• Latest
  • Trending
ਲੋਕਾਂ ‘ਤੇ ਵਿੱਤੀ ਬੋਝ ਪਾਉਣ ਦੀ ਥਾਂ ਮਾਫ਼ੀਆ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਵੇ ਸਰਕਾਰ-ਹਰਪਾਲ ਸਿੰਘ ਚੀਮਾ

ਲੋਕਾਂ ‘ਤੇ ਵਿੱਤੀ ਬੋਝ ਪਾਉਣ ਦੀ ਥਾਂ ਮਾਫ਼ੀਆ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਵੇ ਸਰਕਾਰ-ਹਰਪਾਲ ਸਿੰਘ ਚੀਮਾ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

18 seconds ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

1 hour ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

1 hour ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

2 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

2 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

5 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

5 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

6 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

6 hours ago
Hindi News
English News
Thursday, November 12, 2026
No Result
View All Result
19 °c
Chandigarh
22 ° Fri
23 ° Sat
19 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਲੋਕਾਂ ‘ਤੇ ਵਿੱਤੀ ਬੋਝ ਪਾਉਣ ਦੀ ਥਾਂ ਮਾਫ਼ੀਆ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਵੇ ਸਰਕਾਰ-ਹਰਪਾਲ ਸਿੰਘ ਚੀਮਾ

October 18, 2018
in ਪੰਜਾਬ
ਲੋਕਾਂ ‘ਤੇ ਵਿੱਤੀ ਬੋਝ ਪਾਉਣ ਦੀ ਥਾਂ ਮਾਫ਼ੀਆ ਤੇ ਭ੍ਰਿਸ਼ਟਾਚਾਰ ‘ਤੇ ਕਾਬੂ ਪਾਵੇ ਸਰਕਾਰ-ਹਰਪਾਲ ਸਿੰਘ ਚੀਮਾ

