• Latest
  • Trending
ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: Punjab CM ਭਗਵੰਤ ਸਿੰਘ ਮਾਨ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: Punjab CM ਭਗਵੰਤ ਸਿੰਘ ਮਾਨ

2 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

19 minutes ago
Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

27 minutes ago
Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

56 minutes ago
International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

1 hour ago
Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

Punjab Weather: ਪੰਜਾਬ ‘ਚ ਹੁਣ ਮੌਸਮ ਰਹੇਗਾ ਖੁਸ਼ਕ, ਜਲਦੀ ਹੀ ਹੋਵੇਗੀ ਮਾਨਸੂਨ ਦੀ ਰਵਾਨਗੀ

2 hours ago
Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

Haryana: ਵਿਜੀਲੈਂਸ ਨੇ ਕਾਨੂੰਨਗੋ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ

3 hours ago
Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

Punjab ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਦਰਬਾਰ ਸਾਹਿਬ ਹੋਏ ਨਤਮਸਤਕ

3 hours ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

4 hours ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

4 hours ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

5 hours ago
Hindi News
English News
Saturday, September 19, 2026
No Result
View All Result
31 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: Punjab CM ਭਗਵੰਤ ਸਿੰਘ ਮਾਨ

ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ

December 15, 2024
in ਖਬਰਾਂ, ਪੰਜਾਬ
ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: Punjab CM ਭਗਵੰਤ ਸਿੰਘ ਮਾਨ

ਸਿਹਤ ਅਤੇ ਸਿੱਖਿਆ ਖੇਤਰ ਨੂੰ ਸੁਰਜੀਤ ਕਰਨਾ ਸਾਡੀ ਮੁੱਖ ਤਰਜੀਹ: Punjab CM ਭਗਵੰਤ ਸਿੰਘ ਮਾਨ

ਸਬ ਡਿਵੀਜ਼ਨਲ ਹਸਪਤਾਲ ਬੁਢਲਾਡਾ ਦਾ ਕੀਤਾ ਨਿਰੀਖਣ
ਆਈ.ਟੀ.ਆਈ. ਦੀ ਨੁਹਾਰ ਬਣਾਉਣ ਲਈ ਬਲੂਪ੍ਰਿੰਟ ਤਿਆਰ ਕਰਨ ਦੇ ਹੁਕਮ

ਬੁਢਲਾਡਾ, 15 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਦੀ ਕਾਇਆ-ਕਲਪ ਕਰਨ ਨੂੰ ਮੁੱਖ ਤਰਜੀਹ ਦੇ ਰਹੀ ਹੈ।

