Punjab holidays: ਪੰਜਾਬ ‘ਚ 3 ਦਿਨਾਂ ਦੀ ਛੁੱਟੀ ਦਾ ਐਲਾਨ
– ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਰਹਿਣਗੇ ਬੰਦ
ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ ‘ਚ ਤਿੰਨ ਦਿਨਾਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ‘ਚ ਕੱਲ ਯਾਨੀ 15 ਨਵੰਬਰ ਅਤੇ ਅਗਲੇ ਦਿਨ ਸ਼ਨੀਵਾਰ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਦੱਸ ਦਈਏ ਕਿ ਸ਼ੁੱਕਰਵਾਰ 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰੂਪੁਰਬ ਅਤੇ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਇਸ ਲਈ ਹੁਣ ਅਗਲੇ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























