• Latest
  • Trending
Punjab: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

Punjab: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

2 years ago
Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

6 minutes ago
Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

22 minutes ago
Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

47 minutes ago
Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

Punjab: ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ‘ਚ ਹੋ ਰਹੇ ਮੀਡੀਆ ਦੇ ਰੂ-ਬ-ਰੂ

2 hours ago
Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

Breaking: ਡਿਜੀਟਲ ਗ੍ਰਿਫ਼ਤਾਰੀ ਘੁਟਾਲਿਆਂ ਖ਼ਿਲਾਫ਼ CBI ਦੀ ਵੱਡੀ ਕਾਰਵਾਈ, 16 ਰਾਜਾਂ ‘ਚ 80 ਤੋਂ ਵੱਧ ਥਾਵਾਂ ‘ਤੇ ਛਾਪੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ

3 hours ago
Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

Punjab: ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

3 hours ago
Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

Europe ‘ਚ ਪੈ ਰਹੀ ਭਿਆਨਕ ਗਰਮੀ, ਇੱਕਲੇ ਫਰਾਂਸ ‘ਚ ਹੀ ਹੁਣ ਤੱਕ 50 ਤੋਂ ਵੱਧ ਮੌਤਾਂ

4 hours ago
Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

Cricket: ਨਾਬਾਲਿਗ ਹੋਣ ਕਾਰਨ ਵੈਭਵ ਸੂਰਿਆਵੰਸ਼ੀ ਨੂੰ ICC ਦੀ ਬਾਲ ਸੁਰੱਖਿਆ ਨੀਤੀ ਦੇ ਅਧਾਰ ‘ਤੇ ਮਿਲਣਗੀਆਂ ਇਹ ਸਹੂਲਤਾਂ

4 hours ago
National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

National: ਅਹਿਮਦਾਬਾਦ ਏਅਰਪੋਰਟ ‘ਤੇ ਵੱਡਾ ਹਾਦਸਾ ਹੋਣੋਂ ਟਲਿਆ

5 hours ago
Hindi News
English News
Thursday, June 25, 2026
No Result
View All Result
40 °c
Chandigarh
36 ° Fri
38 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

December 10, 2024
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

Punjab: ਮੁੱਖ ਮੰਤਰੀ ਵੱਲੋਂ ਦਿਵਿਆਂਗ ਵਿਅਕਤੀਆਂ ਦੀਆਂ 1754 ਅਸਾਮੀਆਂ ਦਾ ਬੈਕਲਾਗ ਭਰਨ ਲਈ ਵਿਸ਼ੇਸ਼ ਭਰਤੀ ਮੁਹਿੰਮ ਦਾ ਐਲਾਨ

ਦਿਵਿਆਂਗ ਵਿਅਕਤੀਆਂ ਦੀ ਭਲਾਈ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਅਧੀਨ ਨਿਯਮਾਂ ਵਿੱਚ ਸੋਧ ਦੀ ਦਿੱਤੀ ਸਹਿਮਤੀ

ਚੰਡੀਗੜ੍ਹ, 10 ਦਸੰਬਰ (ਵਿਸ਼ਵ ਵਾਰਤਾ):- ਦਿਵਿਆਂਗ ਵਿਅਕਤੀਆਂ (ਪੀ.ਡਬਲਯੂ.ਡੀ.) ਦੀ ਭਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਵੱਡੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ।

ਇੱਥੇ ਆਪਣੇ ਅਧਿਕਾਰਕ ਰਿਹਾਇਸ਼ `ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਦੇ ਬੈਕਲਾਗ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ ਬੈਕਲਾਗ ਵਜੋਂ ਸਿੱਧੀ ਭਰਤੀ ਦੀਆਂ 1754 ਅਸਾਮੀਆਂ ਅਤੇ ਤਰੱਕੀ ਦੀਆਂ 556 ਅਸਾਮੀਆਂ ਦੀ ਪਛਾਣ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।

ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਐਕਟ, 2016 ਦੇ ਨਿਯਮਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ ਅਤੇ ਕਿਹਾ ਕਿ ਨਿਯਮਾਂ ਦੀ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਸਹਾਈ ਹੋਵੇਗੀ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀ ਸਮਾਜ ਦੇ ਅਸਲੀ ਨਾਇਕ ਹੁੰਦੇ ਹਨ ਕਿਉਂਕਿ ਉਹ ਬਹੁਤ ਸਾਰੀਆਂ ਔਕੜਾਂ ਦੇ ਬਾਵਜੂਦ ਜ਼ਿੰਦਗੀ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਸਖ਼ਤ ਉਪਰਾਲੇ ਕਰ ਰਹੀ ਹੈ ਕਿ ਅਜਿਹੇ ਸਾਰੇ ਲੋਕ ਇੱਜ਼ਤ-ਮਾਣ ਨਾਲ ਜੀਵਨ ਬਤੀਤ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਵਪੱਖੀ ਵਿਕਾਸ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸੂਬਾ ਸਰਕਾਰ ਨੇ ਨੇਤਰਹੀਣਾਂ ਦੇ ਆਸ਼ਰਿਤਾਂ ਨੂੰ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦਿੱਤੀ ਹੈ ਅਤੇ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਬੱਸਾਂ ਦੇ ਕਿਰਾਏ ਵਿੱਚ ਦਿਵਿਆਂਗ ਵਿਅਕਤੀਆਂ ਨੂੰ 50 ਫੀਸਦੀ ਰਿਆਇਤ ਦਿੱਤੀ ਗਈ ਹੈ ਅਤੇ 2023-24 ਦੌਰਾਨ 7.5 ਲੱਖ ਯਾਤਰੀਆਂ ਨੂੰ ਲਾਭ ਦੇ ਕੇ 2.19 ਕਰੋੜ ਰੁਪਏ ਖ਼ਰਚੇ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ 2.65 ਲੱਖ ਦਿਵਿਆਂਗ ਵਿਅਕਤੀਆਂ ਨੂੰ ਸਟੇਟ ਪੈਨਸ਼ਨ ਸਕੀਮ ਅਧੀਨ ਕਵਰ ਕੀਤਾ ਹੈ ਅਤੇ 2024-25 ਦੌਰਾਨ ਲਾਭਪਾਤਰੀਆਂ ਨੂੰ 278.17 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਿਵਿਆਂਗ ਬੱਚਿਆਂ ਵਿੱਚ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ 12607 ਲਾਭਪਾਤਰੀਆਂ ਨੂੰ 3.37 ਕਰੋੜ ਰੁਪਏ ਦੀ ਰਾਸ਼ੀ ਵਜ਼ੀਫੇ ਵਜੋਂ ਅਦਾ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਨੇ 144 ਸਰਕਾਰੀ ਇਮਾਰਤਾਂ ਨੂੰ ਦਿਵਿਆਂਗ ਵਿਅਕਤੀਆਂ ਦੇ ਅਨੁਕੂਲ ਬਣਾਉਣ ਲਈ ਐਸ.ਆਈ.ਪੀ.ਡੀ.ਏ. ਸਕੀਮ ਤਹਿਤ 23.16 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਮਾਣ ਨਾਲ ਜੀਵਨ ਬਤੀਤ ਕਰਨ ਦਾ ਮੌਕਾ ਦੇਣ ਲਈ ਸੂਬਾ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ 105 ਦਿਵਿਆਂਗ ਵਿਅਕਤੀਆਂ ਨੂੰ ਰਿਆਇਤੀ ਵਿਆਜ ਦਰਾਂ `ਤੇ 1.31 ਕਰੋੜ ਰੁਪਏ ਦੇ ਕਰਜ਼ੇ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਹੈ। ਉਨ੍ਹਾਂ ਕਿਹਾ ਕਿ 21 ਦਿਵਿਆਂਗ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਮਿਲਕਫੈੱਡ, ਮਾਰਕਫੈੱਡ ਅਤੇ ਹੋਰ ਸੰਸਥਾਵਾਂ ਤੋਂ ਬੂਥ ਦਿਵਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਇਸ ਵਰਗ ਦੀ ਭਲਾਈ ਲਈ ਹਰ ਹਰਬਾ ਵਰਤੇਗੀ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPUNJAB CMPunjab CM Bhagwant Mannpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

Venezuela ‘ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ

by Jaspreet Kaur
June 25, 2026
0

Venezuela 'ਚ ਭਿਆਨਕ ਭੂਚਾਲਾਂ ਕਾਰਨ ਭਾਰੀ ਤਬਾਹੀ! 32 ਮੌਤਾਂ - ਪੀਐਮ ਮੋਦੀ ਨੇ ਜਤਾਇਆ ਦੁੱਖ; ਹਰ ਸੰਭਵ ਮਦਦ ਦਾ ਦਿੱਤਾ...

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ ‘ਪੰਜਾਬ ਦੇ ਹੜ੍ਹ’ ਕੇਸ ਸਟੱਡੀ ਵਜੋਂ ਸ਼ਾਮਲ

by Ranjit Singh
June 25, 2026
0

Education: NCERT ਦੀ 9ਵੀਂ ਜਮਾਤ ਦੀ ਕਿਤਾਬ ਵਿੱਚ 'ਪੰਜਾਬ ਦੇ ਹੜ੍ਹ' ਕੇਸ ਸਟੱਡੀ ਵਜੋਂ ਸ਼ਾਮਲ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ)...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ

by Ranjit Singh
June 25, 2026
0

Punjab: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: ਅਫਗਾਨ ਨਾਗਰਿਕ ਅਤੇ ਇੱਕ ਨਾਬਾਲਗ ਸਮੇਤ ਸੱਤ ਕਾਬੂ - ਦੋ ਸਬ-ਮਸ਼ੀਨ...

Most Popular

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

by Ankit
3 weeks ago
0

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ ਜੰਗਲਾਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 