• Latest
  • Trending
ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

1 year ago
ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

26 minutes ago
National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

38 minutes ago
Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

Australia ਨੇ ਵਿਦਿਆਰਥੀਆਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਸਖ਼ਤੀ

2 hours ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

2 hours ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

3 hours ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

3 hours ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

4 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

4 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

5 hours ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

5 hours ago
Hindi News
English News
Wednesday, May 6, 2026
No Result
View All Result
31 °c
Chandigarh
30 ° Thu
31 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ

November 14, 2024
in ਹੁਸਿਆਰਪੁਰ, ਖਬਰਾਂ, ਪੰਜਾਬ
ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ ‘ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

  • ਮੇਲੇ ‘ਚ ਹਾਜ਼ਰੀ ਭਰ ਕੇ ਮੈਨੂੰ ਕਾਲਜ ਦੇ ਦਿਨ ਚੇਤੇ ਆਏ
  • ਯੁਵਕ ਮੇਲੇ, ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇੱਕ ਮੰਚ ਵਜੋਂ ਕੰਮ ਕਰਦੇ ਹਨ: ਭਗਵੰਤ ਸਿੰਘ ਮਾਨ

ਹੁਸ਼ਿਆਰਪੁਰ (Hoshiarpur),14 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਕਾਲਜ ਵਿੱਚ ਕਰਵਾਏ ਗਏ ਯੁਵਕ ਮੇਲੇ ‘ਚ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਸਟੇਜ ਤੋਂ ਪ੍ਰਸਿੱਧ ਪੰਜਾਬੀ ਕਵੀ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਰਚਨਾ “ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ” ਸੁਣਾ ਕੇ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ।

ਮੁੱਖ ਮੰਤਰੀ ਨੇ ਇੱਥੇ ਡੀ.ਏ.ਵੀ. ਕਾਲਜ ਵਿਖੇ ਕਰਵਾਏ ਗਏ ਯੁਵਕ ਮੇਲੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਟੇਜ ਤੋਂ ਆਪਣੇ ਪੁਰਾਣੇ ਸਾਥੀ ਅਤੇ ਕਲਾਕਾਰ ਕਰਮਜੀਤ ਅਨਮੋਲ ਨਾਲ ਕਵਿਤਾ ਸੁਣਾਉਣ ਤੋਂ ਪਹਿਲਾਂ ਕਿਹਾ ਕਿ ਇਹ ਕ੍ਰਾਂਤੀਕਾਰੀ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਕਿਉਂਕਿ ਅਸੀਂ ਆਪਣੇ ਕਾਲਜ ਦੇ ਦਿਨਾਂ ਦੌਰਾਨ ਇਸ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਸੁਣਾਇਆ ਕਰਦੇ ਸੀ ਅਤੇ ਅੱਜ ਮੈਂ ਇਥੇ ਆ ਕੇ ਮੁੜ ਆਪਣੇ ਕਾਲਜ ਦੇ ਦਿਨਾਂ ਨੂੰ ਜੀਅ ਰਿਹਾ ਹਾਂ।

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਸਟੇਜ ਤੋਂ ਦੋ ਮਿੰਟ ਦੀ ਕਵਿਤਾ ਸੁਣਾਉਂਦਿਆਂ ਮੁੱਖ ਮੰਤਰੀ ਨੇ ਆਪਣੀ ਕਿਸਮ ਦੀ ਵੱਖਰੀ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਵਿਤਾ ਸੁਣਾਏ ਜਾਣ ਦੇ ਇਸ ਅਹਿਮ ਮੌਕੇ ‘ਤੇ ਦਰਸ਼ਕਾਂ ਨੇ ਪੂਰੀ ਤਰ੍ਹਾਂ ਸ਼ਾਂਤੀ ਬਣਾ ਕੇ ਰੱਖੀ। ਮੌਕੇ ‘ਤੇ ਮੌਜੂਦ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰਨਾਂ ਨੇ ਇਸ ਸ਼ਾਨਦਾਰ ਪੇਸ਼ਕਾਰੀ ਲਈ ਮੁੱਖ ਮੰਤਰੀ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯੁਵਕ ਮੇਲਿਆਂ ਨੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਇੱਕ ਕਲਾਕਾਰ ਅਤੇ ਹੁਣ ਇੱਕ ਸਿਆਸਤਦਾਨ ਵਜੋਂ ਵੱਡੇ ਮੁਕਾਮ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਖ਼ਸੀਅਤ ਨੂੰ ਨਿਖ਼ਾਰਨ ਲਈ ਇਹਨਾਂ ਪਲੇਟਫਾਰਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਇਹ ਉਹਨਾਂ ਦੀ ਸਫ਼ਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ।

ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਹਿੱਸਾ ਲਿਆ ਅਤੇ ਅਜਿਹੇ ਮੇਲਿਆਂ ‘ਚ ਕਾਲਜ ਲਈ ਟਰਾਫੀਆਂ ਵੀ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਤਣਾ ਹੀ ਉਨ੍ਹਾਂ ਦਾ ਇੱਕੋ ਇੱਕ ਜਨੂੰਨ ਹੈ ਅਤੇ ਉਹ ਹਮੇਸ਼ਾ ਜਿੱਤਣ ਦੀ ਸਕਾਰਾਤਮਕ ਸੋਚ ਰੱਖਦੇ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਬੁਲੰਦ ਹੌਸਲੇ ਨਾਲ ਅੱਗੇ ਵਧਣ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਸਫ਼ਲਤਾ ਦੀ ਇੱਕੋ ਇੱਕ ਕੁੰਜੀ ਹੈ ਅਤੇ ਕਿਹਾ ਕਿ ਨੌਜਵਾਨਾਂ ਨੂੰ ਆਪਣਾ ਟੀਚਾ ਮਿੱਥਣਾ ਚਾਹੀਦਾ ਹੈ ਅਤੇ ਇਸ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ।

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਪਾਸੇ ਲਾਉਣ ਲਈ ਵੀ ਅਹਿਮ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਜਨੂੰਨ ਰੱਖਣ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਨਾ ਕਰਨ ਸਗੋਂ ਨਿਮਰਤਾ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ।

ਮੁੱਖ ਮੰਤਰੀ ਨੇ Hoshiarpur ਵਿਖੇ ਯੁਵਕ ਮੇਲੇ 'ਚ ਸੰਤ ਰਾਮ ਉਦਾਸੀ ਦੀ ਕ੍ਰਾਂਤੀਕਾਰੀ ਕਵਿਤਾ ਸੁਣਾ ਕੇ ਸਰੋਤਿਆਂ ਦਾ ਮਨ ਮੋਹਿਆ

ਮੁੱਖ ਮੰਤਰੀ ਨੇ ਕਿਹਾ ਕਿ ਜੀਵਨ ਵਿੱਚ ਵੱਡੇ ਮੁਕਾਮ ਹਾਸਲ ਕਰਨ ਲਈ ਦ੍ਰਿੜ ਅਤੇ ਕੇਂਦਰਿਤ ਪਹੁੰਚ ਹਰ ਨੌਜਵਾਨ ਦੀ ਸ਼ਖਸੀਅਤ ਦਾ ਹਿੱਸਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਦੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਪੰਜਾਬ ਨੂੰ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਅਤੇ ਸੂਬਾ ਸਰਕਾਰ ਦਾ ਸਹਿਯੋਗ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਬੇਅੰਤ ਊਰਜਾ ਅਤੇ ਪ੍ਰਤਿਭਾ ਦੀ ਬਖਸ਼ਿਸ਼ ਹੈ ਜਿਸ ਨੇ ਹਮੇਸ਼ਾ ਹੀ ਸਮਾਜ ਵਿੱਚ ਸਕਾਰਤਾਮਕ ਬਦਲਾਅ ਲਿਆਉਣ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਰਾਜ ਅਤੇ ਸਮਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਕਾਰਾਤਮਕ ਯੋਗਦਾਨ ਪਾਉਣਾ ਚਾਹੀਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Tags: BREAKING NEWSBreaking news in PunjabiHoshiarpurLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

by Ranjit Singh
May 6, 2026
0

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ, 6 ਮਈ 2026 – ਪੰਜਾਬੀ ਗੀਤਕਾਰ ਤੇ ਫਿਲਮ ਸਾਜ਼ ਭੁੱਲਾ ਰਾਮ...

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ

by Ranjit Singh
May 6, 2026
0

National: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਨੂੰ ਹਾਈ ਕੋਰਟ ਤੋਂ ਝਟਕਾ - ਸਜ਼ਾ ਮੁਅੱਤਲ ਕਰਨ ਦੀ ਪਟੀਸ਼ਨ ਰੱਦ ਗੁਜਰਾਤ, 6...

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ

by Ranjit Singh
May 6, 2026
0

Punjab: ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦਾ ਵਿਰਾਸਤੀ ਮੇਲਾ 7 ਮਈ ਨੂੰ ਚੰਡੀਗੜ੍ਹ, 6 ਮਈ 2026 – ਗੁਰੂ ਅੰਗਦ ਦੇਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 6, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ 2026 – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ

by Ranjit Singh
May 6, 2026
0

ਪੰਜਾਬੀ ਗੀਤਕਾਰ ਚੰਨ ਗੁਰਾਇਆਂ ਦਾ ਅੰਤਿਮ ਸਸਕਾਰ ਅੱਜ ਲੁਧਿਆਣਾ, 6 ਮਈ 2026 – ਪੰਜਾਬੀ ਗੀਤਕਾਰ ਤੇ ਫਿਲਮ ਸਾਜ਼ ਭੁੱਲਾ ਰਾਮ...

Most Popular

Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

by Jaspreet Kaur
4 weeks ago
0

Punjab : ਅਮਿਤ ਕੁਮਾਰ ਪੰਚਾਲ ਆਈ. ਏ. ਐਸ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ ਸ੍ਰੀ ਮੁਕਤਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 