• Latest
  • Trending
ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ‘ਤੇ ਖਹਿਰਾ ਵੱਲੋਂ ਕੈਪਟਨ ਸਰਕਾਰ ਦੀ ਨਿੰਦਾ

ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ‘ਤੇ ਖਹਿਰਾ ਵੱਲੋਂ ਕੈਪਟਨ ਸਰਕਾਰ ਦੀ ਨਿੰਦਾ

7 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

7 hours ago
‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

8 hours ago
Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 hours ago
Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

Israel US Iran ਟਕਰਾਅ ਦੌਰਾਨ ਮੋਜਤਬਾ ਖਮੇਨੀ ਦਾ ਪਹਿਲਾ ਬਿਆਨ ਆਇਆ ਸਾਹਮਣੇ

8 hours ago
UPI ਰਾਹੀਂ ਜੇਕਰ ਗਲਤ ਖਾਤੇ ‘ਚ ਪੈਸੇ ਹੋਣ ਜਾਣ ਟਰਾਂਸਫਰ ; ਤਾਂ ਕਰੋ ਇਹ ਕੰਮ

UPI ਰਾਹੀਂ ਜੇਕਰ ਗਲਤ ਖਾਤੇ ‘ਚ ਪੈਸੇ ਹੋਣ ਜਾਣ ਟਰਾਂਸਫਰ ; ਤਾਂ ਕਰੋ ਇਹ ਕੰਮ

9 hours ago
ਪ੍ਰਗਤੀਸ਼ੀਲ Punjab ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ Punjab ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ Mohali ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

10 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: Punjab Police ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 51ਵਾਂ ਦਿਨ: Punjab Police ਨੇ 505 ਥਾਵਾਂ ‘ਤੇ ਕੀਤੀ ਛਾਪੇਮਾਰੀ; 219 ਗ੍ਰਿਫ਼ਤਾਰ

10 hours ago
ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ Mohali ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਲਾਕਸ਼ਾ ਯੂਨੀਵਰਸਿਟੀ, ਸੈਕਟਰ-101 ਅਤੇ Golf Range Mohali ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਲਾਕਸ਼ਾ ਯੂਨੀਵਰਸਿਟੀ, ਸੈਕਟਰ-101 ਅਤੇ Golf Range Mohali ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

10 hours ago
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘AAP` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Friday, March 13, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ‘ਤੇ ਖਹਿਰਾ ਵੱਲੋਂ ਕੈਪਟਨ ਸਰਕਾਰ ਦੀ ਨਿੰਦਾ

October 9, 2018
in ਪੰਜਾਬ
ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ‘ਤੇ ਖਹਿਰਾ ਵੱਲੋਂ ਕੈਪਟਨ ਸਰਕਾਰ ਦੀ ਨਿੰਦਾ

