Helmets: 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਲਈ ਹੈਲਮੇਟ ਪਾਉਣਾ ਜ਼ਰੂਰੀ
– ਹਾਈ ਕੋਰਟ ਵੱਲੋਂ ਹੁਕਮ ਜਾਰੀ
ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): 4 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਾਈ ਕੋਰਟ ਵੱਲੋਂ ਅਹਿਮ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੁਣ 4 ਸਾਲ ਤੋਂ ਵੱਧ ਉਮਰ ਦੇ ਬਾਈਕ ਸਵਾਰਾਂ ਲਈ ਹੈਲਮੇਟ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਹੈਲਮੇਟ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਅਨਿਲ ਖੇਤਰਪਾਲ ਦੀ ਬੈਂਚ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ। ਹਾਈ ਕੋਰਟ ਦੇ ਹੁਕਮਾਂ ਤੋਂ ਸਿਰਫ਼ ਦਸਤਾਰ ਸਜਾਉਣ ਵਾਲੇ ਸਿੱਖ ਮਰਦਾਂ ਅਤੇ ਔਰਤਾਂ ਨੂੰ ਹੀ ਛੋਟ ਮਿਲੇਗੀ।























