Punjab ‘ਚ ਸੰਘਣੀ ਧੁੰਦ ਦਾ ਕਹਿਰ; ਬੱਚਿਆ ਨਾਲ ਭਰੀ ਸਕੂਲੀ ਬੱਸ ਹੋਈ ਹਾਦਸੇ ਦਾ ਸ਼ਿਕਾਰ
ਜਲੰਧਰ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ (Punjab) ‘ਚ ਇਨ੍ਹੀ ਦਿਨੀ ਜਿਥੇ ਠੰਡ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨਿੱਜੀ ਸਕੂਲ ਦੀ ਬੱਸ (school bus) ਹਾਦਸੇ ਦਾ ਸ਼ਿਕਾਰ ਹੋ ਗਈ।
ਜਾਣਕਾਰੀ ਅਨੁਸਾਰ ਰੋਜ਼ ਦੀ ਤਰ੍ਹਾਂ ਬੱਸ ਡਰਾਈਵਰ ਸਕੂਲੀ ਬੱਚਿਆਂ ਨੂੰ ਲੈ ਕੇ ਜਲੰਧਰ ਪਠਾਨਕੋਟ ਹਾਈਵੇ ਤੋਂ ਜਾ ਰਿਹਾ ਸੀ। ਹਾਈਵੇਅ ‘ਤੇ ਸੰਘਣੀ ਧੁੰਦ ਕਾਰਨ ਜ਼ੀਰੋ ਵਿਜ਼ੀਬਿਲਟੀ ਸੀ। ਸਕੂਲ ਬੱਸ ਨੂੰ ਸੰਘਣੀ ਧੁੰਦ ਕਾਰਨ ਇਕ ਤੋਂ ਬਾਅਦ ਇਕ ਤਿੰਨ ਗੱਡੀਆਂ ਨੇ ਟੱਕਰ ਮਾਰ ਦਿੱਤੀ। ਗਨੀਮਤ ਰਹੀ ਕਿ ਤਿੰਨੋਂ ਵਾਹਨਾਂ ਵਿੱਚ ਸਵਾਰ ਲੋਕ ਬਿਲਕੁਲ ਸੁਰੱਖਿਅਤ ਹਨ। ਇਸ ਦੇ ਨਾਲ ਹੀ ਘਟਨਾ ਸਮੇਂ ਸਕੂਲ ਬੱਸ ਸਵਾਰ 5 ਬੱਚੇ ਵੀ ਬਿਲਕੁਲ ਸੁਰੱਖਿਅਤ ਹਨ। ਹਾਲਾਂਕਿ ਇਸ ਹਾਦਸੇ ਕਾਰਨ ਸਕੂਲੀ ਬੱਚੇ ਬੁਰੀ ਤਰ੍ਹਾਂ ਡਰ ਗਏ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