‘ਆਪ’ ਵੱਲੋਂ ਸਟਾਂਪ ਡਿਊਟੀ ‘ਚ ਵਾਧੇ ਦੀ ਨਿਖੇਧੀ, ਮਾਈਨਿੰਗ ਤੇ ਉਦਯੋਗ ਨੀਤੀਆਂ ਵੀ ਬੇਅਸਰ ਕਰਾਰ

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਸਟਾਂਪ ਡਿਊਟੀ ਦੀਆਂ ਕੀਮਤਾਂ ‘ਚ ਦੁੱਗਣਾ ਵਾਧਾ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ਦੇ ਲੋਕਾਂ ‘ਤੇ 100 ਕਰੋੜ ਤੋਂ ਵੱਧ ਦਾ ਵਾਧੂ ਵਿੱਤੀ ਬੋਝ ਪਵੇਗਾ, ਜਦਕਿ ਬਿਜਲੀ, ਡੀਜ਼ਲ-ਪੈਟਰੋਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੇ ਲੋਕਾਂ ਨੂੰ ਪਹਿਲਾਂ ਹੀ ਬੇਹੱਦ ਸਤਾ ਰੱਖਿਆ ਹੈ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜੇ ਪਿਛਲੇ ਹਫ਼ਤੇ ਹੀ ਬਿਜਲੀ ਦੀਆਂ ਦਰਾਂ ‘ਚ ਵਾਧਾ ਕਰ ਕੇ 250 ਕਰੋੜ ਤੋਂ ਵੱਧ ਦਾ ਵਾਧੂ ਭਾਰ ਆਮ ਲੋਕਾਂ ‘ਤੇ ਪਾਇਆ ਸੀ ਅਤੇ ਸਟਾਂਪ ਡਿਊਟੀ ਰਾਹੀਂ 100 ਕਰੋੜ ਦਾ ਹੋਰ ਵਾਧੂ ਬੋਝ ਪਾ ਕੇ ਸੂਬੇ ਦੀ ਜਨਤਾ ਨੂੰ ਤਿਉਹਾਰਾਂ ਦਾ ਇੱਕ ਹੋਰ ‘ਤੋਹਫ਼ਾ’ ਦੇ ਦਿੱਤਾ। ਆਮ ਆਦਮੀ ਪਾਰਟੀ ਇਸ ਦਾ ਵਿਰੋਧ ਕਰਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੂੰ ਮਾਲੀਆ ਵਧਾਉਣ ਲਈ ਲੋਕਾਂ ‘ਤੇ ਵਿੱਤੀ ਬੋਝ ਪਾਉਣ ਦੀ ਥਾਂ ਬਹੁਭਾਂਤੀ ‘ਮਾਫ਼ੀਆ’ ਨੂੰ ਨੱਥ ਪਾਉਣੀ ਚਾਹੀਦੀ ਹੈ, ਜੋ ਪਹਿਲਾਂ ਬਾਦਲਾਂ ਦੀ ਸਰਪ੍ਰਸਤੀ ਥੱਲੇ ਚੱਲਦਾ ਸੀ, ਹੁਣ ਸੱਤਾਧਾਰੀ ਕਾਂਗਰਸੀਆਂ ਦੀ ਕਮਾਨ ਹੇਠ ਸਰਗਰਮ ਹੈ।
ਚੀਮਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਸੱਚੀ-ਸੁੱਚੀ ਨੀਅਤ, ਪਾਰਦਰਸ਼ੀ ਨੀਤੀ ਅਤੇ ਦ੍ਰਿੜ੍ਹ ਇਰਾਦੇ ਨਾਲ ਰੇਤ-ਬਜਰੀ ਮਾਫ਼ੀਆ ਟਰਾਂਸਪੋਰਟ ਮਾਫ਼ੀਆ, ਸ਼ਰਾਬ ਮਾਫ਼ੀਆ ਅਤੇ ਕੇਬਲ ਮਾਫ਼ੀਆ ਆਦਿ ‘ਤੇ ਕਾਬੂ ਪਾ ਲਵੇ ਤਾਂ 20 ਹਜ਼ਾਰ ਕਰੋੜ ਤੋਂ ਵੱਧ ਦਾ ਮਾਲੀਆ ਸਰਕਾਰੀ ਖਜਾਨੇ ‘ਚ ਇਕੱਠਾ ਹੋ ਸਕਦਾ ਹੈ, ਜੋ ਹੁਣ ਸਿੱਧੇ ਅਤੇ ਅਸਿੱਧੇ ਤਰੀਕੇ ਨਾਲ ਕਾਂਗਰਸੀਆਂ, ਅਕਾਲੀਆਂ ਅਤੇ ਭਾਜਪਾ ਨਾਲ ਸੰਬੰਧਿਤ ਰਸੂਖਦਾਰਾਂ ਦੀਆਂ ਜੇਬਾਂ ‘ਚ ਜਾ ਰਿਹਾ ਹੈ। ਨਿੱਜੀ ਬਿਜਲੀ ਕੰਪਨੀਆਂ ਨਾਲ ਬਾਦਲ ਸਰਕਾਰ ਵੱਲੋਂ ਕੀਤੇ ਗਏ ਬੇਹੱਦ ਮਹਿੰਗੇ ਸਮਝੌਤਿਆਂ ਅਤੇ ਸ਼ਰਤਾਂ ਨੂੰ ਨਵੇਂ ਸਿਰਿਓਂ ਕਰਨ ਨਾਲ ਹੀ ਕਰੀਬ 4 ਹਜ਼ਾਰ ਕਰੋੜ ਸਾਲਾਨਾ ਬੋਝ ਘੱਟ ਸਕਦਾ ਹੈ, ਪਰੰਤੂ ਸਰਕਾਰ ਇਸ ਸਹੀ ਦਿਸ਼ਾ ‘ਚ ਜਾਣ ਦੀ ਥਾਂ ਲੋਕ ਆਮ ਲੋਕਾਂ ਉੱਪਰ ਬੋਝ ਵਧਾ ਰਹੀ ਹੈ।
ਨਵੀਂ ਮਾਈਨਿੰਗ ਨੀਤੀ ਨੂੰ ਰੱਦ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿੰਨਾ ਚਿਰ ਸਰਕਾਰ ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਅੱਜ ਵੀ ਸਾਂਝੇ ਤੌਰ ‘ਤੇ ਚਲਾਏ ਜਾ ਰਹੇ ਰੇਤ ਮਾਫ਼ੀਆ ਨੂੰ ਬਿਲਕੁਲ ਖ਼ਤਮ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾਂ ਸੂਬੇ ਅੰਦਰ ਕੋਈ ਵੀ ਮਾਈਨਿੰਗ ਨੀਤੀ ਸਰਕਾਰ ਅਤੇ ਆਮ ਲੋਕਾਂ ਲਈ ਲਾਭਦਾਇਕ ਸਾਬਤ ਨਹੀਂ ਹੋ ਸਕਦੀ।
ਰੇਤ ਮਾਫ਼ੀਆ ਖ਼ਤਮ ਕਰਨ ਦੀ ਚਾਹਵਾਨ ਹੁੰਦੀ ਤਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਤਜਵੀਜ਼ਾਂ ਨੂੰ ਰੱਦੀ ਦੇ ਟੋਕਰੇ ‘ਚ ਨਾ ਸੁੱਟਦੀ। ਹਰਪਾਲ ਚੀਮਾ ਨੇ ਤੇਲੰਗਾਨਾ ਸਰਕਾਰ ਦੀ ਮਾਈਨਿੰਗ ਨੀਤੀ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ।
ਨਵੀਂ ਉਦਯੋਗਿਕ ਨੀਤੀ ਬਾਰੇ ਚੀਮਾ ਨੇ ਕਿਹਾ ਕਿ ਕੈਪਟਨ ਨਵਾਂ ਉਦਯੋਗਿਕ ਨਿਵੇਸ਼ ਲਿਆਉਣ ‘ਚ ਬਾਦਲਾਂ ਵਾਂਗ ਹੀ ਅਸਫਲ ਰਹੇ ਹਨ। ਜਿਸ ਦਾ ਮੁੱਖ ਕਾਰਨ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ, ਮਹਿੰਗੀ ਬਿਜਲੀ ਅਤੇ ਅਮਨ-ਕਾਨੂੰਨ ਦੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਸਥਿਤੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ

by Navjot
3 weeks ago
0

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ 7 ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1,196 ਤੱਕ ਪਹੁੰਚੀ ਢਾਕਾ, 19 ਅਕਤੂਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 