ਪੰਜਾਬ ਦੀਆਂ 4 ਸੀਟਾਂ ‘ਤੇ ਹੁਣ ਤਕ ਕਿੰਨੇ ਫੀਸਦੀ ਹੋਈ ਵੋਟਿੰਗ, ਪੜ੍ਹੋ ਵੇਰਵਾ
– ਸ਼ਾਮ 6 ਵਜੇ ਤੱਕ ਜਾਰੀ ਰਹੇਗੀ ਵੋਟਿੰਗ
ਚੰਡੀਗੜ੍ਹ : ਪੰਜਾਬ (Punjab) ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਸੀਟਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੀ ਬਰਨਾਲਾ, ਡੇਰਾ ਬਾਬਾ ਨਾਨਕ, ਹੁਸ਼ਿਆਰਪੁਰ ਦੀ ਚੱਬੇਵਾਲ ਅਤੇ ਮੁਕਤਸਰ ਦੀ ਗਿੱਦੜਬਾਹਾ ਸੀਟ ਸ਼ਾਮਲ ਹਨ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਚੱਲ ਰਹੀਆਂ ਜ਼ਿਮਨੀ ਚੋਣਾਂ ‘ਚ ਸਵੇਰੇ 11 ਵਜੇ ਤੱਕ 20.76 ਫੀਸਦੀ ਵੋਟਿੰਗ (Punjab by-elections voting) ਹੋ ਚੁੱਕੀ ਹੈ। ਗਿੱਦੜਬਾਹਾ ਵਿੱਚ 35 ਫੀਸਦੀ, ਡੇਰਾ ਬਾਬਾ ਨਾਨਕ ਵਿੱਚ 19.4 ਫੀਸਦੀ, ਬਰਨਾਲਾ ਵਿੱਚ 16.1 ਫੀਸਦੀ ਅਤੇ ਚੱਬੇਵਾਲ ਵਿੱਚ 12.71 ਫੀਸਦੀ ਵੋਟਾਂ ਪਈਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























