ਵਧੀਕ ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ Punjab ਦੀਆਂ-2024” ਅਧੀਨ ਰਾਜ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਕੀਤੀ ਵੱਖ-2 ਅਧਿਕਾਰੀਆਂ ਨਾਲ ਮੀਟਿੰਗ
- ਕਿਹਾ , ਰਾਜ ਪੱਧਰੀ ਖੇਡ ਮੁਕਾਬਲੇ 06 ਨਵੰਬਰ ਤੋਂ 09 ਨਵੰਬਰ ਤੱਕ
ਮਾਲੇਰਕੋਟਲਾ 28 ਅਕਤੂਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿਚ ਨੌਜਨਾਵਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਵਿੱਚ 06 ਨਵੰਬਰ ਤੋਂ 09 ਨਵੰਬਰ ਤੱਕ “ਖੇਡਾਂ ਵਤਨ ਪੰਜਾਬ ਦੀਆਂ -2024” ਅਧੀਨ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕਰਵਾਈਆਂ ਜਾਣ ਵਾਲੀਆਂ ਖੇਡਾਂ ਦੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਸੱਦੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡ ਮੁਕਾਬਲਿਆਂ ਦੇ ਸ਼ੁਰੂ ਹੋਣ ਤੋਂ ਪਹਿਲਾ ਖੇਡ ਮੈਦਾਨਾਂ ਨੂੰ ਖੇਡਾਂ ਦੇ ਮਿਆਰ ਨੂੰ ਧਿਆਨ ਵਿੱਚ ਰੱਖਦੇ ਹੋਏ ਤਿਆਰ ਕੀਤਾ ਜਾਵੇ । ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਉੱਤੇ ਹੋਣ ਵਾਲੀਆਂ ਖੇਡਾਂ ਦੇ ਮੱਦੇਨਜ਼ਰ ਸਾਫ਼-ਸਫ਼ਾਈ ਕਰਵਾਉਣ ਨੂੰ ਯਕੀਨੀ ਬਣਾਉਣ ਬਣਾਉਣ ਲਈ ਕਿਹਾ ।
ਇਸ ਮੌਕੇ ਸ੍ਰੀ ਸਿੱਧੂ ਨੇ ਜ਼ਿਲ੍ਹਾ ਖੇਡ ਅਫ਼ਸਰ ਨੂੰ ਖ਼ਿਡਾਰੀਆਂ ਦੀ ਚੰਗੀ ਡਾਈਟ ਅਤੇ ਮਾਰਕਿਟ ਕਮੇਟੀ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਆਦਿ ਦੇ ਵੀ ਪੁਖੱਤਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ । ਕਾਰਜ ਸਾਧਕ ਅਫ਼ਸਰ ਨੂੰ ਖੇਡ ਮੈਦਾਨਾਂ ਦੀ ਸਾਫ ਸਫਾਈ,ਪਾਖਨਿਆਂ ਦੀ ਸਫਾਈ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਖੇਡਾਂ ਵਾਲੇ ਸਥਾਨਾਂ ਉੱਤੇ ਐਬੂਲੈਂਸਾਂ ਤੇ ਮੈਡੀਕਲ ਟੀਮਾਂ ਦਾ ਪੁਖਤਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਖੇਡਾਂ ਸਬੰਧੀ ਵਿਦਿਆਰਥੀਆਂ ਵਿੱਚ ਵੱਧ ਤੋਂ ਵੱਧ ਪ੍ਰਚਾਰ ਕਰਵਾਇਆ ਜਾਵੇ ।
ਇਸ ਐਸ.ਡੀ.ਐਮ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, ਐਸ.ਐਮ.ਓ ਡਾ.ਰਿਤੂ ਸੇਠੀ, ਡੀ.ਐਮ. (ਖੇਡਾਂ) ਰਘੂ ਨੰਦਨ, ਮਾਰਕਿਟ ਕਮੇਟੀ ਤੋਂ ਹਰਿੰਦਰ ਸਿੰਘ ਟਿਵਾਣਾ , ਬਲਾਕ ਐਜੂਕੇਟਰ ਰਣਬੀਰ ਸਿੰਘ ਢੰਡੇ, ਨਗਰ ਪੰਚਾਇਤ ਅਮਰਗੜ੍ਹ ਤੋਂ ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।























