• Latest
  • Trending
PUNJAB : ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

PUNJAB : ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

2 hours ago
CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

3 hours ago
Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

3 hours ago
“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

“ਅਕਾਲੀ ਦਲ ਵਾਰਿਸ ਪੰਜਾਬ ਦੇ” ‘ਚ ਸ਼ਾਮਲ ਹੋਣਗੇ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ

3 hours ago
ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

ਭਲਕੇ ਸਰਕਾਰੀ ਦਫਤਰਾਂ, ਸਿੱਖਿਆ ਸੰਸਥਾਵਾਂ,ਸੇਵਾ ਕੇਂਦਰ ‘ਚ ਰਹੇਗੀ ਛੁੱਟੀ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ

4 hours ago
ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

ਯੂਟਿਊਬਰ ਮਨੀ ਸ਼ੋਕਰ ਦਾ ਵਧਿਆ ਪੁਲਿਸ ਰਿਮਾਂਡ; ਪੜ੍ਹੋ ਵੱਡੀ ਅਪਡੇਟ

5 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

5 hours ago
ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

5 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

5 hours ago
ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਗਠਿਤ

6 hours ago
ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਮਾਂ ਦਾ ਹੋਇਆ ਦਿਹਾਂਤ

7 hours ago
Hindi News
English News
Tuesday, September 22, 2026
No Result
View All Result
28 °c
Chandigarh
29 ° Wed
29 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

November 5, 2024
in ਖਬਰਾਂ
PUNJAB : ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

PUNJAB : ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਤਿਆਰ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ)  ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸੈਰ-ਸਪਾਟਾ ਖੇਤਰ ਨੂੰ ਕੌਮਾਂਤਰੀ ਪੱਧਰ ‘ਤੇ ਹੋਰ ਪ੍ਰਫੁੱਲਤ ਕਰਨ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਸੋਮਵਾਰ ਨੂੰ ਸੈਕਟਰ 38 ਵਿਖੇ ਪੰਜਾਬ ਹੈਰੀਟੇਜ ਅਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਦੇ ਦਫਤਰ ਵਿਖੇ ਸੈਰ ਸਪਾਟਾ ਤੇ ਸੱਭਿਆਚਾਰ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਵਿਚ ਸੈਰ-ਸਪਾਟੇ ਦੇ ਖੇਤਰ ਵਿੱਚ ਅਸੀਮ ਸੰਭਾਵਨਾਂਵਾਂ ਹਨ ਅਤੇ ਧਾਰਮਿਕ ਖੇਤਰ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਜਲਦ ਤਿਆਰ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਵਿਲੇਜ਼ ਟੂਰਿਜ਼ਮ’ ਨੂੰ ਹੋਰ ਜ਼ਿਆਦਾ ਵਧਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਲੱਗਣ ਵਾਲੇ ਮੇਲਿਆਂ ਅਤੇ ਤਿਉਹਾਰਾਂ ਮੌਕੇ ਵੀ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਖਾਸ ਯਤਨ ਕੀਤੇ ਜਾ ਸਕਦੇ ਹਨ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਜ਼ਿੰਦਗੀ ਦਾ ਤਜ਼ਰਬਾ ਲੈਣ ਵਾਲਿਆਂ ਲਈ ‘ਬੈੱਡ ਐਂਡ ਬ੍ਰੇਕਫਾਸਟ’ ਯੋਜਨਾ ਨੂੰ ਹੋਰ ਵੱਡੇ ਪੱਧਰ ‘ਤੇ ਪ੍ਰਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਖਾਣਾ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਬਹੁਤ ਸਾਰੇ ਸ਼ਹਿਰਾਂ ਵਿੱਚ ਲਜੀਜ਼ ਖਾਣ-ਪੀਣ ਦਾ ਜ਼ਾਇਕਾ ਚੱਖਿਆ ਜਾ ਸਕਦਾ ਹੈ। ਇਸ ਲਈ ‘ਫੂਡ ਟੂਰਿਜ਼ਮ’ ਦੇ ਖੇਤਰ ਵਿਚਲੀਆਂ ਸੰਭਾਵਨਾਂਵਾਂ ਨੂੰ ਵੀ ਤਲਾਸ਼ਿਆਂ ਜਾਣਾ ਚਾਹੀਦਾ ਹੈ। 

