• Latest
  • Trending
Punjab: ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

Punjab: ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

2 years ago
International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

30 minutes ago
Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

49 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

1 hour ago
Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

Cockroach Janata Party ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

2 hours ago
International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

International: ਖਤਮ ਹੋਵੇਗੀ ਅਮਰੀਕਾ-ਈਰਾਨ ਜੰਗ, ਦੋਵੇਂ ਦੇਸ਼ ਸਮਝੌਤੇ ਲਈ ਹੋਏ ਸਹਿਮਤ

2 hours ago
Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

Punjab Weather: ਪੰਜਾਬ ‘ਚ ਮੀਂਹ ਅਤੇ ਤੇਜ਼ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤ, ਤਾਪਮਾਨ ‘ਚ ਗਿਰਾਵਟ

2 hours ago
India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

India Vs Afghanistan: ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ

3 hours ago
Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 June 2026 | Ang 802 I ਅੱਜ ਦਾ ਹੁਕਮਨਾਮਾ

4 hours ago
ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ: ਅਰਵਿੰਦ ਕੇਜਰੀਵਾਲ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
Hindi News
English News
Saturday, June 13, 2026
No Result
View All Result
33 °c
Chandigarh
34 ° Sun
33 ° Mon
33 ° Tue
34 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

November 14, 2024
in ਸਿੱਖਿਆ, ਖਬਰਾਂ, ਪੰਜਾਬ
Punjab: ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

