Breaking news ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਪੁਲਿਸ ਦੀ ਮੀਡੀਆ ਲਈ ਐਡਵਾਈਜ਼ਰੀ ਜਾਰੀ
-
ਨਵੇਂ ਹੁਕਮ ਕੀਤੇ ਜਾਰੀ, ਪੜ੍ਹੋ ਵੇਰਵਾ
ਚੰਡੀਗੜ੍ਹ : 101 ਕਿਸਾਨਾਂ ਦਾ ਜਥਾ ਕੱਲ੍ਹ (8 ਦਸੰਬਰ) ਨੂੰ ਮੁੜ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰੇਗਾ। ਪਰ ਇਸ ਤੋਂ ਪਹਿਲਾ ਹਰਿਆਣਾ ਪੁਲਿਸ ਨੇ ਮੀਡੀਆ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੂੰ ਸ਼ੰਭੂ ਸਰਹੱਦ ਜਾਂ ਕਿਸੇ ਹੋਰ ਥਾਂ ‘ਤੇ ਭੀੜ ਤੋਂ ਸਹੀ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਗਈ ਹੈ। ਪੱਤਰ ਵਿੱਚ ਪੰਜਾਬ ਦੇ ਡੀਜੀਪੀ ਨੂੰ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਮੀਡੀਆ ਕਰਮਚਾਰੀਆਂ ਨੂੰ ਸਰਹੱਦ ਤੋਂ ਘੱਟੋ-ਘੱਟ 1 ਕਿਲੋਮੀਟਰ ਦੂਰ ਰੋਕਿਆ ਜਾਵੇ।
ਦੱਸ ਦਈਏ ਕਿ ਦਿੱਲੀ ਕੂਚ ‘ਤੇ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਜੇਕਰ ਸਰਕਾਰ ਦਾ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਮਿਲਿਆ ਤਾਂ ਭਲਕੇ ਮਤਲਬ ਕਿ 8 ਦਸੰਬਰ ਨੂੰ ਮੁੜ 101 ਕਿਸਾਨਾਂ ਦਾ ਜਥਾ ਦਿੱਲੀ ਵੱਲ ਕੂਚ ਕਰੇਗਾ। ਪੰਧੇਰ ਨੇ ਕਿਹਾ ਕਿ ਅਸੀਂ ਸਿਰਫ ਸਰਕਾਰ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਾਂ। ਬੀਤੇ ਕੱਲ੍ਹ (7 ਦਸੰਬਰ) ਨੂੰ ਵੀ ਕਿਸਾਨਾਂ ਨੇ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਸੀ। ਅਤੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਜਿਸ ਕਾਰਨ 8 ਕਿਸਾਨ ਜ਼ਖਮੀ ਹੋ ਗਏ ਸਨ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























