• Latest
  • Trending
Bhagwant Mann ਨੇ ਡੇਰਾ ਬਾਬਾ ਨਾਨਕ ਤੋਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

Bhagwant Mann ਨੇ ਡੇਰਾ ਬਾਬਾ ਨਾਨਕ ਤੋਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

16 minutes ago
ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

23 minutes ago
ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

2 hours ago
ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

CJP ਵਲੋਂ ਦਿੱਲੀ ‘ਚ ਦੇਸ਼ ਵਿਆਪੀ ਸ਼ਾਂਤੀਪੂਰਨ ਰੋਸ ਮਾਰਚ ਦਾ ਐਲਾਨ

3 hours ago
7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

7ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮਨਜੋਤ ਸਿੰਘ ਨੇ ਤਾਇਕਵਾਂਡੋ ‘ਚ ਜਿੱਤਿਆ ਸੋਨ ਤਗਮਾ

3 hours ago
ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

4 hours ago
ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

ਪਟਿਆਲਾ ਵਿਖੇ ਭਾਜਪਾ ਦੀ ਭਾਰੀ ਸੰਗਠਨਾਤਮਕ ਮੀਟਿੰਗ, ਰਾਸ਼ਟਰੀ ਸੰਗਠਨ ਮਹਾਂ ਮੰਤਰੀ ਬੀ. ਐੱਲ. ਸੰਤੋਸ਼ ਨੇ ਵਰਕਰਾਂ ਨਾਲ ਕੀਤੀ ਵਿਸਥਾਰਪੂਰਵਕ ਚਰਚਾ

4 hours ago
ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲਿਆਂ ਚੋਣ ਲੜੇਗੀ ਭਾਜਪਾ : ਬੀ.ਐਲ. ਸੰਤੋਸ਼

4 hours ago
IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

IND vs SL : ਕੋਲੰਬੋ ਟੈਸਟ ‘ਚ ਧਰੁਵ ਜੁਰੇਲ ਦਾ ਧਮਾਕਾ: ਜੜਿਆ ਸੈਂਕੜਾ

5 hours ago
ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

ਲੈਂਡਿੰਗ ਤੋਂ ਠੀਕ ਪਹਿਲਾਂ ਜਹਾਜ਼ ਨਾਲ ਟਕਰਾਇਆ ਪੰਛੀ

5 hours ago
Hindi News
English News
Monday, August 24, 2026
No Result
View All Result
30 °c
Chandigarh
30 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bhagwant Mann ਨੇ ਡੇਰਾ ਬਾਬਾ ਨਾਨਕ ਤੋਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

November 3, 2024
in ਖਬਰਾਂ, ਪੰਜਾਬ
Bhagwant Mann ਨੇ ਡੇਰਾ ਬਾਬਾ ਨਾਨਕ ਤੋਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

Bhagwant Mann ਨੇ ਡੇਰਾ ਬਾਬਾ ਨਾਨਕ ਤੋਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ ‘ਚ ਕੀਤੀ ਜਨਸਭਾ

  • ਕਾਂਗਰਸ ਵਾਲਿਆਂ ਨੇ ਸਿਰਫ਼ ਝੂਠੇ ਪਰਚੇ ਦਰਜ ਕਰਵਾਏ, ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਚੱਲੇਗਾ ਝਾੜੂ – Bhagwant Mann
  • ਸੁਖਜਿੰਦਰ ਰੰਧਾਵਾ ‘ਤੇ ਹਮਲਾ, ਕਿਹਾ- ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ, ਸੱਤਾ ‘ਚ ਰਹਿੰਦਿਆਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਜਾਇਦਾਦ ਬਣਾਈ
  • Bhagwant Mann ਨੇ ਅਕਾਲੀ ਦਲ ਬਾਦਲ ‘ਤੇ ਵੀ ਬੋਲਿਆ ਹਮਲਾ, ਕਿਹਾ- ਜਿਹੜੇ ਕਹਿੰਦੇ ਸਨ ਸਾਡੇ ਤੋਂ ਬਿਨਾਂ ਇੱਕ ਪੱਤਾ ਵੀ ਨਹੀਂ ਹਿੱਲੇਗਾ, ਉਹ ਅੱਜ ਚੋਣ ਛੱਡ ਕੇ ਭੱਜ ਗਏ ਹਨ
  • ਰੰਧਾਵਾ ਪਰਿਵਾਰ ਨੇ ਸਿਰਫ਼ ਗੁੰਡਾਗਰਦੀ ਹੀ ਕੀਤੀ ਹੈ, ਲੋਕ ਇਸ ਵਾਰ ਜ਼ਰੂਰ ਸਬਕ ਸਿਖਾਉਣਗੇ – ਗੁਰਦੀਪ ਰੰਧਾਵਾ

