• Latest
  • Trending
Punjab News: ਦੇਸ਼ ਭਰ ‘ਚ ਮਸ਼ਹੂਰ ‘ਕਮਲਜੀਤ ਖੇਡਾਂ’ ਇਸ ਦਿਨ ਹੋਣਗੀਆਂ ਸ਼ੁਰੂ

Punjab News: ਦੇਸ਼ ਭਰ ‘ਚ ਮਸ਼ਹੂਰ ‘ਕਮਲਜੀਤ ਖੇਡਾਂ’ ਇਸ ਦਿਨ ਹੋਣਗੀਆਂ ਸ਼ੁਰੂ

2 years ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

21 minutes ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

34 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

3 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

4 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਦੇਸ਼ ਭਰ ‘ਚ ਮਸ਼ਹੂਰ ‘ਕਮਲਜੀਤ ਖੇਡਾਂ’ ਇਸ ਦਿਨ ਹੋਣਗੀਆਂ ਸ਼ੁਰੂ

November 25, 2024
in ਪੰਜਾਬ
Punjab News: ਦੇਸ਼ ਭਰ ‘ਚ ਮਸ਼ਹੂਰ ‘ਕਮਲਜੀਤ ਖੇਡਾਂ’ ਇਸ ਦਿਨ ਹੋਣਗੀਆਂ ਸ਼ੁਰੂ

ਦੇਸ਼ ਭਰ ‘ਚ ਮਸ਼ਹੂਰ ‘ਕਮਲਜੀਤ ਖੇਡਾਂ’ ਇਸ ਦਿਨ ਹੋਣਗੀਆਂ ਸ਼ੁਰੂ
– ਜੇਤੂ ਖਿਡਾਰੀਆਂ ਨੂੰ ਮਿਲਣਗੇ 25 ਲੱਖ ਰੁਪਏ ਦੇ ਨਗਦ ਇਨਾਮ

