Himmat Sandhu Marriage: ਵਿਆਹ ਦੇ ਬੰਧਨ ‘ਚ ਬੱਝੇ ਪੰਜਾਬੀ ਗਾਇਕ ਹਿੰਮਤ ਸੰਧੂ
-ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਵਿਆਹ
ਚੰਡੀਗੜ੍ਹ : ਪੰਜਾਬੀ ਸੰਗੀਤ ਜਗਤ ‘ਚ ਆਪਣੀ ਗਾਇਕੀ ਨਾਲ ਹਰ ਇਕ ਦਾ ਦਿਲ ਜਿੱਤਣ ਵਾਲੇ ਮਸ਼ਹੂਰ ਗਾਇਕ ਹਿੰਮਤ ਸੰਧੂ (Himmat Sandhu Marriage) ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ। ਦੱਸ ਦੇਈਏ ਕਿ ਗਾਇਕ ਹਿੰਮਤ ਦੇ ਵਿਆਹ ਦੀਆਂ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਪ੍ਰਸ਼ੰਸਕ ਗਾਇਕ ਨੂੰ ਲਗਾਤਾਰ ਵਧਾਈਆਂ ਦੇ ਰਹੇ ਹਨ। ਹਿੰਮਤ ਸੰਧੂ ਦਾ ਵਿਆਹ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦੀ ਧੀ ਨਾਲ ਹੋਇਆ ਹੈ
ਬੀਤੇ ਦਿਨ ਗਾਇਕ ਨੂੰ ਹਿੰਮਤ ਸੰਧੂ ਨੂੰ ਸ਼ਗਨ ਪਿਆ, ਜਿਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀਆਂ ਹਨ ਇਨ੍ਹਾਂ ਵਿੱਚ ਉਹ ਆਪਣੇ ਪਰਿਵਾਰ ਨਾਲ ਨਜ਼ਰ ਆ ਰਹੇ ਸਨ।

ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/





















