• Latest
  • Trending
BJP ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: AAP

BJP ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: AAP

2 years ago
Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

29 minutes ago
Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

54 minutes ago
National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

2 hours ago
Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

2 hours ago
Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

Hockey World Cup: ਹੁਣ ਪਾਕਿਸਤਾਨ ਨਾਲ ਟੱਕਰ ਤੈਅ ਕਰੇਗੀ ਭਾਰਤ ਦਾ ਅਗਲਾ ਰਾਹ !

2 hours ago
National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

National: ਵਿਦਿਆਰਥੀਆਂ ਦੇ ਵਿਰੋਧ ਅੱਗੇ ਝੁਕੀ ਝਾਰਖੰਡ ਸਰਕਾਰ, JSSC-CGL ਪ੍ਰੀਖਿਆ ਰੱਦ

3 hours ago
National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

National: ਕੀ ਮੋਦੀ ਕੈਬਨਿਟ ’ਚ ਹੋਣ ਜਾ ਰਿਹਾ ਵੱਡਾ ਫੇਰਬਦਲ ? BJP ਦੀ ਨਵੀਂ ਟੀਮ ਕਾਰਨ ਸਿਆਸੀ ਚਰਚਾ ਹੋਈ ਤੇਜ਼

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

Punjab Weather: ਪੰਜਾਬ ‘ਚ ਅੱਜ ਮੀਂਹ ਲਈ ਅਲਰਟ ਜਾਰੀ

4 hours ago
Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

Cricket: ਗਾਲੇ ਟੈਸਟ ’ਚ Team India ਦਾ Sri Lanka ‘ਤੇ ਪੂਰਾ ਦਬਦਬਾ, ਹੁਣ ਨਜ਼ਰ ਸਿਰਫ਼ ਜਿੱਤ ’ਤੇ !

4 hours ago
National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

National: ਭਾਰਤ ਅੱਜ BRICS ਦੇਸ਼ਾਂ ਦੇ ਵਾਤਾਵਰਣ ਮੰਤਰੀਆਂ ਦੀ 12ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ

4 hours ago
Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

Chandigarh: ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: ਕੁਨਾਲ ਕਾਮਰਾ, ਅਭਿਜੀਤ ਦੀਪਕੇ ਤੇ ਸੋਨਮ ਵਾਂਗਚੁਕ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ

4 hours ago
Hindi News
English News
Tuesday, August 18, 2026
No Result
View All Result
30 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

BJP ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: AAP

ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ

December 19, 2024
in ਖਬਰਾਂ, ਪੰਜਾਬ
BJP ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: AAP

BJP ਦਾ ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਏਜੰਡਾ ਇੱਕ ਵਾਰ ਫਿਰ ਹੋਇਆ ਬੇਨਕਾਬ: AAP

ਆਪ ਪੰਜਾਬ ਨੇ ਡਾ. ਬੀ.ਆਰ. ਅੰਬੇਡਕਰ ਬਾਰੇ ਅਮਿਤ ਸ਼ਾਹ ਦੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ, ਕਿਹਾ ਤੁਰੰਤ ਮੁਆਫ਼ੀ ਮੰਗਣ ਗ੍ਰਹਿ ਮੰਤਰੀ

ਅਮਿਤ ਸ਼ਾਹ ਨੂੰ ਡਾ. ਅੰਬੇਡਕਰ ਵਿਰੁੱਧ ਆਪਣੀਆਂ ਟਿੱਪਣੀਆਂ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ: ਹਰਭਜਨ ਸਿੰਘ ਈ.ਟੀ.ਓ

ਸੰਵਿਧਾਨ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਏਜੰਡਾ ਕਦੀ ਸਫਲ ਨਹੀਂ ਹੋਵੇਗਾ, ਅਸੀਂ ਕਿਸੇ ਨੂੰ ਵੀ ਬਾਬਾ ਸਾਹਿਬ ਅੰਬੇਡਕਰ ਦੇ ਆਦਰਸ਼ਾਂ ਨੂੰ ਰੋਲਣ ਨਹੀਂ ਦੇਵਾਂਗੇ: ਹਰਭਜਨ ਸਿੰਘ ਈ.ਟੀ.ਓ

ਅਮਿਤ ਸ਼ਾਹ ਦੀਆਂ ਟਿੱਪਣੀਆਂ ਭਾਜਪਾ ਅਤੇ ਆਰ.ਐਸ.ਐਸ. ਦੀ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ: ਪਵਨ ਕੁਮਾਰ ਟੀਨੂੰ

