ਚੰਡੀਗੜ 15 ਅਕਤੂਬਰ– ਸ਼੍ਰੋਮਣੀ ਅਕਾਲੀ ਦਲ ਦਾ ਇੱਕ ਉਚ ਪੱਧਰੀ ਵਫਦ ਕੱਲ ਮਿਤੀ 16 ਅਕਤੂਬਰ, 2018 ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਨੂੰ ਦਿਨੇ 12.30 ਵਜੇ ਮਿਲੇਗਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਫਦ ਵੱਲੋਂ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ• ਵਿੱਚ ਅਧਿਆਪਕਾਂ ਦੀ ਭਰਤੀ ਨੂੰ ਲੈ ਕੇ ਪੰਜਾਬੀ ਦੀ ਕੀਤੀ ਜਾ ਰਹੀ ਅਣਦੇਖੀ, ਪੰਜਾਬ ਵਿੱਚ ਅਧਿਆਪਕਾਂ ਦੀ ਚੱਲ ਰਹੀ ਹੜਤਾਲ, ਐਸ.ਸੀ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਨਾ ਮਿਲਣਾ, ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਘਟਾਉਣਾਂ ਅਤੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਮਾੜੀ ਹਾਲਤ ਸਬੰਧੀ ਰਾਜਪਾਲ ਨੂੰ ਲਿਖਤੀ ਮੰਗ ਪੱਤਰ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਇਸ ਵਫਦ ਵਿੱਚ ਸ਼ਾਮਲ ਹੋਣਗੇ।