ਬਟਾਲਾ, 25 ਨਵੰਬਰ : ਦੇਸ਼ ਭਰ ਵਿੱਚ ਮਸ਼ਹੂਰ ‘ਕਮਲਜੀਤ ਖੇਡਾਂ'(Kamaljit Games) ਇਸ ਵਾਰ 28 ਨਵੰਬਰ ਤੋਂ 1 ਦਸੰਬਰ ਵਿਚਕਾਰ ਹੋਣਗੀਆਂ। ਸਥਾਨਕ ਬਟਾਲਾ ਪ੍ਰੈਸ ਕਲੱਬ ਵਿਖੇ ਕੀਤੀ ਪੱਤਰਕਾਰ ਵਾਰਤਾ ਦੌਰਾਨ ਜਾਣਕਾਰੀ ਦਿੰਦਿਆਂ ਸੁਰਜੀਤ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਰਦਾਰ ਨਿਸ਼ਾਨ ਸਿੰਘ ਰੰਧਾਵਾ, ਖਜਾਨਚੀ ਪ੍ਰਿੰਸੀਪਲ ਮੁਸ਼ਤਾਕ ਗਿੱਲ, ਦਵਿੰਦਰ ਸਿੰਘ ਕਾਲਾ ਨੰਗਲ, ਤਰਨਪ੍ਰੀਤ ਸਿੰਘ ਕਲਸੀ, ਸਰਪੰਚ ਪਿੰਡ ਕੋਟਲਾ ਸ਼ਾਹੀਆਂ, ਰਾਜਵਿੰਦਰ ਸਿੰਘ ਕਾਲਾ ਨੰਗਲ, ਜਸਵੰਤ ਸਿੰਘ ਢਿੱਲੋਂ, ਖੁਸ਼ਕਰਨ ਸਿੰਘ, ਦਿਲਬਾਗ ਸਿੰਘ ਅਤੇ ਹਰਜਿੰਦਰ ਸਿੰਘ ਕਲਸੀ, ਡੀ.ਪੀ.ਆਰ.ਓ, ਗੁਰਦਾਸਪੁਰ ਤੇ ਬਟਾਲਾ ਨੇ ਦੱਸਿਆ ਕਿ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਵਿਸ਼ੇਸ਼ ਪ੍ਰਬੰਧਾਂ ਹੇਠ ਹੋਣ ਵਾਲੀਆਂ ’31ਵੀਆਂ ਕਮਲਜੀਤ ਖੇਡਾਂ’ ਸਵਰਗੀ ਮਾਤਾ ਰਣਜੀਤ ਕੌਰ ਅਖਾੜਾ ਅਤੇ ਸਵਰਗੀ ਪ੍ਰਿੰਸੀਪਲ ਗੁਰਮੁਖ ਸਿੰਘ ਮਾਣੂਕੇ ਨੂੰ ਸਮਰਪਿਤ ਹੋਣਗੀਆਂ।
ਉਨ੍ਹਾਂ ਦੱਸਿਆ ਕਿ 28 ਨਵੰਬਰ ਨੂੰ ਖੇਡਾਂ ਦੀ ਸ਼ੁਰੂਆਤ ਸਵਰਗੀ ਓਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੇ ਬਟਾਲਾ ਵਿਖੇ ਸਥਾਪਿਤ ਬੁੱਤ ਤੋਂ ਜੋਤੀ ਜਗਾ ਕੇ ਅੰਤਰਰਾਸ਼ਟਰੀ ਅਥਲੀਟ ਲਵਪ੍ਰੀਤ ਕੌਰ ਅਤੇ ਮਨਜਿੰਦਰ ਸਿੰਘ ਬਟਾਲਾ ਦੀ ਅਗਵਾਈ ਵਿੱਚ ਸੁਰਜੀਤ ਕਮਲਜੀਤ ਖੇਡ ਸਟੇਡੀਅਮ ਵਿਖੇ ਵਿਸ਼ਾਲ ਮਾਰਚ ਪਾਸਟ ਹੋਵੇਗਾ ਤੇ ਝੰਡਾ ਲਹਿਰਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਪੰਜਾਬ ਹੋਣਗੇ ਅਤੇ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਕਰਨਗੇ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਮੌਕੇ ਗਿੱਧਾ, ਭੰਗੜਾ ਤੇ ਗਤਕੇ ਦੇ ਸ਼ੋਅ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਪੇਸ਼ ਹੋਵੇਗਾ। ਇਸ ਟੂਰਨਾਮੈਂਟ ਦੇ ਪੰਜ ਬੈਸਟ ਅਥਲੀਟਾਂ ਨੂੰ ਮੋਟਰਸਾਈਕਲ ਇਨਾਮ ਵਿੱਚ ਦਿੱਤੇ ਜਾਣਗੇ।
ਖੇਡ ਟੂਰਨਾਮੈਂਟ ਵਿੱਚ ਦਸ ਖੇਡਾਂ ਦੇ ਈਵਟਸ ਦੇ ਨਾਲ-ਨਾਲ 50 ਐਥਲੈਟਿਕਸ ਦੇ ਖੇਡ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਕੁੱਤਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ।