Bhagwant Mann ਨੇ ਡੇਰਾ ਬਾਬਾ ਨਾਨਕ ਤੋਂ 'AAP' ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ, ਕਲਾਨੌਰ 'ਚ ਕੀਤੀ ਜਨਸਭਾ

ਗੁਰਦਾਸਪੁਰ/ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਕਲਾਨੌਰ ਵਿੱਚ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘AAP’ ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਇੱਥੇ ਕਲਾਨੌਰ ਦੇ ਪ੍ਰਸਿੱਧ ਸ਼ਿਵ ਮੰਦਰ ਦੇ ਵੀ ਦਰਸ਼ਨ ਕੀਤੇ ਅਤੇ ਪੂਜਾ ਅਰਚਨਾ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਡੇਰਾ ਬਾਬਾ ਨਾਨਕ ਵਿੱਚ ਸਿਰਫ਼ ਝਾੜੂ ਚੱਲੇਗਾ। ਸਾਰੀਆਂ ਸਰਵੇਖਣ ਰਿਪੋਰਟਾਂ ਵੀ ਸਾਡੀ ਜਿੱਤ ਦਰਜ ਕਰਵਾ ਰਹੀਆਂ ਹਨ। ਇਸ ਵਾਰ ਲੋਕਾਂ ਨੇ ਇੱਥੋਂ ਕਾਂਗਰਸ ਨੂੰ ਹਰਾਉਣ ਦਾ ਪੂਰਾ ਮਨ ਬਣਾ ਲਿਆ ਹੈ।  ਕਾਂਗਰਸੀ ਲੋਕਾਂ ਨੇ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਨੇ ਸਿਰਫ਼ ਇੱਥੋਂ ਦੇ ਲੋਕਾਂ ‘ਤੇ ਝੂਠੇ ਪਰਚੇ ਦਰਜ ਕਰਵਾਏ ਹਨ।

AAP

Bhagwant Mann ਨੇ ਕਾਂਗਰਸੀ ਆਗੂ ਅਤੇ ਇੱਥੋਂ ਦੇ ਸਾਬਕਾ ਵਿਧਾਇਕ ਸੁਖਜਿੰਦਰ ਰੰਧਾਵਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੇ ਸਾਰੇ ਕਾਲੇ ਕਾਰਨਾਮਿਆਂ ਦਾ ਪਰਦਾਫਾਸ਼ ਕਰਨਗੇ। ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ ਹੈ। ਸੱਤਾ ‘ਚ ਰਹਿੰਦਿਆਂ ਉਨ੍ਹਾਂ ਨੇ ਗੁਰਦਾਸਪੁਰ ਤੋਂ ਅੰਮ੍ਰਿਤਸਰ ਤੱਕ ਅਰਬਾਂ ਦੀ ਦੌਲਤ ਬਣਾਈ ਹੈ। ਰੰਧਾਵਾ ਦੀਆਂ ਫਾਈਲਾਂ ਮੇਰੇ ਕੋਲ ਹਨ।

ਪ੍ਰਤਾਪ ਬਾਜਵਾ ‘ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਨਿਰਮਾਣ ਮੰਤਰੀ ਹੁੰਦਿਆਂ ਪੰਜਾਬ ‘ਚ ਸਭ ਤੋਂ ਵੱਧ ਟੋਲ ਪਲਾਜ਼ੇ ਲਗਾਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ 16 ਟੋਲ ਪਲਾਜ਼ੇ ਬੰਦ ਕਰ ਦਿੱਤੇ, ਜਿਸ ਕਾਰਨ ਲੋਕਾਂ ਦੀ ਰੋਜ਼ਾਨਾ 62 ਲੱਖ ਰੁਪਏ ਤੋਂ ਵੱਧ ਦੀ ਬੱਚਤ ਹੋ ਰਹੀ ਹੈ।

ਮੁੱਖ ਮੰਤਰੀ Bhagwant Mann ਨੇ ਕਿਹਾ ਕਿ ਸਾਨੂੰ 75 ਸਾਲਾਂ ਦੀ ਗੁੰਝਲਦਾਰ ਪ੍ਰਣਾਲੀ ਵਿਰਾਸਤ ਵਿੱਚ ਮਿਲੀ ਹੈ। ਇਸ ਨੂੰ ਠੀਕ ਕਰਨ ‘ਚ ਕੁਝ ਸਮਾਂ ਲੱਗੇਗਾ, ਪਰ ਢਾਈ ਸਾਲਾਂ ‘ਚ ਅਸੀਂ ਕਾਫੀ ਕੰਮ ਕੀਤੇ ਹਨ, ਜਿਸ ਦਾ ਅਸਰ ਹੁਣ ਦਿਖਾਈ ਦੇ ਰਿਹਾ ਹੈ ਅਤੇ ਹੁਣ ਸਾਡਾ ਕੰਮ ਬੋਲ ਰਿਹਾ ਹੈ। ਅੱਜ 90 ਫ਼ੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਵਿਰੋਧੀ ਸਾਨੂੰ ਪੁੱਛਦੇ ਸਨ ਕਿ ਤੁਸੀਂ ਐਨਾ ਪੈਸਾ ਕਿੱਥੋਂ ਲਿਆਉਂਗੇ, ਪਰ ਅਸੀਂ ਅਜਿਹਾ ਕਰ ਦਿਖਾਇਆ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਜੇਕਰ ਸਾਡੀ ਨੀਅਤ ਸਾਫ਼ ਹੈ ਤਾਂ ਸਾਰੇ ਕੰਮ ਹੋ ਜਾਂਦੇ ਹਨ।

