• Latest
  • Trending
ਮੁੱਖ ਮੰਤਰੀ ਵੱਲੋਂ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

2 years ago
ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

3 minutes ago
ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

12 minutes ago
ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

20 minutes ago
ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

36 minutes ago
ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

ਜੰਮੂ-ਕਸ਼ਮੀਰ FDA ਨੇ ਘਿਓ ਦੇ 10 ਬੈਚਾਂ ਦੀ ਵਿਕਰੀ, ਸਟੋਰੇਜ ਅਤੇ ਵੰਡ ‘ਤੇ ਲਗਾਈ ਪਾਬੰਦੀ

38 minutes ago
ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

ਪੀ ਯੂ ਵਿਦਿਆਰਥੀ ਕੌਂਸਲ ਚੋਣਾਂ ਅੱਜ

39 minutes ago
Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

Women’s Asia Cup : ਭਾਰਤ ਨੇ ਜਿੱਤ ਨਾਲ ਕੀਤੀ ਸ਼ੁਰੂਆਤ ; ਥਾਈਲੈਂਡ ਨੂੰ 94 ਦੌੜਾਂ ਨਾਲ ਹਰਾਇਆ

53 minutes ago
FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

FIH Men’s Hockey World Cup : ਜਰਮਨੀ ਚੌਥੀ ਵਾਰ ਬਣਿਆ ਹਾਕੀ ਵਿਸ਼ਵ ਚੈਂਪੀਅਨ ; ਫਾਈਨਲ ‘ਚ ਸਪੇਨ ਨੂੰ 1-0 ਨਾਲ ਹਰਾਇਆ

1 hour ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 August 2026 | Ang 690 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

ਅਗਾਂਹਵਧੂ ਕਿਸਾਨ ਤੇ ਪੰਜਾਬੀ ਲੇਖਕ ਮਹਿੰਦਰ ਸਿੰਘ ਦੋਸਾਂਝ ਦੇ ਸਦੀਵੀ ਵਿਛੋੜੇ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ

10 hours ago
Hindi News
English News
Monday, August 31, 2026
No Result
View All Result
28 °c
Chandigarh
31 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

November 13, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਮੁੱਖ ਮੰਤਰੀ ਵੱਲੋਂ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

ਮੁੱਖ ਮੰਤਰੀ ਵੱਲੋਂ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ

  • ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾ
  • ਪਰਾਲੀ ਸਾੜਨ ਦਾ ਹੱਲ ਕੱਢਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਆਪਸੀ ਰਜ਼ਾਮੰਦੀ ਨਾਲ ਕੋਈ ਨਾ ਕੋਈ ਰਾਹ ਕੱਢਣਾ ਚਾਹੀਦਾ
  • ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫਸਲਾਂ ਉਤੇ ਐਮ.ਐਸ.ਪੀ. ਦੀ ਗਾਰੰਟੀ ਦੀ ਵਕਾਲਤ
  • Punjab University ਦੇ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦੀ ਸਖ਼ਤ ਮੁਖਾਲਫ਼ਤ ਕਰੇਗੀ ਸੂਬਾ ਸਰਕਾਰ

PUNJAB

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ Punjab ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।