ਚੰਡੀਗੜ੍ਹ/ਜਲੰਧਰ, 19 ਦਸੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ  ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ ‘ਤੇ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼ ਲਾਇਆ।

ਵੀਰਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰਹਿ ਮੰਤਰੀ ਦੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਿੱਤਾ ਅਮਿਤ ਸ਼ਾਹ ਦਾ ਬਿਆਨ ਘਿਣਾਉਣਾ ਅਤੇ ਉਨ੍ਹਾਂ ਕਰੋੜਾਂ ਭਾਰਤੀਆਂ ਲਈ ਦੁਖਦਾਈ ਹੈ ਜੋ ਡਾ. ਅੰਬੇਡਕਰ ਨੂੰ ਗੁਰੂ ਮੰਨਦੇ ਹਨ। ਬਾਬਾ ਸਾਹਿਬ ਨੇ ਇੱਕ ਅਜਿਹਾ ਸੰਵਿਧਾਨ ਬਣਾਇਆ ਜਿਸ ਨੇ ਇੱਕ ਖੰਡਿਤ ਰਾਸ਼ਟਰ ਨੂੰ ਇੱਕਜੁੱਟ ਕੀਤਾ ਅਤੇ ਦਲਿਤਾਂ ਦੇ ਅਧਿਕਾਰਾਂ ਦੀ ਰੱਖਿਆ ਕੀਤੀ।

ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਇਸ ਦੀਆਂ ਕਦਰਾਂ-ਕੀਮਤਾਂ ਨੂੰ ਕਮਜ਼ੋਰ ਕਰਨ ਦਾ ਭਾਜਪਾ ਦਾ ਲੁਕਵਾਂ ਏਜੰਡਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ। ‘ਆਪ’ ਅਜਿਹੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਡਾ. ਅੰਬੇਡਕਰ ਦੇ ਪੈਰੋਕਾਰਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਤੁਰੰਤ ਅਤੇ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ।

ਇਸ ਪ੍ਰੈਸ ਕਾਨਫ਼ਰੰਸ ਵਿੱਚ ਵਿਧਾਇਕ ਬਲਕਾਰ ਸਿੰਘ, ਸੀਨੀਅਰ ਨੇਤਾ ਦੀਪਕ ਬਾਲੀ, ਅੰਮ੍ਰਿਤਪਾਲ ਸਿੰਘ, ਗੁਰਿੰਦਰ ਸਿੰਘ ਸ਼ੇਰਗਿੱਲ, ਐਚ.ਐਸ. ਸੰਧੂ, ਮੰਗਲ ਸਿੰਘ ਬਸੀ ਅਤੇ ਗੁਰਚਰਨ ਸਿੰਘ ਚੰਨੀ ਵੀ ਮੌਜੂਦ ਸਨ।

ਈਟੀਓ ਨੇ ਕਿਹਾ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਸਾਡੇ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾ ਨੂੰ ਬਣਦਾ ਸਤਿਕਾਰ ਦਿੰਦੀ ਹੈ।  ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਵਿੱਚ ਡਾ. ਬੀ.ਆਰ. ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣ ਦੀ ਉਦਾਹਰਣ ਦੇ ਕੇ ਇਸ ਗੱਲ ਨੂੰ ਉਜਾਗਰ ਕੀਤਾ ਅਤੇ ਪਾਰਟੀ ਵੱਲੋਂ ਇਨ੍ਹਾਂ ਪ੍ਰਤੀਮਾਨਾਂ ਨੂੰ ਦਰਸਾਉਂਦੀਆਂ ਕਦਰਾਂ-ਕੀਮਤਾਂ ਦੀ ਸੰਭਾਲ ਅਤੇ ਸਨਮਾਨ ਕਰਨ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸੰਵਿਧਾਨ ਨਾਲ ਛੇੜਛਾੜ ਜਾਂ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਦੇ ਅਧਿਕਾਰਾਂ ਨਾਲ ਛੇੜਛਾੜ ਕਰਨ ਵਾਲੇ ਕਿਸੇ ਵੀ ਕਦਮ ਦਾ ਵਿਰੋਧ ਕਰਦੀ ਰਹੇਗੀ।

