• Latest
  • Trending
Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

2 years ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

23 minutes ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

2 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

2 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

3 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

3 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

3 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

4 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

4 hours ago
ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

ਪੀਐੱਮ ਕਿਸਾਨ ਸਨਮਾਨ ਨਿਧੀ ਦੀ 24ਵੀਂ ਕਿਸ਼ਤ ਦਾ ਇੰਤਜ਼ਾਰ ਕਰ ਰਹੇ ਕਿਸਾਨਾਂ ਲਈ ਵੱਡੀ ਅਪਡੇਟ

5 hours ago
ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

ਮਰਹੂਮ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਪਰਿਵਾਰ ਨਾਲ ਸੀਐੱਮ ਭਗਵੰਤ ਮਾਨ ਨੇ ਵੰਡਾਇਆ ਦੁੱਖ

5 hours ago
Hindi News
English News
Monday, August 24, 2026
No Result
View All Result
31 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

November 1, 2024
in ਖਬਰਾਂ, ਪੰਜਾਬ, ਫ਼ਾਜਲਿਕਾ
Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

Fazilka News: ਪੀ. ਏ. ਯੂ. ਨੇ ਡੀ. ਏ. ਪੀ. ਖਾਦ ਦੇ ਬਦਲਵੇਂ ਸਰੋਤਾਂ ਦੀ ਕਿਸਾਨਾਂ ਨੂੰ ਕੀਤੀ ਸਿਫਾਰਿਸ਼

ਫਾਜ਼ਿਲਕਾ 1 ਨਵੰਬਰ, 2024 (ਵਿਸ਼ਵ ਵਾਰਤਾ):-:ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਭੂਮੀ ਵਿਗਿਆਨੀਆਂ ਨੇ ਆਉਂਦੀ ਕਣਕ ਦੀ ਫਸਲ ਲਈ ਡੀ ਏ ਪੀ ਦੇ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਹੈ|

ਮੁੱਖ ਖੇਤੀਬਾੜੀ ਅਫ਼ਸਰ ਡਾ. ਸੰਦੀਪ ਰਿਣਵਾ ਨੇ ਕਿਹਾ ਕਿ ਡੀਏਪੀ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਝੋਨੇ-ਕਣਕ ਫਸਲੀ ਚੱਕਰ ਵਿੱਚ ਵਰਤੀ ਜਾਂਦੀ ਹੈ| ਕਣਕ ਦੀ ਫਸਲ ਲਈ ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀਏਪੀ ਨੂੰ ਤਰਜੀਹ ਦਿੰਦੇ ਹਨ|

ਇਸਦਾ ਕਾਰਨ ਹੈ ਕਿ ਇਹ ਖਾਦ ਉੱਚ ਫਾਸਫੋਰਸ (46%) ਮਾਤਰਾ ਵਾਲੀ ਹੈ ਅਤੇ ਬਿਜਾਈ ਸਮੇਂ ਕਣਕ ਦੀ ਨਾਈਟ੍ਰੋਜਨ ਦੀ ਜ਼ਰੂਰਤ ਨੂੰ ਵੀ ਪੂਰਾ ਕਰਦੀ ਹੈ| ਪਿਛਲੇ ਸਾਲਾਂ ਦੌਰਾਨ ਅਸਾਨੀ ਨਾਲ ਮਿਲਣ ਕਰਕੇ ਕਿਸਾਨਾਂ ਨੇ ਇਸਨੂੰ ਭਰਪੂਰ ਮਾਤਰਾ ਵਿਚ ਇਸਤੇਮਾਲ ਕੀਤਾ| ਮੌਜੂਦਾ ਸਮੇਂ ਡੀਏਪੀ ਖਾਦ ਦੇ ਕਈ ਬਦਲ ਹਨ ਜਿਨ੍ਹਾਂ ਨੂੰ ਫਾਸਫੋਰਸ ਤੱਤ ਦੇ ਬਦਲਵੇਂ ਸਰੋਤ ਵਜੋਂ ਵਰਤਿਆ ਜਾ ਸਕਦਾ ਹੈ|

