ਚੰਡੀਗੜ•, 15 ਅਕਤੂਬਰ : ਪੰਜਾਬ ਵਿੱਚ 14 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1089174 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ 1089174 ਮੀਟ੍ਰਿਕ ਟਨ ਝੋਨੇ ਵਿੱਚੋਂ 1059192 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 29982 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 338007 ਟਨ, ਮਾਰਕਫੈੱਡ ਵੱਲੋਂ 267542 ਟਨ ਅਤੇ ਪਨਸਪ ਵੱਲੋਂ 220776 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 102349 ਮੀਟ੍ਰਿਕ ਟਨ ਅਤੇ 114092 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 16426 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
66 ਕੇ.ਵੀ ਗਰਿੱਡ ਦੀ ਜਰੂਰੀ ਮੇਟੀਨੇਸ ਅਤੇ ਰਿਪੇਅਰ ਕਾਰਨ 28 ਅਪ੍ਰੈਲ 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 04 ਵਜੇ ਤੱਕ ਬੰਦ ਰਹੇਗੀ ਬਿਜਲੀ ਦੀ ਸਪਲਾਈ- ਇੰਜ. ਹਰਵਿੰਦਰ ਸਿੰਘ
ਮਾਲੇਰਕੋਟਲਾ 27 ਅਪ੍ਰੈਲ (ਵਿਸ਼ਵ ਵਾਰਤਾ)- ਵਧੀਕ ਨਿਗਰਾਨ ਇੰਜੀਨੀਅਰ, ਵੰਡ ਮੰਡਲ, ਮਾਲੇਰਕੋਟਲਾ ਇੰਜ. ਹਰਵਿੰਦਰ ਸਿੰਘ ਨੇ ਦੱਸਿਆ ਕਿ 66 ਕੇ.ਵੀ ਗਰਿੱਡ...