
ਮੂਨਕ, 12 ਅਕਤੂਬਰ (ਨਰੇਸ਼ ਤਨੇਜਾ) – ਮੂਨਕ ਰੋਡ ਤੋਂ ਦੇਹਲਾ ਵਿਚਕਾਰ ਬੀਤੀ ਰਾਤ ਇਕ ਮੋਟਰਸਾਈਕਲ ਅਤੇ ਟਰਾਲੇ ਦੀ ਟੱਕਰ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਮੌਕੇ ‘ਤੇ ਪਹੁੰਚੀ ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ ‘ਚ ਲੈ ਲਈ।
ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ ਕਾਲਾ ਪੁੱਤਰ ਗੁਰਜੰਟ ਸਿੰਘ ਵਾਸੀ ਪਿੰਡ ਦੇਹਲਾ ਸ਼ੀਹਾਂ ਉਮਰ 30 ਸਾਲ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਪਣੇ ਪਿੰਡ ਦੇਹਲਾ ਸ਼ੀਹਾਂ ਵਾਪਸ ਜਾ ਰਿਹਾ ਸੀ । ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਬਲਵਿੰਦਰ ਸਿੰਘ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੂਨਕ ਦੀ ਪੁਲਿਸ ਟੀਮ ਘਟਨਾ ਸਥਾਨ ‘ਤੇ ਪਹੁੰਚ ਗਏ। ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈਣ ਤੋਂ ਬਾਅਦ ਪੋਸਟਮਾਰਟ ਦੇ ਲਈ ਮੂੂਨਕ ਦੇ ਸਿਵਲ ਹਸਪਤਾਲ ਭੇਜ ਦਿੱਤਾ ਅਤੇ ਪੁਲਸ ਨੇ ਟਰਾਲਾ ਚਾਲਕ ਦੇ ਖਿਆਫ ਮਾਮਲਾ ਦਰਜ ਕਰ ਦਿੱਤਾ।






