ਮਾਹਿਰਾਂ ਨੇ ਦੱਸਿਆ ਕਿ ਡੀ.ਏ.ਪੀ ਵਿਚ 46 ਫੀਸਦੀ ਫਾਸਫੋਰਸ ਅਤੇ 18 ਫੀਸਦੀ ਨਾਈਟ੍ਰੋਜਨ ਹੁੰਦੀ ਹੈ|

ਇਕ ਹੋਰ ਖਾਦ ਐੱਨ ਪੀ ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦ ਨਾਈਟ੍ਰੋਜਨ ਤੋਂ ਬਿਨਾਂ 16 ਫੀਸਦ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ| ਇਕ ਬੋਰਾ ਡੀ ਏ ਪੀ ਪਿੱਛੇ ਡੇਢ ਬੋਰਾ ਐੱਨ ਪੀ ਕੇ (12: 32:16) ਦੀ ਵਰਤੋਂ ਕੀਤੀ ਜਾ ਸਕਦੀ ਹੈ|

ਡੀ. ਏ. ਪੀ. ਦੇ ਤੀਸਰੇ ਬਦਲ ਵਜੋਂ ਸਿੰਗਲ ਸੁਪਰ ਫਾਸਫੇਟ ਦੀ ਵਰਤੋਂ ਕੀਤੀ ਜਾ ਸਕਦੀ ਹੈ| ਸਿੰਗਲ ਸੁਪਰਫਾਸਫੇਟ ਵਿਚ 16 ਫੀਸਦੀ ਫਾਸਫੋਰਸ ਤੱਤ ਮਿਲਦਾ ਹੈ ਅਤੇ ਇਸਦੇ ਤਿੰਨ ਬੋਰਿਆਂ ਨਾਲ ਫਾਸਫੋਰਸ ਤੱਤ ਦੀ ਪੂਰਤੀ ਤੋਂ ਬਿਨਾਂ 18 ਕਿੱਲੋ ਗੰਧਕ ਵੀ ਕਣਕ ਦੀ ਫਸਲ ਨੂੰ ਮਿਲ ਸਕਦੀ ਹੈ|

ਮਾਹਿਰਾਂ ਨੇ ਕਿਹਾ ਕਿ ਟ੍ਰਿਪਲ ਸੁਪਰ ਫਾਸਫੇਟ ਨੂੰ ਬਜ਼ਾਰ ਵਿਚ ਨਵੀਂ ਖਾਦ ਵਜੋਂ ਵਰਤਿਆ ਜਾ ਸਕਦਾ ਹੈ ਇਸ ਵਿਚ ਡੀ ਏ ਪੀ ਦੇ ਬਰਾਬਰ 46 ਫੀਸਦੀ ਫਾਸਫੋਰਸ ਤੱਤ ਦੀ ਮਾਤਰਾ ਮਿਲਦੀ ਹੈ| ਇਹ ਨਵੀਂ ਉੱਚ ਫਾਸਫੋਰਸ ਖਾਦ ਹੈ ਅਤੇ ਕਿਸਾਨ ਪਹਿਲੀ ਵਾਰ ਇਸ ਦੀ ਵਰਤੋਂ ਕਰ ਰਹੇ ਹਨ|

ਮਾਹਿਰਾਂ ਨੇ ਕਿਹਾ ਕਿ ਐੱਨ ਪੀ ਕੇ (12:32:16) ਡੀ ਏ ਪੀ ਦਾ ਸਭ ਤੋਂ ਵਧੀਆ ਬਦਲ ਹੋ ਸਕਦਾ ਹੈ। ਕਿਉਂਕਿ ਇਸਦਾ ਡੇਢ ਬੋਰਾ ਲਗਭਗ ਉਹੀ ਫਾਸਫੋਰਸ ਅਤੇ ਨਾਈਟ੍ਰੋਜਨ ਸਮੱਗਰੀ ਦੀ ਸਪਲਾਈ ਕਰਦਾ ਹੈ ਜੋ ਡੀ ਏ ਪੀ ਦੇ ਬਰਾਬਰ ਹੈ ਅਤੇ ਇਸ ਤੋਂ ਇਲਾਵਾ ਇਹ 23 ਕਿਲੋਗ੍ਰਾਮ ਪੋਟਾਸ਼ ਵੀ ਦਿੰਦਾ ਹੈ|

