Amritsar suicide: ਅੰਮ੍ਰਿਤਸਰ ਦੇ ਸਾਬਕਾ ਪੁਲਿਸ ਇੰਸਪੈਕਟਰ ਨੇ ਕੀਤੀ ਖੁਦਕੁਸ਼ੀ
ਅੰਮ੍ਰਿਤਸਰ, 14 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਸਾਬਕਾ ਪੁਲਿਸ ਇੰਸਪੈਕਟਰ ਨੇ ਅੱਜ ਆਪਣੇ ਘਰ ਵਿਖੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁਢਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਵਿੰਦਰ ਸਿੰਘ ਰੰਧਾਵਾ ਇਕ CBI ਕੇਸ ਕਾਰਨ ਕਾਫੀ ਪ੍ਰੇਸ਼ਾਨ ਸਨ। ਜਿਸ ਦੇ ਚਲਦਿਆ ਉਹਨਾਂ ਨੇ ਇਹ ਖੌਫਨਾਕ ਕਦਮ ਚੁੱਕਿਆ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























