖੇ ਨਵੇਂ ਬਣੇ ਗਜ਼ਟਿਡ ਅਫਸਰਜ਼ ਮੈਸ ਦਾ ਉਦਘਾਟਨ ਵੀ ਕੀਤਾ।

ਡੱਬੀ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦੇ ਥਾਣਾ ਰਾਮਾ ਮੰਡੀ ਦਾ ਕੀਤਾ ਅਚਨਚੇਤ ਦੌਰਾ
ਇਸ ਤੋਂ ਪਹਿਲਾਂ ਸਵੇਰੇ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਦੇ ਥਾਣਾ ਰਾਮਾ ਮੰਡੀ ਦਾ ਅਚਨਚੇਤ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਚੱਲ ਰਹੇ ਕੇਸਾਂ ਦੀ ਸਮੀਖਿਆ ਕਰਦੇ ਹੋਏ ਤੁਰੰਤ ਨਿਆਂ ਯਕੀਨੀ ਬਣਾਉਣ ਲਈ ਲਗਨ ਅਤੇ ਜਵਾਬਦੇਹੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਆਪਣੀ ਦੌਰੇ ਦੌਰਾਨ, ਡੀਜੀਪੀ ਨੇ ਆਪਣੇ ਕਰਮਚਾਰੀਆਂ ਦੇ ਰੋਜ਼ਾਨਾ ਦੇ ਤਜ਼ਰਬਿਆਂ ਨੂੰ ਸਮਝਣ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਸਟੇਸ਼ਨ ਮੈਸ ਵਿਖੇ ਖਾਣਾ ਖਾਧਾ। ਇਹ ਅਚਨਚੇਤ ਦੌਰਾ ਪੁਲਿਸ ਦੀ ਕੁਸ਼ਲਤਾ ਅਤੇ ਪਾਰਦਰਸ਼ਤਾ ਵਿੱਚ ਵਾਧਾ ਕਰਨ ਸਬੰਧੀ ਡੀਜੀਪੀ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।

Tags: BREAKING NEWSBreaking news in PunjabiLatest Punjab newsLatest Punjab News in englishPUNJABpunjab newsWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

by Navjot
October 28, 2026
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

by Ranjit Singh
October 28, 2026
0

Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ ਚੰਡੀਗੜ੍ਹ, 28 ਅਕਤੂਬਰ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

by Navjot
October 28, 2026
0

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ) - ਪੰਜਾਬ...

Most Popular

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

by Ranjit Singh
2 weeks ago
0

Punjab Weather: ਸੂਬੇ 'ਚ ਬਦਲਿਆ ਮੌਸਮ: ਕਈ ਥਾਵਾਂ 'ਤੇ ਪਿਆ ਮੀਂਹ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 