ਚੰਡੀਗੜ, 9 ਅਕਤੂਬਰ – ਕੈਪਟਨ ਸਰਕਾਰ ਨੇ ਪਰਾਲੀ ਨੂੰ ਸਾੜਣ ਉੱਤੇ ਆਪਣੀ ਨਾਕਾਮੀ ਨੂੰ ਲੁੱਕੋ ਕੇ ਉਲਟਾ ਪਹਿਲਾਂ ਹੀ ਮਰ ਰਹੇ ਕਿਸਾਨਾਂ ਦਾ ਚਲਾਨ ਕਰਕੇ ਉਹਨਾਂ ਦੇ ਜਖਮਾਂ ਉੱਪਰ ਲੂਣ ਛਿੜਕਿਆ ਹੈ – ਖਹਿਰਾ
ਅੱਜ ਇਥੇ ਇੱਕ ਬਿਆਨ ਜਾਰੀ ਕਰਦੇ ਹੋਏ ਖਹਿਰਾ ਨੇ ਪਰਾਲੀ ਨੂੰ ਅੱਗ ਲਗਾਏ ਜਾਣ ਦੇ ਮੁੱਦੇ ਉੱਪਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਕਿਉਂਕਿ ਸਰਕਾਰ ਪਰਾਲੀ ਨੂੰ ਜਮੀਨ ਵਿੱਚ ਦਬਾਏ ਜਾਣ ਲਈ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਵਿੱਚ ਪੂਰੀ ਤਰਾਂ ਨਾਲ ਫੇਲ ਹੋਈ ਹੈ ਅਤੇ ਉਲਟਾ ਗੁੱਸਾ ਕਿਸਾਨਾਂ ਉੱਪਰ ਕੱਢਿਆ ਜਾ ਰਿਹਾ ਹੈ। ਆਪਣੇ ਖੇਤਾਂ ਵਿਚਲੇ ਫਸਲੀ ਰਹਿੰਦ ਖੂੰਹਦ ਨੂੰ ਜਲਾਏ ਜਾਣ ਉੱਪਰ ਲਗੀ ਰੋਕ ਦੀ ਉਲੰਘਣਾ ਕਰਨ ਵਾਲੇ ੧੦੧ ਕਿਸਾਨਾਂ ਦੇ ਪਿਛਲੇ ਤਿੰਨ ਦਿਨਾਂ ਵਿੱਚ ਚਲਾਨ ਕੱਟਣ ਵਾਲੇ ਅੰਮ੍ਰਿਤਸਰ ਦੇ ਜਿਲਾ ਪ੍ਰਸ਼ਾਸਨ ਉੱਪਰ ਖਹਿਰਾ ਖੂਬ ਵਰੇ। ਖਹਿਰਾ ਨੇ ਕਿਹਾ ਕਿ ਪ੍ਰਸ਼ਾਸਨ ਨੇ ਕਿਸਾਨਾਂ ਉੱਪਰ ੨.੫੬ ਲੱਖ ਰੁਪਏ ਦਾ ਜੁਰਮਾਨਾ ਥੋਪਿਆ ਹੈ ਜਦਕਿ ਉਹਨਾਂ ਦੀ ਕੋਈ ਗਲਤੀ ਵੀ ਨਹੀਂ ਹੈ।
ਖਹਿਰਾ ਨੇ ਕਿਹਾ ਕਿ ਭਾਂਵੇ ਉਹ ਸਾਫ ਵਾਤਾਵਰਣ ਦੇ ਪੱਖ ਵਿੱਚ ਹਨ ਅਤੇ ਪਰਾਲੀ ਨੂੰ ਸਾੜਣ ਦੀ ਹਮਾਇਤ ਨਹੀਂ ਕਰਦੇ ਪਰੰਤੂ ਕਿਸਾਨਾਂ ਕੋਲ ਹੋਰ ਕੋਈ ਚਾਰਾ ਵੀ ਨਹੀਂ ਹੈ ਕਿਉਂਕਿ ਸਰਕਾਰ ਉਹਨਾਂ ਨੂੰ ਮਸ਼ੀਨਰੀ, ਸਬਸਿਡੀ ਜਾਂ ਵਿੱਤੀ ਸਹਾਇਤਾ ਦੇਣ ਵਿੱਚ ਪੂਰੀ ਤਰਾਂ ਨਾਲ ਅਸਫਲ ਰਹੀ ਹੈ ਜਿਸ ਨਾਲ ਕਿ ਉਹ ਪਰਾਲੀ ਨੂੰ ਜਲਾਉਣ ਦੀ ਬਜਾਏ ਖੇਤਾਂ ਵਿੱਚ ਦਬਾ ਸਕਣ। ਖਹਿਰਾ ਨੇ ਕਿਹਾ ਕਿ ਪਰਾਲੀ ਨੂੰ ਜਮੀਨ ਵਿੱਚ ਦਬਾਏ ਜਾਣ ਦੇ ਢੁੱਕਵੇ ਇੰਤਜਾਮ ਕਰਨ ਲਈ ਪੂਰਾ ਇੱਕ ਸਾਲ ਦਾ ਸਮਾਂ ਸੀ ਪਰੰਤੂ ਸਰਕਾਰ ਸੁੱਤੀ ਰਹੀ ਅਤੇ ਝੋਨੇ ਦੀ ਫਸਲ ਦੇ ਉਤਪਾਦਨ ਦੇ ਮੁਕਾਬਲੇ ਨਾਂਮਾਤਰ ਸੰਦਾਂ ਦਾ ਇੰਤਜਾਮ ਕੀਤਾ।
ਖਹਿਰਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਇਕ ਲੱਖ ਕਰੋੜ ਰੁਪਏ ਦੇ ਵੱਡੇ ਕਰਜ਼ੇ ਦੀ ਮਾਰ ਹੇਠ ਹਨ ਅਤੇ ਰੋਜਾਨਾ ਵੱਡੀ ਗਿਣਤੀ ਵਿੱਚ ਖੁਦਕੁਸ਼ੀਆਂ ਕਰ ਰਹੇ ਹਨ ਤਾਂ ਸਰਕਾਰ ਉਹਨਾਂ ਕੋਲੋਂ ਕਿਵੇਂ ਉਮੀਦ ਕਰ ਸਕਦੀ ਹੈ ਕਿ ਉਹ ਪਰਾਲੀ ਨੂੰ ਧਰਤੀ ਵਿੱਚ ਵਾਹੁਣ ਲਈ ਹੋਰ ੫,੦੦੦-੬,੦੦੦ ਰੁਪਏ ਫੀ ਏਕੜ ਖਰਚ ਸਕਦੇ ਹਨ? ਖਹਿਰਾ ਨੇ ਕਿਹਾ ਕਿ ਇਹ ਪਰਾਲੀ ਨੂੰ ਜਮੀਨ ਵਿੱਚ ਵਾਹੁਣ ਲਈ ਸਸਤੀ ਸਬਸਿਡੀ ਵਾਲੀ ਮਸ਼ੀਨਰੀ ਮੁਹੱਈਆ ਕਰਵਾਇਆ ਜਾਣਾ ਪੰਜਾਬ ਸਰਕਾਰ ਦੀ ਜਿੰਮੇਵਾਰੀ ਹੈ ਪਰੰਤੂ ਸਰਕਾਰ ਆਪਣੀ ਨਾਕਾਮੀ ਦਾ ਬੋਝ ਪਹਿਲਾਂ ਤੋਂ ਹੀ ਕਰਜ਼ੇ ਦੀ ਮਾਰ ਝੱਲ ਰਹੇ ਕਿਸਾਨਾਂ ਉੱਪਰ ਪਾਉਣਾ ਚਾਹੁੰਦੀ ਹੈ। ਖਹਿਰਾ ਨੇ ਕਿਹਾ ਕਿ ਹਾਲ ਹੀ ਵਿੱਚ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਜਦ ਉਹਨਾਂ ਦੀ ਲੱਖਾਂ ਏਕੜ ਝੋਨੇ ਦੀ ਫਸਲ ਹੜਾਂ ਕਾਰਨ ਬਰਬਾਦ ਹੋ ਗਈ ਜਿਸ ਦਾ ਕਿ ਸਰਕਾਰ ਨੇ ਅਜੇ ਤੱਕ ਕੋਈ ਮੁਆਵਜਾ ਨਹੀਂ ਦਿੱਤਾ ਹੈ।
ਖਹਿਰਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਜਲਾਏ ਜਾਣ ਨਾਲ ਸਿਰਫ ੮ ਫੀਸਦੀ ਪ੍ਰਦੂਸ਼ਣ ਹੁੰਦਾ ਹੈ ਜਦਕਿ ੯੨ ਫੀਸਦੀ ਪ੍ਰਦੂਸ਼ਣ ਇੰਡਸਟਰੀ, ਭਾਰੀ ਵਹੀਕਲ ਟ੍ਰੈਫਿਕ ਆਦਿ ਨਾਲ ਹੁੰਦਾ ਹੈ। ਮੋਦੀ ਸਰਕਾਰ ਉੱਪਰ ਵੀ ਖਹਿਰਾ ਖੂਬ ਵਰੇ ਜੋ ਕਿ ਫਸਲਾਂ ਦੇ ਐਮ.ਐਸ.ਪੀ ਐਲਾਨੇ ਜਾਣ ਸਮੇਂ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਨਹੀਂ ਕਰਦੀ ਅਤੇ ਜੇਕਰ ਕਿਸਾਨ ਅਵਾਜ਼ ਉਠਾਉਂਦੇ ਹਨ ਤਾਂ ਉਹਨਾਂ ਨੂੰ ਬੇਰਹਿਮੀ ਨਾਲ ਮਾਰਿਆ ਜਾਂਦਾ ਹੈ ਅਤੇ ਲਾਠੀਚਾਰਜ਼ ਕੀਤਾ ਜਾਂਦਾ ਹੈ। ਖਹਿਰਾ ਨੇ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਕਿਸਾਨ ਵਿਰੋਧੀ ਰਹੀਆਂ ਹਨ ਅਤੇ ਇਹਨਾਂ ਨੇ ਸਿਰਫ ਕਿਰਸਾਨੀ ਦੇ ਜਖਮਾਂ ਵਿੱਚ ਵਾਧਾ ਹੀ ਕੀਤਾ ਹੈ।
ਖਹਿਰਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪਰਾਲੀ ਜਲਾਉਣ ਵਾਲੇ ਕਿਸਾਨਾਂ ਦੇ ਚਲਾਨ ਕੱਟ ਕੇ ਉਹਨਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਤਾਂ ਉਹਨਾਂ ਦੀ ਪਾਰਟੀ ਕੋਲ ਪੀੜਤ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨਾਂ ਦੀ ਹਮਾਇਤ ਕਰਨ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਬਚੇਗਾ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
March 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

Punjab ਦੇ ਇਨ੍ਹਾਂ ਸ਼ਹਿਰਾਂ ‘ਚ ਭਲਕੇ ਲੱਗੇਗਾ Power Cut

by Jaspreet Kaur
March 12, 2026
0

Punjab ਦੇ ਇਨ੍ਹਾਂ ਸ਼ਹਿਰਾਂ 'ਚ ਭਲਕੇ ਲੱਗੇਗਾ Power Cut - ਜਾਣੋ ਕਿੰਨਾ ਸਮਾਂ ਬਿਜਲੀ ਸਪਲਾਈ ਰਹੇਗੀ ਬੰਦ ਚੰਡੀਗੜ੍ਹ,12 ਮਾਰਚ (ਵਿਸ਼ਵ...

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

‘ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

by Ankit
March 12, 2026
0

'ਵਿਸ਼ਵ ਗੁਰੂ' ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ': Aman Arora ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ...

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
March 12, 2026
0

Punjab Government LPG ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਐਲਪੀਜੀ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 