• Latest
  • Trending
Punjab: ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

Punjab: ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

2 years ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

9 minutes ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

29 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

52 minutes ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

1 hour ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

1 hour ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

1 hour ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

2 hours ago
Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 September 2026 | Ang 847 I ਅੱਜ ਦਾ ਹੁਕਮਨਾਮਾ

3 hours ago
ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

11 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

11 hours ago
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

11 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Friday, September 18, 2026
No Result
View All Result
24 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

December 4, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

Punjab: ਮੁੱਖ ਮੰਤਰੀ ਵੱਲੋਂ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ 86 ਸੈਨਿਕਾਂ ਲਈ 21.50 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ

ਸੈਨਿਕ ਨੂੰ 25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਭਗਵੰਤ ਸਿੰਘ ਮਾਨ ਨੇ ਸੈਨਿਕ ਸਕੂਲ, ਕਪੂਰਥਲਾ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵਚਨਬੱਧਤਾ ਪ੍ਰਗਟਾਈ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਨ ਜਾ ਰਹੀਆਂ ਜੰਗੀ ਯਾਦਗਾਰਾਂ ਦੀ ਰੂਪ-ਰੇਖਾ ਨੂੰ ਸਿਧਾਂਤਕ ਮਨਜ਼ੂਰੀ

ਚੰਡੀਗੜ੍ਹ, 4 ਦਸੰਬਰ (ਵਿਸ਼ਵ ਵਾਰਤਾ):- ਦੇਸ਼ ਦੀ ਸੇਵਾ ਕਰ ਰਹੇ ਬਹਾਦਰ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਹਾਲਾਤ ਵਿੱਚ ਜਾਨ ਗੁਆਉਣ (ਫਿਜ਼ੀਕਲ ਕੈਜ਼ੁਐਲਿਟੀ) ਵਾਲੇ ਹਥਿਆਰਬੰਦ ਬਲਾਂ ਦੇ 86 ਜਵਾਨਾਂ ਲਈ 21.50 ਕਰੋੜ ਰੁਪਏ (ਪ੍ਰਤੀ ਸੈਨਿਕ 25 ਲੱਖ ਰੁਪਏ) ਦੇ ਐਕਸ-ਗ੍ਰੇਸ਼ੀਆ ਨੂੰ ਮਨਜ਼ੂਰੀ ਦਿੱਤੀ।

ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅੱਜ ਸਵੇਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਬਹਾਦਰ ਸੈਨਿਕਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਿੱਚ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਤੁਰੰਤ ਜਾਰੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਜਿਹੀ ਕੋਈ ਵਿਵਸਥਾ ਨਹੀਂ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਹ ਪਹਿਲਕਦਮੀ ਕੀਤੀ ਹੈ ਕਿਉਂਕਿ ਇਹ ਬਹਾਦਰ ਯੋਧੇ ਡਿਊਟੀ ਦੌਰਾਨ ਜਾਨੀ ਨੁਕਸਾਨ ਦਾ ਸਾਹਮਣਾ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਅਜਿਹਾ ਇਕਲੌਤਾ ਸੂਬਾ ਹੈ, ਜਿਸ ਨੇ ਆਮ ਹਾਲਾਤ ਵਿੱਚ ਜਾਨ ਗੁਆਉਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਦੇਸ਼ ਦੇ 70 ਫੀਸਦੀ ਹੋਰ ਸੂਬਿਆਂ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਂਦੀ ਐਕਸ-ਗ੍ਰੇਸ਼ੀਆ ਤੋਂ ਵੀ ਵੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਵਤਨ ਦੀ ਖਾਤਰ ਇਨ੍ਹਾਂ ਨਾਇਕਾਂ ਵੱਲੋਂ ਡਿਊਟੀ ਦੌਰਾਨ ਦਿੱਤੀਆਂ ਮਹਾਨ ਕੁਰਬਾਨੀਆਂ ਦੇ ਸਨਮਾਨ ਵਜੋਂ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਸਾਡੇ ਸੈਨਿਕਾਂ ਦੇ ਵੱਡਮੁੱਲੇ ਯੋਗਦਾਨ ਪ੍ਰਤੀ ਸਤਿਕਾਰ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਾ ਹੈ।

ਇਕ ਹੋਰ ਮਸਲੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਸੈਨਿਕ ਸਕੂਲ ਕਪੂਰਥਲਾ ਦੀ ਕਾਇਆ ਕਲਪ ਕਰਨ ਅਤੇ ਇਸ ਦੀ ਢੁਕਵੀਂ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ 190 ਏਕੜ ਰਕਬੇ ਵਿੱਚ ਫੈਲਿਆ ਇਹ ਸਕੂਲ ਬਹੁਤ ਹੀ ਖੂਬਸੂਰਤੀ ਨਾਲ ਤਿਆਰ ਕੀਤੀ ਵਿਰਾਸਤੀ ਇਮਾਰਤ ਵਿੱਚ ਸਥਾਪਤ ਹੈ ਅਤੇ ਸੂਬਾ ਸਰਕਾਰ ਇਸ ਦੀ ਸਾਂਭ-ਸੰਭਾਲ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪਹਿਲਾਂ ਹੀ ਭਾਰਤ ਸਰਕਾਰ ਦੇ ਰੱਖਿਆ ਮੰਤਰਾਲੇ ਕੋਲ ਉਠਾ ਚੁੱਕੇ ਹਨ, ਜੋ ਸਕੂਲ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰ ਰਿਹਾ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਜੰਗੀ ਨਾਇਕਾਂ ਦੇ ਸਨਮਾਨ ਵਜੋਂ ਹਰੇਕ ਜ਼ਿਲ੍ਹੇ ਵਿੱਚ ਜੰਗੀ ਯਾਦਗਾਰ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਤਿ ਆਧੁਨਿਕ ਯਾਦਗਾਰਾਂ 1-1.5 ਏਕੜ ਰਕਬੇ ਵਿੱਚ ਬਣਾਈਆਂ ਜਾਣਗੀਆਂ, ਜੋ ਜੰਗੀ ਨਾਇਕਾਂ ਨੂੰ ਢੁਕਵੀਂ ਸ਼ਰਧਾਂਜਲੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਜੰਗੀ ਯਾਦਗਾਰਾਂ ਦੇ ਡਿਜ਼ਾਈਨ ਨੂੰ ਪੰਜਾਬ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਬਣਾਉਣ ਦੀ ਸਿਧਾਂਤਕ ਪ੍ਰਵਾਨਗੀ ਵੀ ਦੇ ਦਿੱਤੀ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

by Ranjit Singh
September 18, 2026
0

Punjab ਦੇ ਇਸ ਜ਼ਿਲ੍ਹੇ 'ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ ਗੁਰਦਾਸਪੁਰ, 18 ਸਤੰਬਰ (ਵਿਸ਼ਵ ਵਾਰਤਾ): ਆਦਿਤਿਆ ਉੱਪਲ ,ਡਿਪਟੀ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 18, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18...

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

by Ranjit Singh
September 18, 2026
0

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ - 117 ਵਿਧਾਨ ਸਭਾ ਹਲਕਿਆਂ ਤੱਕ ਪਹੁੰਚੇਗੀ - 30 ਸਤੰਬਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

by Ranjit Singh
September 18, 2026
0

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
2 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 