ਅੱਜ ਇੱਥੇ Punjab University ਵਿਖੇ ‘ਵਿਜ਼ਨ Punjab’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾਅਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਮ ਕਾਰਨ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਾ ਪਵੇਗਾ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਕਿਸਾਨਾਂ ਵਿਰੁੱਧ ਐਫ.ਆਈ.ਆਰ. ਦਰਜ ਕਰਨਾ ਇਸ ਸਮੱਸਿਆ ਨਾਲ ਨਜਿੱਠਣ ਦਾ ਹੱਲ ਨਹੀਂ ਹੈ ਕਿਉਂਕਿ ਇਸ ਵਿੱਚ ਸਮਾਜਿਕ ਤੌਰ ਉਤੇ ਨਾਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਨੇ ਝੋਨੇ ਦੀ ਪਰਾਲੀ ਸਾੜਨ ਦੇ ਪ੍ਰਬੰਧਨ ਲਈ ਸਥਾਈ ਵਿਧੀ ਵਿਕਸਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੱਡੇ ਪੱਧਰ ‘ਤੇ ਦਾਅਵੇ ਕੀਤੇ ਜਾਣ ਦੇ ਬਾਵਜੂਦ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਲੱਭਿਆ ਜਾ ਸਕਿਆ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਇਹ ਇਕੱਲੇ Punjab ਦਾ ਨਹੀਂ ਸਗੋਂ ਸਮੁੱਚੇ ਉੱਤਰੀ ਖੇਤਰ ਦਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਮਸਲਾ ਹੈ ਪਰ ਕਿਸਾਨਾਂ ਕੋਲ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਕੋਈ ਢੁਕਵੀਂ ਵਿਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀ ਹੁਣ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦੇ ਕਿਉਂਕਿ ਸਭ ਤੋਂ ਪਹਿਲਾਂ ਇਸ ਦਾ ਖਮਿਆਜ਼ਾ ਕਿਸਾਨਾਂ ਦੇ ਪਰਿਵਾਰਾਂ ਨੂੰ ਹੀ ਭੁਗਤਣਾ ਪੈਂਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਪਰਾਲੀ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਆਪਸੀ ਸਹਿਯੋਗ ਨਾਲ ਸਾਂਝੀ ਕਾਰਜ ਯੋਜਨਾ ਤਿਆਰ ਕਰਨ ਦੀ ਲੋੜ ਹੈ।
ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਦਲਵੀਆਂ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ Punjab ਨੇ ਪਾਣੀ ਅਤੇ ਜਰਖੇਜ਼ ਮਿੱਟੀ ਵਰਗੇ ਆਪਣੇ ਬੇਸ਼ਕੀਮਤੀ ਕੁਦਰਤੀ ਸਰੋਤ ਗੁਆਉਣ ਦਾ ਸੰਤਾਪ ਹੰਢਾਇਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਕਿੱਲੋ ਚੌਲ ਪੈਦਾ ਕਰਨ ਲਈ ਲਗਭਗ 3500 ਲੀਟਰ ਪਾਣੀ ਦੀ ਖਪਤ ਹੁੰਦੀ ਹੈ, ਜਿਸ ਕਾਰਨ ਸੂਬੇ ਦਾ ਪਾਣੀ ਖ਼ਤਰੇ ਦੀ ਕਗਾਰ ‘ਤੇ ਪਹੁੰਚ ਗਿਆ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਦੇ ਕਿਸਾਨ ਬਦਲਵੀਆਂ ਫਸਲਾਂ ਤਾਂ ਹੀ ਅਪਣਾ ਸਕਦੇ ਹਨ ਜੇਕਰ ਉਨ੍ਹਾਂ ਨੂੰ ਇਹਨਾਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਦਾ ਹੈ ਅਤੇ ਇਹਨਾਂ ਫਸਲਾਂ ਦਾ ਯਕੀਨਨ ਮੰਡੀਕਰਨ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਭਰ ਵਿੱਚ Punjab ਹੀ ਇੱਕ ਅਜਿਹਾ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਆਪਣੀ ਫ੍ਰੈਂਚਾਇਜ਼ੀ ਹੈ ਕਿਉਂਕਿ ਪੰਜਾਬੀਆਂ ਨੇ ਹਰੇਕ ਦੂਜੇ ਦੇਸ਼ ਅਤੇ ਹਰ ਖੇਤਰ ਵਿੱਚ ਵੱਡਾ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਸੁਭਾਅ ਤੋਂ ਹੀ ਮਿਹਨਤੀ ਹਨ, ਜਿਸ ਦੀ ਬਦੌਲਤ ਉਨ੍ਹਾਂ ਨੇ ਵਿਸ਼ਵ ਵਿੱਚ ਆਪਣਾ ਇੱਕ ਵੱਖਰੀ ਥਾਂ ਬਣਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ ਅਤੇ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਕੰਪਨੀਆਂ ਦੇ ਸੀ.ਈ.ਓ. ਵੀ ਪੰਜਾਬੀ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਵਿੱਚ ਹਰ ਖੇਤਰ ਵਿੱਚ ਮੱਲਾਂ ਮਾਰਨ ਦੀ ਅੰਦਰੂਨੀ ਸਮਰੱਥਾ ਹੈ ਅਤੇ ਇਨ੍ਹਾਂ ਦੀ ਕਾਬਲੀਅਤ ਦੀ ਸਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਹਵਾਈ ਜਹਾਜ਼ ਵਾਂਗ ਹੁੰਦੇ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਅਤੇ ਸੁਪਨਿਆਂ ਦੀ ਉਡਾਰੀ ਭਰਨ ਲਈ ਲਈ ਲਾਂਚਪੈਡ ਮੁਹੱਈਆ ਕਰਵਾਏਗੀ।

