• Latest
  • Trending
Nawanshahr ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

Nawanshahr ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

2 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

46 minutes ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

58 minutes ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

1 hour ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

2 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

3 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

4 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

5 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

5 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Nawanshahr ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਇਹ ਅੱਤਵਾਦੀ ਮਾਡਿਊਲ ਅਤੇ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

December 14, 2024
in ਖਬਰਾਂ, ਨਵਾਂਸ਼ਹਿਰ, ਪੰਜਾਬ
Nawanshahr ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

Nawanshahr ਦੀ ਪੁਲਿਸ ਚੌਕੀ ‘ਤੇ ਗ੍ਰੇਨੇਡ ਹਮਲੇ ਪਿੱਛੇ ਕੇ.ਜ਼ੈਡ.ਐਫ. ਦਾ ਹੱਥ; ਦੋ ਹਥਿਆਰਾਂ ਸਮੇਤ ਤਿੰਨ ਕਾਬੂ

– ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

– ਵਿਦੇਸ਼ੀ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਇਹ ਅੱਤਵਾਦੀ ਮਾਡਿਊਲ ਅਤੇ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ: ਡੀਜੀਪੀ ਗੌਰਵ ਯਾਦਵ

– ਜੀ.ਟੀ. ਰੋਡ ਜਲੰਧਰ ਸਥਿਤ ਡੈੱਡ ਲੈਟਰ ਬਾਕਸ ਤੋਂ ਹੈਂਡ ਗ੍ਰਨੇਡ ਕੀਤਾ ਸੀ ਪ੍ਰਾਪਤ, ਜਾਂਚ ਦੌਰਾਨ ਹੋਇਆ ਖੁਲਾਸਾ

– ਇਸ ਅੱਤਵਾਦੀ ਮਾਡਿਊਲ ਦੇ ਹੋਰ ਮੈਂਬਰਾਂ ਨੂੰ ਫੜਨ ਲਈ ਜਾਂਚ ਜਾਰੀ: ਏਆਈਜੀ ਸੀਆਈ ਨਵਜੋਤ ਸਿੰਘ ਮਾਹਲ

ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ):- Nawanshahr ਦੀ ਪੁਲਿਸ ਚੌਕੀ ਆਸਰੋਂ ‘ਤੇ ਹੋਏ ਹੈਂਡ ਗ੍ਰਨੇਡ ਹਮਲੇ ਦੇ ਕੁਝ ਦਿਨ ਉਪਰੰਤ ਹੀ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸ.ਬੀ.ਐਸ.ਨਗਰ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇਸ ਹੈਂਡ ਗ੍ਰਨੇਡ ਹਮਲੇ ਦੇ ਮਾਸਟਰਮਾਇੰਡ ਅੱਤਵਾਦੀ ਮਾਡਿਊਲ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਫੜੇ ਗਏ ਵਿਅਕਤੀਆਂ ਦੀ ਪਛਾਣ ਯੁਗਪ੍ਰੀਤ ਸਿੰਘ ਉਰਫ਼ ਯੁਵੀ ਵਾਸੀ ਮੁਹੱਲਾ ਕਾਜ਼ੀਆਂ, ਜਸਕਰਨ ਸਿੰਘ ਉਰਫ਼ ਸ਼ਾਹ ਵਾਸੀ ਮੁਹੱਲਾ ਜਗੋਤੀਆਂ ਅਤੇ ਹਰਜੋਤ ਸਿੰਘ ਉਰਫ਼ ਜੋਤ ਵਾਸੀ ਦੁੱਗਲਾਂ ਮੁਹੱਲਾ, ਰਾਹੋਂ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਦੋ ਹਥਿਆਰ- ਇੱਕ ਦੇਸੀ ਪਿਸਤੌਲ ਅਤੇ ਇੱਕ ਰਿਵਾਲਵਰ- ਸਮੇਤ ਛੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਹ ਸਫ਼ਲਤਾ ਇਸ ਸਾਲ 2 ਦਸੰਬਰ ਨੂੰ ਕੁਝ ਵਿਅਕਤੀਆਂ ਵੱਲੋਂ ਥਾਣਾ ਕਾਠਗੜ੍ਹ ਦੀ ਪੁਲਿਸ ਚੌਕੀ ਆਸਰੋਂ ‘ਤੇ ਕੀਤੇ ਹੈਂਡ ਗ੍ਰੇਨੇਡ ਹਮਲੇ ਤੋਂ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਹਾਸਲ ਕੀਤੀ ਗਈ ਹੈ। ਇਸ ਸਬੰਧੀ ਐਫਆਈਆਰ ਨੰਬਰ 120 ਮਿਤੀ 2.12.2024 ਨੂੰ ਥਾਣਾ ਕਾਠਗੜ੍ਹ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 109 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾਵਾਂ 3, 4 ਅਤੇ 5 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਰਮਨੀ, ਯੂਨਾਈਟਿਡ ਕਿੰਗਡਮ (ਯੂਕੇ) ਅਤੇ ਹੋਰ ਦੇਸ਼ਾਂ ਵਿੱਚ ਸਥਿਤ ਹੈਂਡਲਰਾਂ ਵੱਲੋਂ ਚਲਾਏ ਜਾ ਰਹੇ ਕੇ.ਜ਼ੈਡ.ਐਫ. ਮਾਡਿਊਲ ਦੇ ਮੈਂਬਰ ਹਨ ਅਤੇ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ਅਤੇ ਘੱਟ ਗਿਣਤੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮਾਡਿਊਲ ਨੂੰ ਪਿਛਲੇ ਛੇ ਮਹੀਨਿਆਂ ਵਿੱਚ ਘੱਟੋ-ਘੱਟ 4.5 ਲੱਖ ਰੁਪਏ ਦੀ ਫੰਡਿੰਗ ਪ੍ਰਾਪਤ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ 28 ਨਵੰਬਰ ਨੂੰ ਜਲੰਧਰ ਦੇ ਜੀ.ਟੀ.ਰੋਡ ਸਥਿਤ ਇੱਕ ਡੈੱਡ ਲੈਟਰ ਬਾਕਸ (ਡੀ.ਐਲ.ਬੀ.) ਤੋਂ ਹੈਂਡ ਗ੍ਰੇਨੇਡ ਪ੍ਰਾਪਤ ਕੀਤਾ ਸੀ ਅਤੇ 2 ਦਸੰਬਰ ਨੂੰ ਐਸ.ਬੀ.ਐਸ. ਨਗਰ ਸਥਿਤ ਪੁਲਿਸ ਚੌਕੀ ਆਸਰੋਂ ਨੂੰ ਨਿਸ਼ਾਨਾ ਬਣਾਇਆ ਸੀ। ਦੱਸਣਯੋਗ ਹੈ ਕਿ ਡੀ.ਐਲ.ਬੀ. ਇੱਕ ਗੁਪਤ ਟਿਕਾਣਾ ਹੁੰਦਾ ਹੈ ਜੋ ਵਿਅਕਤੀਗਤ ਤੌਰ ‘ਤੇ ਮਿਲੇ ਬਿਨਾਂ ਦੋ ਵਿਆਕਤੀਆਂ ਵਿਚਕਾਰ ਜਾਣਕਾਰੀ ਜਾਂ ਵਸਤੂਆਂ ਦੇ ਆਦਾਨ-ਪ੍ਰਦਾਨ ਲਈ ਵਰਤਿਆ ਜਾਂਦਾ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਸੀਆਈ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਅਤੇ ਵਿਅਕਤੀਗਤ ਸੂਚਨਾ ਦੇ ਆਧਾਰ ‘ਤੇ ਕੀਤੇ ਗਏ ਆਪ੍ਰੇਸ਼ਨ ਵਿੱਚ ਸੀਆਈ ਜਲੰਧਰ ਦੀ ਟੀਮ ਨੇ ਐਸ.ਬੀ.ਐਸ. ਨਗਰ ਪੁਲੀਸ ਨਾਲ ਮਿਲ ਕੇ ਐਸ.ਬੀ.ਐਸ. ਨਗਰ ਸਿਟੀ ਦੇ ਰੇਲਵੇ ਕਰਾਸਿੰਗ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਉਕਤ ਮੁਲਜ਼ਮਾਂ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਆਪਣੇ ਸਪਲੈਂਡਰ ਮੋਟਰਸਾਈਕਲ ‘ਤੇ ਨਵਾਂਸ਼ਹਿਰ ਬੱਸ ਸਟੈਂਡ ਵੱਲ ਆ ਰਹੇ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰਬਰ 205 ਮਿਤੀ 13.12.2024 ਨੂੰ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਨਵਾਂ ਮੁਕੱਦਮਾ ਦਰਜ ਕੀਤਾ ਗਿਆ ਹੈ।

Tags: DGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

by Ranjit Singh
September 8, 2026
0

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR - ਹਸਪਤਾਲ ਲਿਜਾਂਦੇ ਸਮੇਂ ਅਧਿਕਾਰੀ ਦੀ ਹੋਈ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

International: ਨੇਪਾਲ ‘ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ

by Ranjit Singh
2 weeks ago
0

International: ਨੇਪਾਲ 'ਚ ਆਏ ਭਿਆਨਕ ਹੜ੍ਹਾਂ ਕਾਰਨ 392 ਲੋਕਾਂ ਦੀ ਮੌਤ, 1400 ਅਜੇ ਵੀ ਲਾਪਤਾ - 290 ਭਾਰਤੀ ਵੀ ਲਾਪਤਾ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 