ਸੌਂਦ ਨੇ ਅੱਗੇ ਕਿਹਾ ਕਿ ਪੰਜਾਬ ਦੇ ਤਿਉਹਾਰ ਅਤੇ ਮੇਲੇ ਸਮਾਜਿਕ ਪੱਧਰ ‘ਤੇ ਖਾਸ ਸਥਾਨ ਰੱਖਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਮਸ਼ਹੂਰ ਤਿਉਹਾਰਾਂ ਅਤੇ ਮੇਲਿਆਂ ਨੂੰ ਵੱਡੀ ਪੱਧਰ ‘ਤੇ ਮਨਾਉਣ ਦਾ ਖਾਕਾ ਤਿਆਰ ਕੀਤਾ ਜਾਵੇ ਤਾਂ ਜੋ ਇਸ ਮੌਕੇ ਵੱਧ ਤੋਂ ਵੱਧ ਸੈਲਾਨੀਆਂ ਨੂੰ ਵੀ ਪੰਜਾਬ ਆਉਣ ਲਈ ਆਕਰਸ਼ਿਤ ਕੀਤਾ ਜਾ ਸਕੇ। ਉਨ੍ਹਾਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰ ਨੂੰ ਆਨ ਲਾਈਨ ਅਤੇ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੱਧ ਤੋਂ ਵੱਧ ਪ੍ਰਚਾਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਮੀਟਿੰਗ ਦੌਰਾਨ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਸਥਾਨਕ ਕਲਾਕਾਰਾਂ ਤੇ ਨਾਟਕਕਾਰਾਂ ਅਤੇ ਅਣਗੌਲੇ ਗਾਇਕਾਂ-ਕਵੀਸ਼ਰਾਂ ਨੂੰ ਵਧੇਰੇ ਮੌਕੇ ਦੇਣ ਲਈ ਉੱਚ ਅਧਿਕਾਰੀਆਂ ਨੂੰ ਖਾਸ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਸਾਰੇ ਕਲਾਕਾਰਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਮੌਕੇ ਤੇ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਅਜਿਹੇ ਸਾਰੇ ਕਲਾਕਾਰਾਂ ਨੂੰ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਪੋਰਟਲ ‘ਤੇ ਰਜਿਸਟਰ ਕੀਤਾ ਜਾਵੇ। 

ਇਸ ਮੌਕੇ ਹਰਿਆਣਾ ਸਾਈਡ ਤੋਂ ਪੰਜਾਬ ਵਿੱਚ ਦਾਖਲੇ ‘ਤੇ ‘ਐਂਟਰੀ ਗੇਟ’ ਬਣਾਉਣ ਅਤੇ ਸੁੰਦਰੀਕਰਨ ਬਾਬਤ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੌਂਦ ਨੇ ਕਿਹਾ ਕਿ ਜੀ.ਟੀ.ਰੋਡ ‘ਤੇ ਪੰਜਾਬ ਵਿੱਚ ਦਾਖਲ ਹੋਣ ਸਮੇਂ ਪੰਜਾਬ ਦੇ ਸੱਭਿਆਚਾਰ, ਵਿਰਸੇ ਅਤੇ ਸਮਾਜਕ ਤਾਣੇ-ਬਾਣੇ ਨੂੰ ਦਰਸਾਉਂਦਾ ਗੇਟ ਅਤੇ ਬੁੱਤ ਲਗਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਵੀ ਇੱਕ ਵਿਲੱਖਣ ਯਾਦਗਾਰ ਬਣਾਉਣ ਦੀ ਯੋਜਨਾ ਨੂੰ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। 