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ Punjab ਦੇ ਨੌਜਵਾਨ ਆਪਣੇ ਮਿੱਥੇ ਟੀਚੇ ਪ੍ਰਾਪਤ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਾਂਝਾ ਰੱਖਿਆ ਅਤੇ ਇਸ ਤਰ੍ਹਾਂ ਉਨ੍ਹਾਂ ਦੀ ਤਰੱਕੀ ਵਿੱਚ ਅੜਿੱਕੇ ਡਾਹੇ। ਇਸ ਦੇ ਉਲਟ ਭਗਵੰਤ ਸਿੰਘ ਮਾਨ ਦਾ ਉਦੇਸ਼ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਕਾਬਲ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਮੈਰਿਟ ਆਧਾਰ ‘ਤੇ 45000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬਿਠਾ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ Punjab University, ਚੰਡੀਗੜ੍ਹ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੈ।

ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ Punjab ਯੂਨੀਵਰਸਿਟੀ ਸਾਡੇ ਖਿੱਤੇ ਦੀ ਨਾਮਵਰ ਵਿਦਿਅਕ ਸੰਸਥਾ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਵੀ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ।

ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਯੂਨੀਵਰਸਿਟੀ ਦੇ ਸਰੂਪ ਨੂੰ ਬਦਲਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਵਡੇਰੇ ਹਿੱਤਾਂ ਵਿੱਚ ਅਜਿਹੀ ਕਿਸੇ ਨੂੰ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ।

ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਪੱਖੀ ਅਤੇ ਵਿਕਾਸਮੁਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ।

ਉਨ੍ਹਾਂ ਕਿਹਾ ਕਿ ਇਹ ਆਲੋਚਨਾ ਪੂਰੀ ਤਰ੍ਹਾਂ ਤਰਕਹੀਣ ਹੈ ਅਤੇ ਵਿਰੋਧੀਆਂ ਦੇ ਮਨਘੜ੍ਹਤ ਤੇ ਗਲਤ ਨੀਅਤ ਵਾਲੇ ਮਨਸੂਬਿਆਂ ’ਤੇ ਆਧਾਰਿਤ ਹੈ।

ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਵਿਰੋਧੀ ਧਿਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਨਾਲ ਉਹ ਪੰਜਾਬ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਪਿੱਛੇ ਨਹੀਂ ਹਟਣਗੇ, ਸਗੋਂ Punjab ਅਤੇ ਪੰਜਾਬੀਆਂ ਦੀ ਭਲਾਈ ਲਈ ਅਣਥੱਕ ਮਿਹਨਤ ਕਰਨਗੇ।
—–

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newsPunjab Universitytop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ

by Navjot
August 31, 2026
0

ਨੇਪਾਲ ਵਿੱਚ ਭਾਰਤੀ ਫੋਰੈਂਸਿਕ ਅਤੇ ਟਨਲ ਰੈਸਕਿਊ ਟੀਮ ਤਾਇਨਾਤ ਚੰਡੀਗੜ੍ਹ, 31 ਅਗਸਤ (ਵਿਸ਼ਵ ਵਾਰਤਾ)  ਭਾਰਤ ਨੇ ਹੜ੍ਹਾਂ ਤੋਂ ਬਾਅਦ ਪਣ-ਬਿਜਲੀ...

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

by Navjot
August 31, 2026
0

ਪੰਜਾਬ ’ਚ ਅੱਜ ਗਰਮੀ ਤੇ ਹੁੰਮਸ ਦਾ ਜ਼ੋਰ ; ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 31 ਅਗਸਤ (ਵਿਸ਼ਵ...

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ ਨੇ ਤਾਸ਼ਕੰਦ ‘ਚ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਨਾਲ ਗੱਲਬਾਤ ਦੇ ਮੁੱਖ ਨਤੀਜਿਆਂ ਨੂੰ ਕੀਤਾ ਉਜਾਗਰ ਤਾਸ਼ਕੰਦ, 31 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ

by Navjot
August 31, 2026
0

ਪ੍ਰਧਾਨ ਮੰਤਰੀ ਮੋਦੀ 26ਵੇਂ SCO ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਕਿਰਗਿਜ਼ਸਤਾਨ   ਬਿਸ਼ਕੇਕ, 31 ਅਗਸਤ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

Most Popular

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Ranjit Singh
5 days ago
0

ਅੱਜ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 26...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 