• Latest
  • Trending
ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

2 years ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

31 minutes ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

60 minutes ago
ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

1 hour ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

2 hours ago
ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

ਸਰਕਾਰ ਨੇ ਪੈਟਰੋਲ- ਡੀਜ਼ਲ ਅਤੇ ATF ‘ਤੇ ਘਟਾਈ ਨਿਰਯਾਤ ਡਿਊਟੀ

2 hours ago
CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

CM ਮਾਨ ਨੇ ਮੁੜ ਸੱਦੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ

2 hours ago
Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

Breaking: ਜਾਤੀਸੂਚਕ ਟਿੱਪਣੀ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ SC ਭਾਈਚਾਰੇ ਦੇ ਲੋਕਾਂ ਤੋਂ ਮੰਗੀ ਮੁਆਫੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

3 hours ago
ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

ਅਭਿਸ਼ੇਕ ਬੈਨਰਜੀ ਤੋਂ ਬਾਅਦ ਹੁਣ ਇਕ ਹੋਰ TMC ਸਾਂਸਦ ‘ਤੇ ਹਮਲਾ

3 hours ago
Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

Breaking: ਪੰਚਕੂਲਾ ਵਿੱਚ ਹਾਈ-ਕੈਲੀਬਰ ਬੰਬ ਦਾ ਸਫਲ ਪ੍ਰੀਖਣ

4 hours ago
Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

Punjab: ਮੀਂਹ ਅਤੇ ਤੂਫ਼ਾਨ ਕਾਰਨ ਸੁੱਤੇ ਪਏ ਦੋ ਭਰਾਵਾਂ ‘ਤੇ ਡਿੱਗੀ ਘਰ ਦੀ ਛੱਤ

4 hours ago
Hindi News
English News
Sunday, May 31, 2026
No Result
View All Result
31 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

November 15, 2024
in ਖਬਰਾਂ, ਪੰਜਾਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਗੁਰੂ ਨਾਨਕ ਦੇਵ ਜੀ ਦੇ Prakash Purab ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ

ਜੈਤੋ ,15 ਨਵੰਬਰ (ਵਿਸ਼ਵ ਵਾਰਤਾ):ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

by Jaspreet Kaur
May 31, 2026
0

ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ ਫ਼ਾਜ਼ਿਲਕਾ , 31 ਮਈ 2026...

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

by Ankit
May 31, 2026
0

ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ...

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

by Ankit
May 31, 2026
0

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

by Jaspreet Kaur
May 31, 2026
0

ਜੇਲ੍ਹ ਤੋਂ ਬਾਹਰ ਆਏ ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ  ਚੰਡੀਗੜ੍ਹ , 31 ਮਈ 2026 (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ...

Most Popular

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
2 weeks ago
0

ਮਿਉਂਸਪਲ ਚੋਣਾਂ ਲਈ ਹੁਣ ਤੱਕ 218 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ 14 ਮਈ 2026 (ਵਿਸ਼ਵ ਵਾਰਤਾ);- ਰਾਜ ਚੋਣ ਕਮਿਸ਼ਨ, ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 