AAP

ਢਾਈ ਸਾਲਾਂ ਵਿੱਚ ਅਸੀਂ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ। ਪਿਛਲੀਆਂ ਸਰਕਾਰਾਂ ਵਿੱਚ ਰਿਸ਼ਵਤ ਤੋਂ ਬਿਨਾਂ ਸਰਕਾਰੀ ਨੌਕਰੀ ਮਿਲਣੀ ਬਿਲਕੁਲ ਵੀ ਸੰਭਵ ਨਹੀਂ ਸੀ। ਹਾਲ ਹੀ ਵਿੱਚ ਇੱਕ ਇਤਿਹਾਸਕ ਫ਼ੈਸਲਾ ਲਾਗੂ ਕੀਤਾ ਗਿਆ ਹੈ। ਇਸ ਫ਼ੈਸਲੇ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਸਾਡੀ ਸਰਕਾਰ ਨੇ ਰਜਿਸਟਰੀਆਂ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰ ਦਿੱਤੀ ਹੈ। ਇਸ ਤੋਂ ਇਲਾਵਾ ‘ਇੱਕ ਵਿਧਾਇਕ ਇੱਕ ਪੈਨਸ਼ਨ’ ਲਾਗੂ ਕੀਤੀ ਗਈ ਹੈ, ਜਿਸ ਕਾਰਨ ਪੰਜਾਬ ਦੇ ਖ਼ਜ਼ਾਨੇ ਵਿੱਚ ਹਰ ਮਹੀਨੇ ਕਰੋੜਾਂ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਤੋਂ ਪਹਿੱਲਾਂ ਕਈ ਸਾਬਕਾ ਵਿਧਾਇਕ ਸੱਤ-ਅੱਠ ਪੈਨਸ਼ਨ ਲੈ ਰਹੇ ਸਨ। ਹੁਣ ਉਹ ਸਿਰਫ਼ ਇੱਕ ਹੀ ਪੈਨਸ਼ਨ ਲੈ ਰਹੇ ਹਨ।

Bhagwant Mann ਨੇ ਅਕਾਲੀ ਦਲ ਬਾਦਲ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਕਹਿੰਦੇ ਸਨ ਕਿ ਸਾਡੇ ਬਿਨਾਂ ਪੰਜਾਬ ‘ਚ ਇੱਕ ਪੱਤਾ ਵੀ ਨਹੀਂ ਹਿਲ ਸਕਦਾ, ਅੱਜ ਉਹ ਚੋਣਾਂ ਛੱਡ ਕੇ ਭੱਜ ਗਏ ਹਨ। ਉਨ੍ਹਾਂ ਨੂੰ ਜ਼ਿਮਨੀ ਚੋਣ ਲਈ ਚਾਰ ਉਮੀਦਵਾਰ ਵੀ ਨਹੀਂ ਮਿਲ ਸਕੇ।

ਲੋਕਾਂ ਦੇ ਸਹਿਯੋਗ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਹ ਇਸ ਵਾਰ ਇਨ੍ਹਾਂ ਲੁਟੇਰਿਆਂ ਤੋਂ ਖਹਿੜਾ ਛੁਡਾ ਕੇ ਕਿਸੇ ਚੰਗੇ ਵਿਅਕਤੀ ਨੂੰ ਆਪਣਾ ਨੁਮਾਇੰਦਾ ਚੁਣਨ। ਉਨ੍ਹਾਂ ਨੇ ਕਿਹਾ ਕਿ ਆਪ ਦੇ ਉਮੀਦਵਾਰ ਗੁਰਦੀਪ ਰੰਧਾਵਾ ਇੱਕ ਇਮਾਨਦਾਰ ਵਿਅਕਤੀ ਹਨ। ਇੱਥੋਂ ਦੀਆਂ ਸਾਰੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਨਾਲ ਜਾਣੂ ਹਨ। ਤੁਸੀਂ ਗੁਰਦੀਪ ਰੰਧਾਵਾ ਨੂੰ ਭਾਰੀ ਵੋਟਾਂ ਨਾਲ ਜਿਤਾਓ, ਮੈਂ ਵਾਅਦਾ ਕਰਦਾ ਹਾਂ ਕਿ ਜੋ ਵੀ ਕੰਮ ਉਹ ਮੈਨੂੰ ਸੌਂਪਣਗੇ, ਮੈਂ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਾਂਗਾ।

