AAP Punjab : ਚੰਡੀਗੜ੍ਹ ਮਸਲੇ ‘ਤੇ ‘ਆਪ’ ਵਫ਼ਦ ਨੇ ਪੰਜਾਬ ਗਵਰਨਰ ਨਾਲ ਕੀਤੀ ਮੁਲਾਕਾਤ
– ਪੜ੍ਹੋ ਕੀ ਹੋਈ ਗੱਲਬਾਤ
ਚੰਡੀਗੜ੍ਹ,15 ਨਵੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਥਾਂ ਦੇਣ ਦੇ ਮਾਮਲੇ ‘ਤੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਵਿੱਤ ਮੰਤਰੀ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਚੰਡੀਗੜ੍ਹ ਦੇ ਮੁੱਦੇ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਪੰਜਾਬ ਦਾ ਹੈ। ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਅਜਿਹੀ ਸਥਿਤੀ ਵਿੱਚ ਹਰਿਆਣਾ ਕੋਲ ਨਾ ਤਾਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਬਣਾਉਣ ਦਾ ਅਧਿਕਾਰ ਹੈ ਅਤੇ ਨਾ ਹੀ ਕੋਈ ਹੋਰ ਇਮਾਰਤ। ਅਸੀਂ ਇਸ ਗੱਲ ਦਾ ਵਿਰੋਧ ਦਰਜ ਕਰਵਾਇਆ ਹੈ।ਚੰਡੀਗੜ੍ਹ ਪੰਜਾਬ ਦਾ ਹੈ। ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਦੇਣ ਲਈ ਤਿਆਰ ਨਹੀਂ ਹਾਂ।
ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਰਾਜਪਾਲ ਨੂੰ ਮੰਗ ਪੱਤਰ ਸੌਂਪ ਦਿੱਤਾ ਹੈ। ਇਸ ਮਾਮਲੇ ‘ਤੇ ਸਿਆਸਤ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਉਹ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਗੱਲਾਂ ‘ਤੇ ਵਿਚਾਰ ਕੀਤਾ ਜਾਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























