Punjab ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਅੰਬਾਲਾ DC ਦੀ ਸੰਗਰੂਰ DC ਨੂੰ ਚਿੱਠੀ
-
ਡੱਲੇਵਾਲ ਦਾ ਮਰਨ ਵਰਤ 18ਵੇਂ ਦਿਨ ਵੀ ਜਾਰੀ
ਚੰਡੀਗੜ੍ਹ : ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 18ਵਾਂ ਦਿਨ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹੈ। ਵੀਰਵਾਰ ਨੂੰ ਅਮਰੀਕਾ ਤੋਂ ਆਏ ਕੈਂਸਰ ਮਾਹਿਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਕਿਹਾ ਗਿਆ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਪੱਤਰ ਲਿਖਿਆ ਹੈ ਜਿਸ ‘ਚ ਉਨ੍ਹਾਂ ਨੇ ਡੱਲੇਵਾਲ ਨੂੰ ਢੁਕਵੀਆਂ ਮੈਡੀਕਲ ਸਹੂਲਤਾਂ ਦੇਣ ਦੀ ਅਪੀਲ ਕੀਤੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/























