Punjab ਸ਼ੰਭੂ ਬਾਰਡਰ ਤੋਂ ਕਿਸਾਨਾਂ ਦੀ ਅਹਿਮ ਪ੍ਰੈੱਸ ਕਾਨਫਰੰਸ
- ਦਿੱਲੀ ਕੂਚ ਨੂੰ ਲੈ ਕੇ ਕੀਤਾ ਵੱਡਾ ਐਲਾਨ
- ਸ਼ੰਭੂ ਬਾਰਡਰ ਤੋਂ 14 ਦਸੰਬਰ ਨੂੰ ਦਿੱਲੀ ਵੱਲ ਕੂਚ ਕਰੇਗਾ101 ਕਿਸਾਨਾਂ ਦਾ ਜੱਥਾ
ਚੰਡੀਗੜ੍ਹ : ਸ਼ੰਭੂ ਬਾਰਡਰ ਤੋਂ ਕਿਸਾਨ ਆਗੂਆਂ ਵੱਲੋਂ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਚ ਉਨ੍ਹਾਂ ਅਗਲੀ ਰਣਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਦੱਸ ਦਈਏ ਕਿ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ 101 ਕਿਸਾਨਾਂ ਦਾ ਜੱਥਾ 14 ਦਸੰਬਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਕੂਚ ਕਰੇਗਾ। ਇਹ ਜਾਣਕਾਰੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਿੱਤੀ।
ਇਸ ਦੇ ਨਾਲ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਕੱਲ੍ਹ 11 ਦਸੰਬਰ ਨੂੰ ਸਾਰੇ ਪਿੰਡਾਂ ‘ਚ ਧਾਰਮਿਕ ਸਥਾਨਾਂ ‘ਤੇ ਅਰਦਾਸ ਕੀਤੀ ਜਾਵੇਗੀ | ਇਸ ਲਈ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਨੇ ਮੰਚ ਤੋਂ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪੁੱਜਣ, ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