ਜੇਤੂ ਖਿਡਾਰੀਆਂ ਨੂੰ 25 ਲੱਖ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਵਾਲੀਬਾਲ ਲੜਕੀਆਂ ਦੀ ਜੇਤੂ ਟੀਮ ਨੂੰ ਪ੍ਰੋਫੈਸਰ ਨਿਰਪਜੀਤ ਕੌਰ ਗਿੱਲ ਯਾਦਗਾਰੀ ਟਰਾਫੀ, ਫੁੱਟਬਾਲ ਲੜਕਿਆਂ ਦੀ ਜੇਤੂ ਟੀਮ ਨੂੰ ਜੁਗਰਾਜ ਸਿੰਘ ਉੱਪਲ ਬੱਸੀਆਂ ਯਾਦਗਾਰੀ ਟਰਾਫੀ, ਵਾਲੀਵਾਲ ਲੜਕਿਆਂ ਦੀ ਜੇਤੂ ਟੀਮ ਨੂੰ ਜਤਿੰਦਰ ਪਾਲ ਸਿੰਘ ਪਾਲੀ ਯਾਦਗਾਰੀ ਟਰਾਫੀ, ਹਾਕੀ ਲੜਕਿਆਂ ਦੀ ਜੇਤੂ ਟੀਮ ਨੂੰ ਹਰਜੀਤ ਸਿੰਘ ਬੇਦੀ ਯਾਦਗਾਰੀ ਟਰਾਫੀ, ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਨੂੰ ਇੰਸਪੈਕਟਰ ਜਸਬੀਰ ਸਿੰਘ ਯਾਦਗਾਰੀ ਟਰਾਫੀ, ਕਬੱਡੀ ਨੈਸ਼ਨਲ ਸਟਾਈਲ ਲੜਕਿਆਂ ਨੂੰ ਮਾਤਾ ਸੁਰਜੀਤ ਕੌਰ ਉਗਰੂਖੇੜਾ ਟਰਾਫੀ, ਬੈਸਟ ਅਥਲੀਟ ਲੜਕੀ ਨੂੰ ਡਾਕਟਰ ਮਨੋਹਰ ਸਿੰਘ ਕਲਸੀ ਯਾਦਗਾਰੀ ਟਰਾਫੀ, ਬੈਸਟ ਐਥਲੀਟ ਲੜਕੇ ਨੂੰ ਹੈਡਮਾਸਟਰ ਸਾਧੂ ਸਿੰਘ ਯਾਦਗਾਰੀ ਟਰਾਫੀ, ਬੈਸਟ ਅਥਲੀਟ 18 ਸਾਲ ਲੜਕੇ ਨੂੰ ਹਰਜਿੰਦਰ ਸਿੰਘ ਹੇਅਰ ਯਾਦਗਾਰੀ ਟਰਾਫੀ, ਬੈਸਟ ਐਥਲੀਟ 18 ਸਾਲ ਲੜਕੀ ਨੂੰ ਬੀਬਾ ਲਵਲੀਨ ਕੌਰ ਯਾਦਗਾਰੀ ਟਰਾਫੀ, ਨੈਟਬਾਲ ਲੜਕੀਆਂ ਦੀ ਜੇਤੂ ਟੀਮ ਨੂੰ ਰਜਵੰਤ ਸਿੰਘ ਵਿੰਜਵਾਂ ਯਾਦਗਾਰੀ ਟਰਾਫੀ ਨਾਲ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਪੈਰਿਸ ਓਲੰਪਿਕਸ ਵਿੱਚ ਭਾਗ ਲੈਣ ਵਾਲੇ ਪੰਜਾਬੀ ਖਿਡਾਰੀਆਂ ਸਵਰਗੀ ਸ਼ਹੀਦ ਮੇਜਰ ਵਜਿੰਦਰ ਸਿੰਘ ਸਾਹੀ ਪੰਜਾਬ ਦਾ ਗੌਰਵ ਐਵਾਰਡ, ਸਵਰਗੀ ਸੁਰਜੀਤ ਸਿੰਘ ਰੰਧਾਵਾ ਯਾਦਗਾਰੀ ਐਵਾਰਡ, ਸਵਰਗੀ ਕਮਲਜੀਤ ਯਾਦਗਾਰੀ ਐਵਾਰਡ, ਸਵਰਗੀ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ, ਸਵਰਗੀ ਹਰਜੀਤ ਸਿੰਘ ਬਰਾੜ ਯਾਦਗਾਰੀ ਐਵਾਰਡ ਅਤੇ ਮਾਝੇ ਦਾ ਮਾਨ ਯਾਦਗਾਰੀ ਐਵਾਰਡ ਦਿੱਤੇ ਜਾਣਗੇ।
ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਪੇਂਡੂ ਵਿਕਾਸ ਮੰਤਰੀ ਪੰਜਾਬ ਤਰਨਪ੍ਰੀਤ ਸਿੰਘ ਸੌਂਦ ਹੋਣਗੇ, ਜਦ ਕਿ ਪ੍ਰਧਾਨਗੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ। ਇਹਨਾਂ ਤੋਂ ਇਲਾਵਾ ਖੇਡ ਟੂਰਨਾਮੈਂਟ ਦੌਰਾਨ ਵੱਖ ਵੱਖ ਦਿਨਾਂ ਚ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਅਤੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੀ ਹਾਜਰੀ ਭਰ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦੇਣਗੇ ਖੇਡਾਂ ਦੇ ਹਰੇਕ ਦਿਨ ਸ਼ਾਮ ਵੇਲੇ ਖੇਡ ਦਰਸ਼ਕਾਂ ਦੇ ਮਨੋਰੰਜਨ ਲਈ ਮਸ਼ਹੂਰ ਸਿੰਗਰ ਮਨਮੋਹਨ ਵਾਰਸ, ਜੋਤੀ ਨੂਰਾਂ, ਅਮਰ ਰੋਜੀ, ਮੰਨਾ ਢਿੱਲੋਂ ਅਤੇ ਬਾਗੀ ਆਪਣੀ ਹਾਜਰੀ ਲਵਾਉਣਗੇ। ਇਨਾ ਖੇਡਾਂ ਦੇ ਮੁਕਾਬਲਿਆਂ ਵਿੱਚ ਵੱਖ ਵੱਖ ਦਿਨਾਂ ਦੌਰਾਨ ਵੱਖ ਵੱਖ ਮੁਕਾਬਲੇ ਕਰਵਾਏ ਜਾਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

by Ranjit Singh
November 11, 2026
0

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 