ਇੱਥੇ ਸਬ ਡਿਵੀਜ਼ਨਲ ਹਸਪਤਾਲ ਦਾ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰੇ ਦਾ ਉਦੇਸ਼ ਕਿਸੇ ਵੀ ਤਰ੍ਹਾਂ ਦਾ ਨੁਕਸ ਕੱਢਣਾ ਨਹੀਂ ਹੈ, ਸਗੋਂ ਇਸ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸਹੂਲਤਾਂ ਨੂੰ ਹੋਰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਹ ਪਹਿਲੀ ਵਾਰ ਦੇਖਿਆ ਹੈ ਕਿ ਸੂਬੇ ਦਾ ਕੋਈ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਜਾਂ ਹਸਪਤਾਲਾਂ ਦਾ ਦੌਰਾ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਉਦੇਸ਼ ਸਿਰਫ਼ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦੌਰਾਨ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਮੁਕੰਮਲ ਤਬਦੀਲੀ ਆਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਖੇਤਰ ਵਿੱਚ ਵੱਡੀ ਕਾਇਆ-ਕਲਪ ਹੋਈ ਹੈ ਅਤੇ ਸਰਕਾਰੀ ਹਸਪਤਾਲਾਂ ਵਿੱਚ ਆਧੁਨਿਕ ਮਸ਼ੀਨਾਂ ਅਤੇ ਉਪਕਰਨ ਲਗਾਏ ਗਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬੇ ਭਰ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਅਤੇ ਤਰੱਕੀ ਦੇ ਨਵੇਂ ਯੁੱਗ ਦਾ ਗਵਾਹ ਹੈ ਅਤੇ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਵਿੱਚ ਸੂਬੇ ਵਿੱਚ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਐਸ.ਏ.ਐਸ. ਨਗਰ (ਮੋਹਾਲੀ), ਕਪੂਰਥਲਾ, ਸੰਗਰੂਰ, ਹੁਸ਼ਿਆਰਪੁਰ ਅਤੇ ਮਾਲੇਰਕੋਟਲਾ ਵਿਖੇ ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਦਾ ਮੰਤਵ ਸੂਬੇ ਨੂੰ ਦੇਸ਼ ਭਰ ਵਿੱਚ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣਾ ਹੈ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਵੀ ਬਹੁਤ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਮੈਡੀਕਲ ਸਿੱਖਿਆ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਇਨ੍ਹਾਂ ਮੈਡੀਕਲ ਕਾਲਜਾਂ ਵਿਚ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਮੈਡੀਕਲ ਸਟਾਫ਼ ਖਾਸ ਕਰ ਕੇ ਡਾਕਟਰਾਂ, ਨਰਸਾਂ ਅਤੇ ਸੈਨੇਟਰੀ ਵਰਕਰਾਂ ਦੀ ਘਾਟ ਨੂੰ ਦੂਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਵਸਨੀਕਾਂ ਨੂੰ ਇਨ੍ਹਾਂ ਸੰਸਥਾਵਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮਿਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਰ ਸੰਭਵ ਯਤਨ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬੁਢਲਾਡਾ ਦੀ ਮਸ਼ਹੂਰ ਆਈ.ਟੀ.ਆਈ. ਦੀ ਖ਼ਸਤਾ ਹਾਲਤ ਬਾਰੇ ਜਾਣ ਕੇ ਬਹੁਤ ਬੁਰਾ ਲੱਗਿਆ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਫ਼ਤੇ ਦੇ ਅੰਦਰ-ਅੰਦਰ ਇਸ ਸੰਸਥਾ ਕਾਇਆ-ਕਲਪ ਵਾਸਤੇ ਮਾਸਟਰ ਪਲਾਨ ਤਿਆਰ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਕੋਰਸ ਕਰਵਾਏ ਜਾਣ ਤਾਂ ਜੋ ਉਨ੍ਹਾਂ ਲਈ ਸਵੈ-ਰੋਜ਼ਗਾਰ ਦੇ ਰਾਹ ਖੁੱਲ੍ਹ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਉਦਯੋਗਿਕ ਘਰਾਣਿਆਂ ਲਈ ਲੋੜ ਅਨੁਸਾਰ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕਰਨ ਵਿੱਚ ਮਦਦ ਮਿਲੇਗੀ।

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ

by Ranjit Singh
September 19, 2026
0

Sports: ਏਸ਼ੀਆਈ ਖੇਡਾਂ ਦੀ ਓਪਨਿੰਗ ਸੈਰੇਮਨੀ ਤੋਂ ਪਹਿਲਾਂ ਭਾਰਤ ਦਾ ਝੰਡਾਬਰਦਾਰ ਬਦਲਿਆ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਏਸ਼ੀਆਈ ਖੇਡਾਂ ਦੀ...

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ

by Ranjit Singh
September 19, 2026
0

Punjab: ਨਿਹੰਗਾਂ ਦੀ ਝੜਪ ਦੌਰਾਨ ਲੇਡੀ SHO ਨਾਲ ਬਦਸਲੂਕੀ ਅੰਮ੍ਰਿਤਸਰ, 19 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਦੋ ਨਿਹੰਗ ਗਰੁੱਪਾਂ ਵਿਚਾਲੇ...

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ

by Ranjit Singh
September 19, 2026
0

International: ਟਰੰਪ ਨੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ

by Navjot
3 weeks ago
0

ਭਗਤ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 3 ਸਤੰਬਰ ਨੂੰ ਬੁਢਲਾਡਾ ‘ਚ MLA ਪ੍ਰਿੰਸੀਪਲ ਬੁੱਧਰਾਮ ਵੱਲੋਂ ਇਤਿਹਾਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 