• Latest
  • Trending
Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

2 years ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

17 minutes ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

47 minutes ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

1 hour ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

2 hours ago
HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

HSGMC ਦੇ ਪ੍ਰਧਾਨ ਝੀਂਡਾ ਨੇ ਸ਼ਾਹਬਾਦ ਮੀਰੀ ਪੀਰੀ ਦੇ ਡਾਕਟਰਾਂ ਤੇ ਸਟਾਫ ਦੀਆਂ ਤਨਖਾਹਾਂ ਦੇਣ ਲਈ SGPC ਨੂੰ ਕੀਤੀ ਅਪੀਲ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਸੰਗਰੂਰ ਦੇ ਦੋ ਦਿਨਾਂ ਦੌਰੇ ‘ਤੇ

3 hours ago
National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਭਾਰਤ ਦੇ ਇਸ ਸੂਬੇ ‘ਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

4 hours ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

4 hours ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

4 hours ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

4 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

December 5, 2024
in ਖਬਰਾਂ, ਪੰਜਾਬ
Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

Punjab ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼: ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

• ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ

•ਆਮ ਲੋਕਾਂ ਨੂੰ ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਇਹ ਪਹਿਲਕਦਮੀ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

•ਇਸ ਕਦਮ ਨਾਲ ਅਸਲ ਵਿੱਚ ਡਿਜੀਟਲ ਪੰਜਾਬ ਸਿਰਜਣ ਵਿੱਚ ਮਿਲੇਗੀ ਮਦਦ, ਲੋਕ ਆਪਣੇ ਘਰ ਬੈਠੇ ਸੇਵਾਵਾਂ ਕਰ ਸਕਦੇ ਹਨ ਪ੍ਰਾਪਤ: ਪ੍ਰਸ਼ਾਸਨਿਕ ਸੁਧਾਰ ਮੰਤਰੀ

ਚੰਡੀਗੜ੍ਹ, 5 ਦਸੰਬਰ (ਵਿਸ਼ਵ ਵਾਰਤਾ):- ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।

ਇਸ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਹ ਵਟਸਐਪ ਰਾਹੀਂ ਆਪਣੀ ਸਿਫਾਰਸ਼ ਦੇ ਸਕਦੇ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ‘ਤੇ ਸਾਰੇ ਭਾਈਵਾਲਾਂ ਨੂੰ ਵਿਆਪਕ ਸਿਖਲਾਈ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼ ਨੂੰ ਈ-ਸੇਵਾ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਅਤੇ ਲਾਗਇਨ ਆਈ.ਡੀ. ਪ੍ਰਾਪਤ ਕਰਨ ਲਈ ਆਪੋ-ਆਪਣੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੀ ਪ੍ਰਸ਼ਾਸਨਿਕ ਸੁਧਾਰ ਸ਼ਾਖਾ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਸ਼ਕਲ ਆਉਣ ‘ਤੇ ਉਹ ਸਹਾਇਤਾ ਲਈ ਡੀ.ਸੀ. ਦਫਤਰ, ਨਜ਼ਦੀਕੀ ਸੇਵਾ ਕੇਂਦਰ ‘ਤੇ ਜਾ ਸਕਦੇ ਹਨ ਜਾਂ 1100 ‘ਤੇ ਕਾਲ ਕਰ ਸਕਦੇ ਹਨ।

ਇਸ ਮੌਕੇ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼ ਨੂੰ ਆਨਲਾਈਨ ਵੈਰੀਫਿਕੇਸ਼ਨ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਇੱਕ ਪੇਸ਼ਕਾਰੀ ਵੀ ਦਿੱਤੀ ਗਈ। ਪੇਸ਼ਕਾਰੀ ਵਿੱਚ ਆਨਲਾਈਨ ਵੈਰੀਫਿਕੇਸ਼ਨ ਲਈ ਪੜਾਅ-ਦਰ-ਪੜਾਅ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਡਿਜੀਟਲ ਪਹਿਲਕਦਮੀ ਦੇ ਲਾਭਾਂ ਬਾਰੇ ਦੱਸਿਆ ਗਿਆ।

ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਪਹਿਲਾਂ ਨਾਗਰਿਕਾਂ ਨੂੰ ਆਪਣੀ ਪਛਾਣ ਅਤੇ ਦਸਤਾਵੇਜ਼ ਪਟਵਾਰੀਆਂ ਤੋਂ ਤਸਦੀਕ ਕਰਵਾਉਣੇ ਪੈਂਦੇ ਸਨ। ਉਸ ਉਪਰੰਤ, ਪਟਵਾਰੀ ਉਨ੍ਹਾਂ ਨੂੰ ਸਬੰਧਤ ਸਰਪੰਚ, ਨੰਬਰਦਾਰ ਜਾਂ ਐਮ.ਸੀ. ਤੋਂ ਦਸਤਖਤ ਕਰਵਾਉਣ ਲਈ ਕਹਿੰਦੇ ਸਨ। ਇਸ ਪ੍ਰਕਿਰਿਆ ਵਿੱਚ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਬਿਨੈਕਾਰ ਨੂੰ ਆਪਣੇ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਵਾਉਣ ਲਈ ਵਾਰ ਵਾਰ ਪਟਵਾਰੀ, ਐਮ.ਸੀ., ਸਰਪੰਚ ਜਾਂ ਨੰਬਰਦਾਰ ਕੋਲ ਜਾਣਾ ਪੈਂਦਾ ਸੀ। ਕੁਝ ਮਾਮਲਿਆਂ ਵਿੱਚ, ਏਜੰਟਾਂ ਵੱਲੋਂ ਨਾਗਰਿਕਾਂ ਦੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਬਦਲੇ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਸੀ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਆਪਣੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਲਈ ਕਿਸੇ ਵੀ ਦਫਤਰ ਜਾਣ ਦੀ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਪਟਵਾਰੀਆਂ ਨੂੰ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਪ੍ਰਕਿਰਿਆ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਤੱਕ ਸੂਬੇ ਭਰ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਪਟਵਾਰੀਆਂ ਵੱਲੋਂ 8.65 ਲੱਖ ਤੋਂ ਵੱਧ ਅਰਜ਼ੀਆਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਡਿਜੀਟਲ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਲੋਕ ਆਪਣੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਨਾਗਰਿਕ ਹੁਣ ਸੇਵਾ ਕੇਂਦਰ ‘ਚ ਜਾ ਕੇ ਜਾਂ ਸਿਰਫ਼ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਅਰਜ਼ੀ ਦੇ ਸਕਦੇ ਹਨ। ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਫ਼ੋਨਾਂ ‘ਤੇ ਐਸ.ਐਮ.ਐਸ. ਜਾਂ ਵਟਸਐਪ ਜ਼ਰੀਏ ਭੇਜ ਦਿੱਤੇ ਜਾਣਗੇ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਸਰਵਜੀਤ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸਰਪੰਚ, ਨੰਬਰਦਾਰ ਅਤੇ ਐਮ.ਸੀਜ਼ ਮੌਜੂਦ ਸਨ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

by Ranjit Singh
June 25, 2026
0

Europe 'ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ 'ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ ਨਵੀਂ ਦਿੱਲੀ, 25 ਜੂਨ...

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

by Ranjit Singh
June 25, 2026
0

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ 'ਤੇ ਮਿਲਣਗੀਆਂ ਇਹ ਸਹੂਲਤਾਂ ਨਵੀਂ ਦਿੱਲੀ,...

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

by Ranjit Singh
June 25, 2026
0

National: ਅਹਿਮਦਾਬਾਦ ਏਅਰਪੋਰਟ 'ਤੇ ਵੱਡਾ ਹਾਦਸਾ ਹੋਣੋਂ ਟਲਿਆ - ਰਨਵੇਅ 'ਤੇ ਦੋ ਜਹਾਜ਼ਾਂ ਦੀ ਟੱਕਰ ਹੋਣੋਂ ਬਚੀ ਅਹਿਮਦਾਬਾਦ, 25 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

by Ranjit Singh
June 25, 2026
0

Punjab: ਪੁਲਿਸ ਕਸਟਡੀ 'ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ ਲੁਧਿਆਣਾ, 25 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਦੇ ਸਿਵਲ...

Most Popular

Bomb Threat : ਲੁਧਿਆਣਾ ਦੇ ਡੀਸੀ ਅਤੇ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Bomb Threat : ਲੁਧਿਆਣਾ ਦੇ ਡੀਸੀ ਅਤੇ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

by Navjot
1 week ago
0

Bomb Threat : ਲੁਧਿਆਣਾ ਦੇ ਡੀਸੀ ਅਤੇ ਨਗਰ ਨਿਗਮ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ   ਚੰਡੀਗੜ੍ਹ, 17 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 