ਹੋਰ ਬਦਲਾਂ ਵਿਚ ਐੱਨ ਪੀ ਕੇ (10:26:26) ਜਾਂ ਹੋਰ ਖਾਦਾਂ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ| ਜੇਕਰ ਫਾਸਫੋਰਸ ਤੱਤ ਲਈ ਸਿੰਗਲ ਸੁਪਰ ਫਾਸਫੇਟ ਜਾਂ ਟ੍ਰਿਪਲ ਸੁਪਰ ਫਾਸਫੇਟ ਖਾਦ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਬਿਜਾਈ ਵੇਲੇ 20 ਕਿੱਲੋ ਯੂਰੀਆ ਪ੍ਰਤੀ ਏਕੜ ਪਾਓ|

ਪੀ.ਏ.ਯੂ. ਕਣਕ ਦੀ ਫਸਲ ਲਈ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ’ਤੇ ਜੋਰ ਦਿੰਦੀ ਹੈ ਅਤੇ ਕਿਸਾਨਾਂ ਨੂੰ ਮਿੱਟੀ ਪਰਖ ਤੋਂ ਅਧਾਰਿਤ ਖਾਦਾਂ ਪਾਉਣ ਦੀ ਸਲਾਹ ਦਿੰਦੀ ਹੈ ਕਿਉਂਕਿ ਇਹ ਕਣਕ ਦੇ ਝਾੜ ਨਾਲ ਸਮਝੌਤਾ ਕੀਤੇ ਬਿਨਾਂ ਲਾਗਤ ਨੂੰ ਘਟਾ ਸਕਦੀ ਹੈ|

ਮਾਹਿਰਾਂ ਨੇ ਕਣਕ ਵਿੱਚ ਡੀਏਪੀ ਦੀ ਵਰਤੋਂ ਲਈ ਸਪੱਸਟ ਅਤੇ ਵਿਵਹਾਰਕ ਢੰਗ ਦੱਸਦਿਆਂ ਕਿਹਾ ਕਿ ਘੱਟ ਜੈਵਿਕ ਕਾਰਬਨ ਵਾਲੀ ਮਿੱਟੀ ਵਿੱਚ ਉੱਚ ਫਾਸਫੋਰਸ ਪੱਧਰ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ 25% ਤੱਕ ਘਟਾਈ ਜਾ ਸਕਦੀ ਹੈ |

ਦਰਮਿਆਨੀ ਜੈਵਿਕ ਕਾਰਬਨ ਮਾਤਰਾ (0.4 ਤੋਂ 0.75%) ਵਾਲੀ ਜ਼ਮੀਨ ਵਿੱਚ ਦਰਮਿਆਨੀ ਫਾਸਫੋਰਸ (5-9 ਕਿਲੋਗ੍ਰਾਮ/ਏਕੜ) ਅਤੇ ਉੱਚ ਫਾਸਫੋਰਸ (9-20 ਕਿਲੋਗ੍ਰਾਮ/ਏਕੜ) ਵਾਲੀ ਜ਼ਮੀਨ ਲਈ ਫਾਸਫੋਰਸ ਤੱਤ ਦੀ ਵਰਤੋਂ ਵਿੱਚ 50% ਕਟੌਤੀ ਕੀਤੀ ਜਾ ਸਕਦੀ ਹੈ|

