Marriage Palace ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ- ਦਫੜੀ
-
ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਮੌਜੂਦ
-
ਲੱਖਾਂ ਦਾ ਸਮਾਨ ਹੋਇਆ ਸੜ ਕੇ ਸੁਆਹ
ਹੁਸ਼ਿਆਰਪੁਰ, 5 ਨਵੰਬਰ (ਵਿਸ਼ਵ ਵਾਰਤਾ): ਹੁਸ਼ਿਆਰਪੁਰ ਨੇੜੇ ਇੱਕ ਮੈਰਿਜ ਪੈਲੇਸ (Marriage Palace) ਵਿੱਚ ਭਿਆਨਕ ਅੱਗ ਲੱਗ ਗਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਜਿਨ੍ਹਾਂ ਵੱਲੋਂ ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ। ਮੁਢਲੀ ਜਾਣਕਾਰੀ ਅਨੁਸਾਰ ਗ੍ਰੈਂਡ ਮੈਨਰ ਪਾਰਟੀ ਰਿਜੋਰਟ ਨਾਮ ਦੇ ਮੈਰਿਜ ਪੈਲੇਸ ਵਿੱਚ ਅੱਗ ਲੱਗੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ।