ਸੈਰ ਸਪਾਟਾ ਮੰਤਰੀ ਨੇ ਮੀਟਿੰਗ ਦੌਰਾਨ ਵੱਖ-ਵੱਖ ਪ੍ਰੋਜੈਕਟਾਂ ਅਤੇ ਵਿਭਾਗ ਦੀਆਂ ਜਾਇਦਾਦਾਂ ਬਾਬਤ ਵਿਸਥਾਰ ਵਿੱਚ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਉੱਚ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਵਿੱਚ ਸੈਰ ਸਪਾਟੇ ਦੇ ਵਿਕਾਸ ਲਈ ਕੇਂਦਰ ਨਾਲ ਬੇਹਤਰ ਤਾਲਮੇਲ ਕਰਕੇ ਸਾਰਥਕ ਨਤੀਜੇ ਲਿਆਂਦੇ ਜਾਣ। ਇਸ ਦੇ ਨਾਲ ਹੀ ਕੇਂਦਰ ਦੀਆਂ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਦੀਆਂ ਨੀਤੀਆਂ ਤੇ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਵੀ ਹਦਾਇਤ ਕੀਤੀ। ਮੀਟਿੰਗ ਵਿਚ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ ਤੋਂ ਇਲਾਵਾ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਉੱਚ ਅਧਿਕਾਰੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ ‘ਬੈਸਟ ਐਕਟਰ’ ਐਵਾਰਡ ਨਾਲ ਸਨਮਾਨਿਤ

by Jaspreet Kaur
September 22, 2026
0

72nd National Film Awards: ਯਾਮੀ ਗੌਤਮ ਨੂੰ Best Actress ਤੇ ਕਾਰਤਿਕ ਆਰੀਅਨ 'ਬੈਸਟ ਐਕਟਰ' ਐਵਾਰਡ ਨਾਲ ਸਨਮਾਨਿਤ ਇਹ ਦਿੱਗਜ ਅਦਾਕਾਰ...

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ

by Jaspreet Kaur
September 22, 2026
0

CM ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਦਿੱਤੀ ਵਧਾਈ; ਕੀਤਾ ਵੱਡਾ ਐਲਾਨ ਚੰਡੀਗੜ੍ਹ, 22 ਸਤੰਬਰ 2026 (ਵਿਸ਼ਵ ਵਾਰਤਾ): ਏਸ਼ੀਆਈ...

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

Bathinda : ਨਹਿਰ ‘ਚ ਰੁੜ੍ਹੇ ਭੈਣ-ਭਰਾ, ਭਾਲ ‘ਚ ਜੁਟੀਆਂ ਟੀਮਾਂ

by Jaspreet Kaur
September 22, 2026
0

Bathinda : ਨਹਿਰ 'ਚ ਰੁੜ੍ਹੇ ਭੈਣ-ਭਰਾ, ਭਾਲ 'ਚ ਜੁਟੀਆਂ ਟੀਮਾਂ ਬਠਿੰਡਾ, 22 ਸਤੰਬਰ 2026 (ਵਿਸ਼ਵ ਵਾਰਤਾ): ਬਠਿੰਡਾ 'ਚ ਗਣਪਤੀ ਵਿਸਰਜਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ

by Jaspreet Kaur
2 weeks ago
0

ਚੰਡੀਗੜ੍ਹ ਪੁਲਿਸ 'ਚ ਵੱਡਾ ਫੇਰਬਦਲ: 13 ਅਫ਼ਸਰਾਂ ਦੇ ਤਬਾਦਲੇ ਚੰਡੀਗੜ੍ਹ , 7 ਸਤੰਬਰ (ਵਿਸ਼ਵ ਵਾਰਤਾ) : ਚੰਡੀਗੜ੍ਹ ਪੁਲਿਸ ਵਿੱਚ 13...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 