‘ਆਪ’ ਆਗੂ ਪਵਨ ਕੁਮਾਰ ਟੀਨੂੰ ਨੇ ਸੰਵਿਧਾਨ ਦੀਆਂ ਧਰਮ ਨਿਰਪੱਖ ਅਤੇ ਸਮਾਵੇਸ਼ੀ ਕਦਰਾਂ-ਕੀਮਤਾਂ ਨੂੰ ਢਾਹ ਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਨੂੰ ਉਜਾਗਰ ਕਰਦਿਆਂ ਭਾਜਪਾ ਅਤੇ ਆਰਐਸਐਸ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਡਾ. ਬੀ ਆਰ ਅੰਬੇਡਕਰ ਨੇ ਆਪਣਾ ਪੂਰਾ ਜੀਵਨ ਸੰਵਿਧਾਨ ਬਣਾਉਣ, ਇੱਕ ਵਿਭਿੰਨ ਰਾਸ਼ਟਰ ਨੂੰ ਇੱਕਜੁੱਟ ਕਰਨ ਅਤੇ ਸਾਰਿਆਂ ਲਈ ਬਰਾਬਰ ਦੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਵਿੱਚ ਬਿਤਾਇਆ। ਪਰੰਤੂ ਭਾਜਪਾ ਅਤੇ ਆਰਐਸਐਸ ਨੇ ਵਾਰ-ਵਾਰ ਉਨ੍ਹਾਂ ਦੀ ਵਿਰਾਸਤ ਨੂੰ ਕਮਜ਼ੋਰ ਕਰਨ ਅਤੇ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਸੰਵਿਧਾਨ ਨੂੰ ਬਦਲਣ ਦੀ ਕੋਸ਼ਿਸ਼ ਕੀਤੀ ਹੈ।  ਅਮਿਤ ਸ਼ਾਹ ਦੀਆਂ ਟਿੱਪਣੀਆਂ ਉਨ੍ਹਾਂ ਦੀ ਦਲਿਤ ਵਿਰੋਧੀ ਅਤੇ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ।

”ਆਪ’ ਨੇ ਭਾਜਪਾ ਅਤੇ ਆਰਐਸਐਸ ਨੂੰ ਸੰਵਿਧਾਨ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਅਤੇ ਲੋਕਤੰਤਰ ਅਤੇ ਸਮਾਨਤਾ ਦੇ ਬੁਨਿਆਦੀ ਸਿਧਾਂਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ। ‘ਆਪ’ ਆਗੂ ਨੇ ਕਿਹਾ ਕਿ ਭਾਰਤ ਹਰ ਨਾਗਰਿਕ ਦਾ ਹੈ ਅਤੇ ਕਿਸੇ ਨੂੰ ਵੀ ਡਾ.ਅੰਬੇਡਕਰ ਦੇ ਆਦਰਸ਼ਾਂ ਨੂੰ ਕੁਚਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Tags: aapBjpBREAKING NEWSBreaking news in PunjabiLatest Punjab newsLatest Punjab news in Punjabipunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

by Ranjit Singh
August 18, 2026
0

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ - ਹਾਈਕਮਾਂਡ ਨੇ ਧਾਰੀ ਚੁੱਪ - ਚੰਨੀ ਜਾਂ ਵੜਿੰਗ...

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ ‘ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ

by Ranjit Singh
August 18, 2026
0

Punjab SIR ਨੇ ਬਦਲੇ ਚੋਣ ਸਮੀਕਰਨ, ਕਈ ਥਾਵਾਂ 'ਤੇ ਵੋਟਾਂ ਦੀ ਕਟੌਤੀ ਜਿੱਤ-ਹਾਰ ਦੇ ਫਰਕ ਤੋਂ ਵੀ ਵੱਧ ਚੰਡੀਗੜ੍ਹ, 18...

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ !

by Ranjit Singh
August 18, 2026
0

National: ਭਾਰਤ ਦਾ 1 ਰੁਪਇਆ ਇਸ ਦੇਸ਼ ਦੇ ਹਜ਼ਾਰਾਂ ਰੁਪਏ ਦੇ ਬਰਾਬਰ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਮੌਜੂਦਾ ਐਕਸਚੇਂਜ...

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ !

by Ranjit Singh
August 18, 2026
0

Sports: ਬੈਡਮਿੰਟਨ ਵਿਸ਼ਵ ਚੈਂਪੀਅਨਸ਼ਿਪ ’ਚ ਭਾਰਤ ਦੀ ਧਮਾਕੇਦਾਰ ਸ਼ੁਰੂਆਤ ! ਚੰਡੀਗੜ੍ਹ, 18 ਅਗਸਤ (ਵਿਸ਼ਵ ਵਾਰਤਾ): ਨਵੀਂ ਦਿੱਲੀ ’ਚ ਚੱਲ ