• Latest
  • Trending
Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

2 years ago
Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

9 hours ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

9 hours ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

10 hours ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

12 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

13 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

14 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

15 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

15 hours ago
Hindi News
English News
Tuesday, June 23, 2026
No Result
View All Result
28 °c
Chandigarh
36 ° Wed
35 ° Thu
36 ° Fri
39 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

November 7, 2024
in ਖਬਰਾਂ, ਪੰਜਾਬ
Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

  • ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

Punjab News: ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਪੁਖਤਾ ਤਿਆਰੀਆਂ

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।

ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ।

ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ।

ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀਆਂ ਜ਼ਿਮਨੀ ਚੋਣਾਂ ਤੋਂ ਬਾਅਦ ਸਹੁੰ ਚੁਕਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਪੰਚਾਇਤੀ ਚੋਣਾਂ ਕਰਵਾਉਣ ਵਿੱਚ ਨਵੇਂ ਦਿਸਹੱਦੇ ਕਾਇਮ ਕੀਤੇ ਹਨ ਅਤੇ ਇਹ ਪੰਚਾਇਤੀ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਹੋਈਆਂ ਸਨ ਤਾਂ ਕਿ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾ ਸਕੇ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸੂਬਾ ਸਰਕਾਰ ਨੇ ਵਡੇਰੇ ਜਨਤਕ ਹਿੱਤ ਵਿੱਚ ਪਾਰਟੀ ਦੇ ਚੋਣ ਨਿਸ਼ਾਨ ਉਤੇ ਪੰਚਾਇਤੀ ਚੋਣ ਲੜਨ ਉਤੇ ਪਾਬੰਦੀ ਲਾਉਣ ਦਾ ਇਤਿਹਾਸਕ ਫੈਸਲਾ ਲਿਆ ਸੀ।

ਸੂਬਾ ਸਰਕਾਰ ਦੇ ਇਸ ਫੈਸਲੇ ਦਾ ਉਦੇਸ਼ ਪਿੰਡਾਂ ਦੇ ਧੜੇਬੰਦੀ ਨਾਲ ਪੈਦਾ ਹੁੰਦੇ ਕੁੜੱਤਣ ਵਾਲੇ ਮਾਹੌਲ ਨੂੰ ਖਤਮ ਕਰਨਾ ਸੀ ਤਾਂ ਕਿ ਪੇਂਡੂ ਇਲਾਕਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਨੇਕ ਕਾਰਜ ਰਾਹੀਂ ਸੂਬਾ ਸਰਕਾਰ ਨੇ ਪੰਚਾਇਤੀ ਰਾਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਵਿਸ਼ੇਸ਼ ਉਪਰਾਲੇ ਕੀਤੇ ਹਨ ਜਿਸ ਨਾਲ ਪਿੰਡਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਪੰਚਾਇਤੀ ਚੋਣਾਂ ਮੌਕੇ ਇਕ ਹੋਰ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਧੜੇਬੰਦੀ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤ ਚੁਣਨ ਦੀ ਅਪੀਲ ਕੀਤੀ ਸੀ ਤਾਂ ਕਿ ਪਿੰਡਾਂ ਵਿੱਚ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਪਿੰਡਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਦੀ ਅਪੀਲ ਨੂੰ ਵੱਡਾ ਹੁੰਗਾਰਾ ਦਿੰਦਿਆਂ ਸੂਬੇ ਵਿੱਚ 3037 ਸਰਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ। ਇਨ੍ਹਾਂ ਵਿੱਚੋਂ ਸਭ ਤੋਂ ਵੱਧ ਫਿਰੋਜ਼ਪੁਰ ਜ਼ਿਲ੍ਹੇ ਵਿੱਚ 336 ਸਰਪੰਚ, ਗੁਰਦਾਸਪੁਰ ਵਿੱਚ 335 ਸਰਪੰਚ ਅਤੇ ਤਰਨ ਤਾਰਨ ਵਿੱਚ 334 ਸਰਪੰਚਾਂ ਦੀ ਚੋਣ ਸਰਬਸੰਮਤੀ ਨਾਲ ਹੋਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਮਾਗਮ ਦੀ ਸਫਲਤਾ ਲਈ ਢੁਕਵੇਂ ਇਤਜ਼ਾਮ ਕੀਤੇ ਗਏ ਹਨ ਕਿਉਂ ਜੋ ਇਸ ਸਮਾਗਮ ਵਿੱਚ ਸੂਬਾ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੰਚਾਇਤੀ ਨੁਮਾਇੰਦੇ ਤੇ ਹੋਰ ਲੋਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਪਹੁੰਚ ਰਹੇ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੱਡੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟ੍ਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।
—–

Tags: Breaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

ਭਾਰਤ ਸਮੇਤ ਦੁਨੀਆ ਭਰ ‘ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down

by Jaspreet Kaur
June 22, 2026
0

ਭਾਰਤ ਸਮੇਤ ਦੁਨੀਆ ਭਰ 'ਚ ਸੋਸ਼ਲ ਮੀਡੀਆ ਪਲੇਟਫਾਰਮ X ਹੋਇਆ Down - ਯੂਜ਼ਰਸ ਪਰੇਸ਼ਾਨ! ਨਵੀ ਦਿੱਲੀ, 22 ਜੂਨ 2026 (ਵਿਸ਼ਵ...

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 June 2026 | Ang 794 I ਅੱਜ ਦਾ ਹੁਕਮਨਾਮਾ

by Ankit
June 23, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 23-06-2026 |...

Most Popular

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
4 weeks ago
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 