ਜੈਵਿਕ ਖਾਦਾਂ ਦੀ ਵਰਤੋਂ ਨਾਲ ਵੀ ਫਾਸਫੋਰਸ ਤੱਤ ਦੀ ਪੂਰਤੀ ਹੋ ਸਕਦੀ ਹੈ| ਜੇਕਰ ਝੋਨਾ-ਕਣਕ ਫਸਲੀ ਚੱਕਰ ਵਿਚ ਝੋਨੇ ਦੀ ਫਸਲ ਵਿਚ ਪੋਲਟਰੀ ਖਾਦ (2.5 ਟਨ ਪ੍ਰਤੀ ਏਕੜ) ਜਾਂ ਸੁੱਕੀ ਹੋਈ ਗੋਬਰ ਗੈਸ ਪਲਾਂਟ ਦੀ ਸਲਰੀ (2.5 ਟਨ ਪ੍ਰਤੀ ਏਕੜ) ਨੂੰ ਆਖਰੀ ਵਾਹੀ ਤੋਂ ਪਹਿਲਾਂ ਪਾਇਆ ਜਾਂਦਾ ਹੈ ਤਾਂ ਫਾਸਫੋਰਸ ਦੀ ਵਰਤੋਂ ਨੂੰ ਅੱਧਾ ਕੀਤਾ ਜਾ ਸਕਦਾ ਹੈ|

ਇਸੇ ਤਰ੍ਹਾਂ ਖਾਦ ਦੀ ਮਾਤਰਾ 1 ਕਿਲੋ ਫਾਸਫੋਰਸ ਪ੍ਰਤੀ ਟਨ ਚੰਗੀ ਤਰ੍ਹਾਂ ਸੜੀ ਹੋਈ ਖਾਦ ਨਾਲ ਘਟਾਈ ਜਾ ਸਕਦੀ ਹੈ| ਕਣਕ ਦੀ ਬਿਜਾਈ ਤੋਂ ਪਹਿਲਾਂ ਝੋਨੇ ਦੀ ਫੱਕ ਦੀ ਸੁਆਹ ਜਾਂ ਗੰਨੇ ਦੀ ਗੁੱਦੀ ਦੀ ਸਵਾਹ (4 ਟਨ ਪ੍ਰਤੀ ਏਕੜ) ਵਰਤਣ ਨਾਲ ਫਾਸਫੋਰਸ ਦੀ ਮਾਤਰਾ ਨੂੰ ਅੱਧਾ ਕੀਤਾ ਜਾ ਸਕਦਾ ਹੈ|

ਜਿਨ੍ਹਾਂ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਲਗਾਤਾਰ ਵਾਹੁਣ ਤੋਂ ਬਾਅਦ ਮਿੱਟੀ ਦੀ ਜੈਵਿਕ ਕਾਰਬਨ ਮਾਤਰਾ ਉੱਚ ਸ੍ਰੇਣੀ ਵਿੱਚ ਆਉਂਦੀ ਹੈ, ਫਾਸਫੋਰਸ ਵਾਲੀ ਖਾਦ ਨੂੰ 50% ਤੱਕ ਘਟਾਇਆ ਜਾ ਸਕਦਾ ਹੈ|

ਉਨ੍ਹਾਂ ਕਿਹਾ ਕਿ ਪੀਏਯੂ ਦੀਆਂ ਸਿਫ਼ਾਰਸ਼ਾਂ ਦਾ ਉਦੇਸ਼ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਕਰਕੇ ਫਾਸਫੋਰਸ ਦੀ ਲੋੜ ਵਾਲੀ ਕਣਕ ਦੀ ਫਸਲ ਨੂੰ ਪੂਰਾ ਕਰਨਾ ਅਤੇ ਅੰਤ ਵਿੱਚ ਕਣਕ ਦਾ ਪੂਰਾ ਝਾੜ ਪ੍ਰਾਪਤ ਕਰਨ ਵਿੱਚ ਕਿਸਾਨਾਂ ਦੀ ਮਦਦ ਕਰਨਾ ਹੈ|

Tags: BREAKING NEWSBreaking news in PunjabiFazilka NewsLatest Punjab newsLatest Punjab news in PunjabiPUNJABPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

by Jaspreet Kaur
August 24, 2026
0

CJP ਵਲੋਂ ਦਿੱਲੀ 'ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ - ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਮਾਰਚ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

Most Popular

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

by Navjot
5 days ago
0

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ  ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 