ਬੁਢਲਾਡਾ (ਮਾਨਸਾ), 13 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਬਿਜਲੀ ਤੇ ਊਰਜਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ‘ਆਪ* ਵਿਧਾਇਕ ਐਚਐਸਫੂਲਕਾ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਰਗਾੜੀ ਕਾਂਡ ਨੂੰ ਲੈਕੇ ਵਿਧਾਨ ਸਭਾ ਦੀ ਮੈਂਬਰੀ ਤੋਂ ਦਿ¤ਤੇ ਅਸਤੀਫੇ ਦਾ ਪੰਜਾਬ ਦੀ ਰਾਜਨੀਤੀ *ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲੋਂ ਸ੍ਰੀ ਫੂਲਕਾ ਨੂੰ ਆਪਣਾ ਪ੍ਰਤੀਨਿੱਧ ਬਣਾਕੇ ਵਿਧਾਨ ਸਭਾ ਵਿਚ ਭੇਜਿਆ ਹੈ, ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ ਅਤੇ ਸ੍ਰੀ ਫੂਲਕਾ ਵੱਲੋਂ ਉਨ੍ਹਾਂ ਲੋਕਾਂ ਨੂੰ ਬੇ—ਮਤਲਬੀ ਸਜਾ ਦਿੱਤੀ ਗਈ ਹੈ। ਉਹ ਬੋੜਾਵਾਲ ਵਿਖੇ ਰੌਇਲ ਕਾਲਜ ਵਿਚ ਹੋ ਰਹੇ ਪੰਜਾਬੀ ਯੂਨੀਵਰਸਿਟੀ ਦੇ ਜ਼ੋਨਲ ਯੂਥ ਫੈਸਟੀਵਾਲ ਵਿਚ ਭਾਗ ਲੈਣ ਲਈ ਆਏ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਐਸਆਈਟੀ ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਣਾਕੇ ਇਸ ਦੀ ਪੂਰੀ ਜਾਂਚ ਕਰਨ ਦਾ ਜਿੰਮਾ ਉਠਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਫੂਲਕਾ ਦਾ ਅਸਤੀਫਾ ਹਲਕੇ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਖਿਲਵਾੜ ਹੈ।
ਬਿਜਲੀ ਮੰਤਰੀ ਨੇ ਪਰਾਲੀ ਸਾੜਨ ਦੇ ਮੁਦੇ *ਤੇ ਪੁਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਇਸ ਨਾਲ ਵਾਤਾਵਰਣ ਪ®ਦੂਸ਼ਿਤ ਹੁµਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ—ਨਾਲ ਇਸਦੇ ਮਿਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਪਰਾਲੀ ਦੀ ਸਾਂਭ—ਸੰਭਾਲ ਦੀਆਂ ਮਸ਼ੀਨਾਂ ਉਨ੍ਹਾਂ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਿਸਾਨਾਂ ਨੂੰ ਪ®ੇਰਿਤ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਦਿ¤ਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਜ਼ਮੀਨ ਵਿ¤ਚ ਮਿਲਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਪ®ਦੂਸਣ ਵੀ ਘ¤ਟ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਉਠਾਉਣਾ ਚਾਹੀਦਾ ਹੈ। ਕਾਂਗੜ ਨੇ ਕਿਹਾ ਕਿ ਮੁ¤ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੌਜਵਾਨਾਂ ਦੇ ਸੁਨਿਹਰੀ ਭਵਿ¤ਖ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਦੀ ਲਤ ਤੋਂ ਦੂਰ ਰ¤ਖਣ ਲਈ ਵਿਸੇਸ਼ ਖੇਡ ਨੀਤੀ ਬਣਾਈ ਗਈ ਹੈ, ਜਿਸ ਦੇ ਤਹਿਤ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ¤ਧਰ ਦੇ ਖਿਡਾਰੀਆਂ ਦਾ ਵਿਸੇਸ਼ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਗਾਮੀ ਸਮੇਂ ਵਿ¤ਚ ਨੌਜਵਾਨਾਂ ਲਈ ਕਿ¤ਤਾਕਾਰੀ ਸਿ¤ਖਿਆ ਕੋਰਸਾਂ ਨੂੰ ਹੋਰ ਪ®ਫੁ¤ਲਤ ਕਰਨ ਲਈ ਯਤਨ ਕਰ ਰਹੀ ਹੈ ਤਾਂ ਕਿ ਸੂਬੇ ਅੰਦਰ ਸਵੈ ਰੋਜਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।
ਇ¤ਕ ਸਵਾਲ ਦੇ ਜਵਾਬ ਵਿ¤ਚ ਬਿਜਲੀ ਮੰਤਰੀ ਨੇ ਕਿਹਾ ਕਿ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਿ®ਕ ਸਕਾਲਰਸ਼ਿਪ ਦੀ ਉਪਜੀ ਸਮ¤ਸਿਆਂ ਨੂੰ ਵੀ ਹ¤ਲ ਕਰ ਲਿਆ ਜਾਵੇਗਾ ਅਤੇ ਇਸ ਵਿ¤ਚ ਹੋਏ ਘਪਲੇ ਦੇ ਦੋਸ਼ੀ ਅਧਿਕਾਰੀਆਂ ਅਤੇ ਘਪਲੇਬਾਜ ਕਾਲਜਾਂ ਦੀ ਜਾਂਚ ਵੀ ਜਲਦੀ ਕਰਵਾਈ ਜਾਵੇਗੀ।
ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ, ਐਸਪੀ ਮੋਹਾਲੀ ਰਜਿੰਦਰ ਸਿੰਘ ਸੋਹਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ਗਾਗੋਵਾਲ, ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਸਤਪਾਲ ਸਿੰਘ ਮੂਲੇਵਾਲਾ, ਸੁੱਚਾ ਸਿੰਘ ਸੋਹਲ, ਕਿਰਨਦੀਪ ਕੌਰ ਚੌਹਾਨ, ਬਹਾਦਰ ਸਿੰਘ ਐਸ.ਡੀ. ਕਾਲਜ ਬਰਨਾਲਾ ਵੀ ਮੌਜੂਦ ਸਨ।
ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਭਾਰੀ ਗਿਣਤੀ ‘ਚ ਆਏ ਲੋਕਾਂ ਨੂੰ ਕੀਤੀ ਅਪੀਲ ਅਨਮੋਲ ਨੂੰ ਚੁਣੋ ਆਪਣਾ ਸਾਂਸਦ
ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਭਾਰੀ ਗਿਣਤੀ 'ਚ ਆਏ...