ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅਗਰਸੈਨ ਜਯੰਤੀ ਦੇ ਪਵਿੱਤਰ ਮੌਕੇ ‘ਤੇ 10 ਅਕਤੂਬਰ ਬੁਧਵਾਰ ਨੂੰ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਤੋਂ ਇਲਾਵਾ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਰੇ ਦਫ਼ਤਰ ਤੇ ਨਿੱਜੀ ਸੰਸਥਾਵਾਂ ਸਣੇ ਸਾਰੀਆਂ ਸਿੱਖਿਆ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬੇ ਦੀਆਂ ਰਾਖਵੀਆਂ ਛੁੱਟੀਆਂ ਵਿੱਚ ਸ਼ਾਮਲ ਕੀਤੀ ਗਈ ਸੀ।