ਰੰਧਾਵਾ ਪਰਿਵਾਰ ਨੇ ਸਿਰਫ਼ ਗੁੰਡਾਗਰਦੀ ਹੀ ਕੀ ਹੈ, ਲੋਕ ਇਸ ਵਾਰ ਜ਼ਰੂਰ ਸਬਕ ਸਿਖਾਉਣਗੇ – ਗੁਰਦੀਪ ਰੰਧਾਵਾ

AAP

ਲੋਕਾਂ ਨੂੰ ਸੰਬੋਧਨ ਕਰਦਿਆਂ ‘AAP’ ਉਮੀਦਵਾਰ ਗੁਰਦੀਪ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਕਾਂਗਰਸੀਆਂ ਅਤੇ ਖ਼ਾਸ ਕਰਕੇ ਸੁਖਜਿੰਦਰ ਰੰਧਾਵਾ ਨੇ ਸਿਰਫ਼ ਗੁੰਡਾਗਰਦੀ ਹੀ ਕੀਤੀ ਹੈ। ਇਸ ਵਾਰ ਡੇਰਾ ਬਾਬਾ ਨਾਨਕ ਦੇ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ। ਕਾਂਗਰਸੀ ਉਮੀਦਵਾਰ ਅਤੇ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਖ਼ੁਦ ਸਰਪੰਚ ਚੋਣਾਂ ਵਿੱਚ ਬਰੀਫ਼ਕੇਸ ਲੈ ਕੇ ਘੁੰਮਦੀ ਸੀ ਅਤੇ ਪੈਸੇ ਦੇ ਬਲਬੂਤੇ ਕਈ ਸਰਪੰਚ ਬਣਾਏ ਸਨ. ਪਰੰਤੂ ਇਸ ਵਾਰ ਲੋਕ ਉਨ੍ਹਾਂ ਨੂੰ ਜ਼ਰੂਰ ਸਬਕ ਸਿਖਾਉਣਗੇ।

Tags: aapAAP PunjabBREAKING NEWSBreaking news in PunjabiChandigarhLatest Punjab newsLatest Punjab news in PunjabiPUNJAB CMPunjab CM Bhagwant MannPunjab Governmenttop headlines in PunjabiWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

ਗੁਰੂਗ੍ਰਾਮ ‘ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ

by Jaspreet Kaur
August 24, 2026
0

ਗੁਰੂਗ੍ਰਾਮ 'ਚ ਭਾਰੀ ਮੀਂਹ ਨਾਲ ਜਲ-ਥਲ: ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ - ਸਕੂਲੀ ਬੱਸਾਂ, ਐਂਬੂਲੈਂਸਾਂ ਅਤੇ ਆਮ ਵਾਹਨ ਪਾਣੀ 'ਚ ਫਸੇ;...

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ

by Jaspreet Kaur
August 24, 2026
0

ਹਾਕੀ ਵਿਸ਼ਵ ਕੱਪ ਤੋਂ ਬਾਹਰ ਹੋਈ ਟੀਮ ਇੰਡੀਆ, ਅਰਜਨਟੀਨਾ ਨੇ 5-3 ਦੇ ਅੰਤਰ ਨਾਲ ਜਿੱਤਿਆ ਮੁਕਾਬਲਾ ਨਵੀ ਦਿੱਲੀ, 24 ਅਗਸਤ...

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ

by Jaspreet Kaur
August 24, 2026
0

ਰੱਖੜੀ ਦੇ ਤਿਉਹਾਰ ਮੌਕੇ ਮੁੱਖ ਮੰਤਰੀ ਨਾਇਬ ਸੈਣੀ ਵੱਲੋਂ ਔਰਤਾਂ ਅਤੇ ਬੱਚਿਆਂ ਲਈ ਵੱਡਾ ਐਲਾਨ - ਮਹਿਲਾਵਾਂ ਅਤੇ ਬੱਚਿਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ

Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ

by Ranjit Singh
3 weeks ago
0

Australia ’ਚ ਹੋ ਰਹੀ ਮਰਦਮਸ਼ੁਮਾਰੀ, ਪੰਜਾਬੀ ਭਾਈਚਾਰੇ ਲਈ ਪਛਾਣ ਦਰਜ ਕਰਵਾਉਣ ਦਾ ਵੱਡਾ ਮੌਕਾ ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 