• Latest
  • Trending
Punjab Government  ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

Punjab Government ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

30 minutes ago
Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

35 minutes ago
HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

45 minutes ago
National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

54 minutes ago
Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

Haryana ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ ‘ਤੇ

1 hour ago
Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 24 June 2026 | Ang 708 I ਅੱਜ ਦਾ ਹੁਕਮਨਾਮਾ

3 hours ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

IND vs PAK FIH Pro League 2026: ਭਾਰਤ ਦੀ ਸ਼ਾਨਦਾਰ ਜਿੱਤ

11 hours ago
ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

11 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

12 hours ago
Hindi News
English News
Wednesday, June 24, 2026
No Result
View All Result
34 °c
Chandigarh
34 ° Thu
36 ° Fri
38 ° Sat
40 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

December 3, 2024
in ਖਬਰਾਂ, ਪੰਜਾਬ
Punjab Government  ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

Punjab Government ਨੇ 32 ਮਹੀਨਿਆਂ ‘ਚ 50,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਹੋਰ ਨੌਕਰੀਆਂ ਵੀ ਛੇਤੀ: ਮੁੱਖ ਮੰਤਰੀ ਦਾ ਐਲਾਨ

ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਹੋਰ ਵਿਭਾਗਾਂ ਵਿੱਚ ਜਲਦੀ ਵਿਸ਼ਾਲ ਰੋਜ਼ਗਾਰ ਮੁਹਿੰਮ ਸ਼ੁਰੂ ਕਰਨ ਲਈ ਕਿਹਾ
ਨੌਜਵਾਨਾਂ ਨੂੰ ਭਰਪੂਰ ਮੌਕੇ ਮੁਹੱਈਆ ਕਰਨ ਦੀ ਵਚਨਬੱਧਤਾ ਦੁਹਰਾਈ
ਸੁਖਬੀਰ ਬਾਦਲ ਨੂੰ ਅਣਜਾਣ, ਕੈਪਟਨ ਅਮਰਿੰਦਰ ਨੂੰ ਧੋਖੇਬਾਜ਼ ਅਤੇ ਮੋਦੀ ਨੂੰ ‘ਜੁਮਲਿਆਂ ਦਾ ਉਸਤਾਦ’ ਦੱਸਿਆ

ਪਟਿਆਲਾ, 3 ਦਸੰਬਰ (ਵਿਸ਼ਵ ਵਾਰਤਾ):- ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਭਾਵੇਂ ਹੁਣ ਤੱਕ ਸੂਬੇ ਦੇ ਕਰੀਬ 50,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨੌਜਵਾਨਾਂ ਨੂੰ ਹੋਰ ਸਰਕਾਰੀ ਨੌਕਰੀਆਂ ਦੇਣ ਲਈ ਜਲਦੀ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਵਿਭਾਗਾਂ ਵਿੱਚ ਭਰਤੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਇੱਥੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲ ਹੋਣ ਦੇ ਭਰਪੂਰ ਮੌਕੇ ਮੁਹੱਈਆ ਕਰਨ ਲਈ ਵਚਨਬੱਧ ਹੈ ਅਤੇ ਹੁਣ ਤੱਕ 50,000 ਦੇ ਕਰੀਬ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਹੋਰ ਨਵੇਂ ਰਾਹ ਖੋਲ੍ਹੇ ਜਾਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੈ ਅਤੇ ਜਿੱਤ ਦੀ ਇੱਕੋ-ਇੱਕ ਕੁੰਜੀ ਸਖ਼ਤ ਮਿਹਨਤ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਯਤਨਸ਼ੀਲ ਰਹਿਣ ਤਾਂ ਜੋ ਉਹ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਪ੍ਰਾਪਤ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਵਿੱਚ ਨੌਜਵਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ 50,000 ਦੇ ਕਰੀਬ ਨੌਜਵਾਨ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਨ੍ਹਾਂ ਨੂੰ ਹੁਣ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਲਈ ਪੈਰਾਸ਼ੂਟਰਾਂ ਦੀ ਬਜਾਏ ਜ਼ਮੀਨ ਨਾਲ ਜੁੜ ਕੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਮੀਨ ਨਾਲ ਜੁੜੇ ਬੰਦੇ ਜ਼ਮੀਨ ਤੋਂ ਉੱਠ ਕੇ ਪੂਰੀ ਦੁਨੀਆ ਜਿੱਤ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿਹਨਤਕਸ਼ਾਂ ਲਈ ਸਿਰਫ਼ ਅਸਮਾਨ ਹੀ ਸੀਮਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਕਿ ਸਿੱਧੇ ਅਸਮਾਨ ਤੋਂ ਆਉਣ ਵਾਲੇ ਪੈਰਾਸ਼ੂਟਰਾਂ ਨੇ ਕਦੇ ਨਾ ਕਦੇ ਜ਼ਮੀਨ ‘ਤੇ ਡਿੱਗਣਾ ਹੀ ਹੁੰਦਾ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੀਆਂ ਸਾਰੀਆਂ ਅਸਾਮੀਆਂ ਨੂੰ ਨਾਲ ਦੀ ਨਾਲ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪੱਖ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 50,000 ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਸਮਰਪਿਤ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਨਵੇਂ ਭਰਤੀ ਹੋਏ ਵਿਅਕਤੀ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪਛੜੇ ਵਰਗਾਂ ਦੀ ਮਦਦ ਲਈ ਕਰਨਗੇ। ਉਨ੍ਹਾਂ ਕਿਹਾ ਕਿ ਨਵ-ਨਿਯੁਕਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ, ਸਗੋਂ ਹਲੀਮੀ ਨਾਲ ਕੰਮ ਕਰਨ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਭਗਵੰਤ ਸਿੰਘ ਮਾਨ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਉੱਚ ਆਸਾਮੀਆਂ ਪ੍ਰਾਪਤ ਕਰਨ ਤੋਂ ਬਾਅਦ ਵੀ ਧਰਤੀ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ ਕਿਉਂਕਿ ਇਹ ਹੀ ਸਫ਼ਲਤਾ ਦੀ ਅਸਲ ਕੁੰਜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਪਲੇਟਫ਼ਾਰਮ ਦੀ ਵਰਤੋਂ ਜ਼ਿੰਦਗੀ ਵਿੱਚ ਹੋਰ ਅਗਾਂਹ ਵਧਣ ਦੇ ਨਾਲ-ਨਾਲ ਚੰਗੇ ਇਨਸਾਨ ਬਣਨ ਲਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉਭਾਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਬਣਨ ਜਾ ਰਹੇ ਮੈਡੀਕਲ ਕਾਲਜਾਂ ਦੀ ਉਸਾਰੀ ਲਈ ਕੰਮ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਉਦੇਸ਼ ਸੂਬੇ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਲਈ ਹਾਈਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਤੇ ਦੇਸ਼ ਭਰ ਵਿੱਚ ਅਹਿਮ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਹੈ ਕਿ ਸਾਡੇ ਨੌਜਵਾਨ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ।

ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਇੱਕ ਕਾਨਵੈਂਟ ਸਕੂਲਾਂ ਦਾ ਪੜ੍ਹਿਆ ਸਿਆਸੀ ਆਗੂ ਹੈ, ਜੋ ਸੂਬੇ ਦੀ ਮੂਲ ਭੂਗੋਲਿਕ ਸਥਿਤੀ ਤੋਂ ਜਾਣੂ ਨਹੀਂ ਪਰ ਸੂਬੇ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਸ ਦੇ ਪਰਿਵਾਰ ਦਾ ਰਿਕਾਰਡ ਪੰਜਾਬ ਨੂੰ ਹਮੇਸ਼ਾ ਪਿੱਠ ਵਿਖਾਉਣ ਕਾਰਨ ਸ਼ੱਕੀ ਰਿਹਾ ਹੈ। ਕੈਪਟਨ ਦਾ ਪਰਿਵਾਰ ਹਮੇਸ਼ਾ ਸੂਬਾ ਵਿਰੋਧੀ ਤਾਕਤ ਭਾਵੇਂ ਉਹ ਮੁਗ਼ਲ ਹੋਣ, ਅੰਗਰੇਜ਼ ਜਾਂ ਹੁਣ ਭਾਜਪਾ ਹੋਵੇ, ਇਨ੍ਹਾਂ ਦੁਸ਼ਮਣ ਤਾਕਤਾਂ ਨਾਲ ਨਾਲ ਖੜ੍ਹ ਕੇ ਪੰਜਾਬ ਨੂੰ ਧੋਖਾ ਦਿੰਦਾ ਰਿਹਾ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੁਮਲਿਆਂ ਦੇ ਮਾਹਰ ਹਨ, ਜੋ ਕਿਸੇ ਵੀ ਥਾਂ ਜਾਂ ਘਟਨਾ ਨਾਲ ਖ਼ੁਦ ਨੂੰ ਜੋੜ ਸਕਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

Punjab Weather: ਸੂਬੇ ‘ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ

by Ranjit Singh
June 24, 2026
0

Punjab Weather: ਸੂਬੇ 'ਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਅਲਰਟ ਜਾਰੀ - ਇਸੀ ਮਹੀਨੇ ਹੋਵੇਗੀ ਸੂਬੇ 'ਚ ਮਾਨਸੂਨ ਦੀ ਐਂਟਰੀ...

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ

by Ranjit Singh
June 24, 2026
0

HRTC Strike Crisis: ਡਰਾਈਵਰ-ਕੰਡਕਟਰ ਯੂਨੀਅਨ ਨੇ ਹੜਤਾਲ ਕਰਨ ਦਾ ਕੀਤਾ ਐਲਾਨ - ਅੱਜ ਰਾਤ 12:00 ਵਜੇ ਤੋਂ ਸ਼ੁਰੂ ਹੋਵੇਗੀ ਰਾਜ...

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ ‘ਚ ਫੇਰਬਦਲ ਦੇ ਚਰਚੇ

by Ranjit Singh
June 24, 2026
0

National: ਕੇਂਦਰੀ ਕੈਬਨਿਟ ਦੀ ਮੀਟਿੰਗ ਅੱਜ, ਕੈਬਨਿਟ 'ਚ ਫੇਰਬਦਲ ਦੇ ਚਰਚੇ - 'ਆਪ', ਟੀਐਮਸੀ ਅਤੇ ਊਧਵ ਠਾਕਰੇ ਦੇ ਧੜੇ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 24, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 20 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 