Punjab: ਵਿਦਿਆਰਥੀਆਂ ਨੂੰ ਉੱਦਮੀ ਹੁਨਰ ਨਾਲ ਸਸ਼ਕਤ ਕਰਨ ਲਈ 5000 ਤੋਂ ਵੱਧ ਅਧਿਆਪਕਾਂ ਨੂੰ ਬਿਜ਼ਨਸ ਬਲਾਸਟਰ ਪ੍ਰੋਗਰਾਮ ਬਾਰੇ ਸਿਖਲਾਈ ਦਿੱਤੀ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਆਪਣੇ ਪ੍ਰਮੁੱਖ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਹਿੱਸੇ ਵਜੋਂ ਪੰਜਾਬ ਭਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 5000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੂੰ ਇਸ ਪ੍ਰੋਗਰਾਮ ਬਾਰੇ ਸਫ਼ਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪਹਿਲਕਦਮੀ ਨਾਲ 11ਵੀਂ ਜਮਾਤ ਦੇ 1,78,000 ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਨੂੰ ਅਨੁਭਵੀ ਸਿੱਖਿਆ ਜ਼ਰੀਏ 21ਵੀਂ ਸਦੀ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਪ੍ਰੋਗਰਾਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇੱਕ ਪ੍ਰਮੁੱਖ ਉਪਰਾਲਾ ਹੈ, ਜੋ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਵਿਕਸਤ ਕਰਨ ਲਈ ਤਿਆਰ ਕੀਤਾ ਗਿਆ ਹੈ ਅਤੇ ਇਹ ਨੌਕਰੀ ਦੀ ਭਾਲ ਕਰ ਰਹੇ ਨੌਜਵਾਨਾਂ ਨੂੰ ਨੌਕਰੀ ਸਿਰਜਣਹਾਰਾਂ ਵਿੱਚ ਤਬਦੀਲ ਕਰਨ ਯੋਗ ਬਣਾਉਣ ਵਿੱਚ ਸਹਾਈ ਹੋਵੇਗਾ। ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਹੈਂਡ-ਆਨ ਬਿਜ਼ਨਸ ਪ੍ਰੋਜੈਕਟਾਂ ਵਿੱਚ ਸ਼ਾਮਲ ਕਰਕੇ ਉਹਨਾਂ ਨੂੰ ਆਲੋਚਨਾਤਮਕ ਸੋਚ, ਰਚਨਾਤਮਕਤਾ ਅਤੇ ਸਮੱਸਿਆ ਹੱਲ ਕਰਨ ਵੱਲ ਸਿੱਖਿਅਤ ਕਰਦਾ ਹੈ।
ਇਸ ਪਰਿਵਰਤਨਸ਼ੀਲ ਪਹਿਲਕਦਮੀ ਰਾਹੀਂ, ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਉੱਦਮੀ ਮਾਨਸਿਕਤਾ ਅਤੇ 21ਵੀਂ ਸਦੀ ਦੇ ਹੁਨਰਾਂ ਨਾਲ ਲੈਸ ਕਰਕੇ ਉਹਨਾਂ ਦਾ ਸਮਾਜਿਕ-ਆਰਥਿਕ ਵਿਕਾਸ ਕਰਕੇ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਵੱਲੋਂ ਨਵੰਬਰ 2022 ਵਿੱਚ ਨੌਜਵਾਨ ਉੱਦਮੀ ਪ੍ਰੋਗਰਾਮ ਯੋਜਨਾ ਤਹਿਤ ਸ਼ੁਰੂ ਕੀਤੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਨੇ ਇਸਦੇ ਪਾਇਲਟ ਪੜਾਅ ਵਿੱਚ ਤੁਰੰਤ ਪ੍ਰਭਾਵ ਦਿਖਾਇਆ। ਇਸ ਪ੍ਰੋਗਰਾਮ ਵਿੱਚ 9 ਜ਼ਿਲ੍ਹਿਆਂ ਦੇ 32 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ 11,041 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ 3,032 ਵਿਦਿਆਰਥੀਆਂ ਨੇ ਅਸਲ ਸੰਸਾਰ ਦੀਆਂ ਸਥਿਤੀਆਂ ਸਬੰਧੀ ਆਪਣੇ ਕਾਰੋਬਾਰੀ ਵਿਚਾਰਾਂ ਦਾ ਸਮਰਥਨ ਕਰਨ ਵਾਸਤੇ ਕੁੱਲ 60 ਲੱਖ ਰੁਪਏ ਤੋਂ ਵੱਧ ਦੀ ਸੀਡ ਮਨੀ ਪ੍ਰਾਪਤ ਕੀਤੀ।
ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ 1,920 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ ਕਵਰ ਕਰਦਿਆਂ ਵੱਡੇ ਪੱਧਰ ‘ਤੇ ਵਿਸਥਾਰ ਕਰਨਾ ਪ੍ਰੋਗਰਾਮ ਦੀ ਸਫ਼ਲਤਾ ਨੂੰ ਦਰਸਾਉਂਦਾ ਹੈ। ਇਸ ਵਿੱਚ ਅਕਾਦਮਿਕ ਸਾਲ 2023-2024 ਦੌਰਾਨ 7,813 ਅਧਿਆਪਕਾਂ ਅਤੇ 11ਵੀਂ ਜਮਾਤ ਦੇ 1,83,192 ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਰਾਜ ਦੀਆਂ ਵਿਦਿਅਕ ਪਹਿਲਕਦਮੀਆਂ ਵਿੱਚ ਇੱਕ ਮਹੱਤਵਪੂਰਨ ਉਪਲਬਧੀ ਹੈ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਅਤੇ 1,38,676 ਵਿਦਿਆਰਥੀਆਂ ਨੇ ਵਪਾਰਕ ਵਿਚਾਰਾਂ ਨੂੰ ਵਿਕਸਿਤ ਕਰਨ ਲਈ 19,989 ਟੀਮਾਂ ਬਣਾਈਆਂ ਹਨ। ਪ੍ਰੋਗਰਾਮ ਦੀ ਵਿਆਪਕ ਅਪੀਲ ਨੂੰ ਦਰਸਾਉਂਦੇ ਹੋਏ, ਲਗਭਗ 7,500 ਟੀਮਾਂ ਵਿੱਚੋਂ 52,050 ਵਿਦਿਆਰਥੀ (ਹੁਣ 12 ਵੀਂ ਜਮਾਤ ਵਿੱਚ) ਨੂੰ ਸੀਡ ਮਨੀ ਦੇਣ ਲਈ ਚੁਣਿਆ ਗਿਆ ਸੀ।

ਸੂਬਾ ਸਰਕਾਰ ਨੇ ਨੌਜਵਾਨ ਉੱਦਮੀਆਂ ਲਈ 10.41 ਕਰੋੜ ਰੁਪਏ ਸੀਡ ਮਨੀ ਵਜੋਂ ਅਲਾਟ ਕਰਦੇ ਹੋਏ ਇੱਕ ਮਹੱਤਵਪੂਰਨ ਵਚਨਬੱਧਤਾ ਦੁਹਰਾਈ ਹੈ। 1 ਅਕਤੂਬਰ, 2024 ਤੱਕ, 46,910 ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿੱਚ 9.38 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਗਏ ਹਨ, ਹੋਰ ਵਿਦਿਆਰਥੀਆਂ ਨੂੰ ਸੀਡ ਮਨੀ ਦੇਣ ਵੀ ਜਲਦ ਹੀ ਦੇ ਦਿੱਤੀ ਜਾਵੇਗੀ।
ਮੌਜੂਦਾ ਸਮੇਂ 5,000 ਤੋਂ ਵੱਧ ਲੈਕਚਰਾਰ-ਗਰੇਡ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਉੱਦਮੀ ਬਣਾਉਣ ਲਈ ਉਹਨਾਂ ਦੀ ਸਹਾਇਤਾ ਕਰਨ ਵਾਸਤੇ ਵਿਆਪਕ ਸਿਖਲਾਈ ਲਈ ਹੈ। ਇਹ ਪ੍ਰੋਗਰਾਮ ਯਕੀਨੀ ਬਣਾਉਂਦਾ ਹੈ ਕਿ ਸਿੱਖਿਅਕ ਉੱਦਮੀ ਮਾਨਸਿਕਤਾ ਅਤੇ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨੂੰ ਵਿਕਸਤ ਕਰਨ ਵਿੱਚ ਵਿਦਿਆਰਥੀਆਂ ਦੀ ਅਗਵਾਈ ਕਰਨ ਵਾਸਤੇ ਪੂਰੀ ਤਰ੍ਹਾਂ ਲੈਸ ਹਨ।

ਸ. ਬੈਂਸ ਨੇ ਇਹ ਵੀ ਦੱਸਿਆ ਕਿ ਪ੍ਰੋਗਰਾਮ ਦਾ ਅੰਤਮ ਟੀਚਾ ਪੰਜਾਬ ਦੇ ਨੌਜਵਾਨ ਵਿਦਿਆਰਥੀਆਂ ਨੂੰ ਰੋਜ਼ਗਾਰ ਸਿਰਜਣਹਾਰਾਂ ਅਤੇ ਸਮੱਸਿਆ ਹੱਲ ਕਰਨ ਵਾਲਿਆਂ ਵਿੱਚ ਤਬਦੀਲ ਕਰਨਾ ਹੈ। ਇਸ ਦੇ ਨਾਲ ਹੀ ਪੰਜਾਬ ਨੂੰ ਉੱਦਮੀਆਂ ਦਾ ਸੂਬਾ ਬਣਾਉਣ ਦੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣਾ ਹੈ ਅਤੇ ਬਾਕੀ ਰਹਿੰਦੀ ਸੀਡ ਮਨੀ ਬੈਂਕ ਦੇ ਆਗਾਮੀ ਕੰਮਕਾਜੀ ਦਿਨਾਂ ਵਿੱਚ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਪਾ ਦਿੱਤੀ ਜਾਵੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

by Ranjit Singh
June 13, 2026
0

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ - ਹਮਲਾਵਰ ਵੀ ਹੋਇਆ ਹਲਾਕ ਨਵੀਂ ਦਿੱਲੀ, 13 ਜੂਨ...

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ

by Ranjit Singh
June 13, 2026
0

Good News: ਅੰਮ੍ਰਿਤਸਰ-ਕਟੜਾ ਵੰਦੇ ਭਾਰਤ 16 ਜੂਨ ਤੋਂ ਹੋਵੇਗੀ ਸ਼ੁਰੂ, ਸ਼ਡਿਊਲ ਜਾਰੀ - ਲਗਜ਼ਰੀ ਟਰੇਨ ਰਾਹੀਂ ਲੋਕਾਂ ਦਾ ਸਫ਼ਰ ਹੋਏਗਾ ਸੁਖਾਲਾ...

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ

by Ranjit Singh
June 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਜਰੀਵਾਲ ਅੱਜ ਜਲੰਧਰ ਦੌਰੇ ਤੇ ਜਲੰਧਰ, 13 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ

by Ranjit Singh
June 13, 2026
0

Punjab: ਐਮਸੀ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਲਈ ਵੋਟਿੰਗ ਸ਼ੁਰੂ, ਅੱਜ ਸ਼ਾਮ ਨੂੰ ਹੀ ਆਉਣਗੇ ਚੋਣ ਨਤੀਜੇ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ

by Ranjit Singh
June 13, 2026
0

International: ਅਮਰੀਕਾ ਦੇ ਟੈਕਸਾਸ ਵਿੱਚ ਫਾਇਰਿੰਗ: 1 ਦੀ ਮੌਤ, 9 ਜ਼ਖਮੀ - ਹਮਲਾਵਰ ਵੀ ਹੋਇਆ ਹਲਾਕ ਨਵੀਂ ਦਿੱਲੀ, 13 ਜੂਨ...

Most Popular

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ 'ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਨੂੰ ਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 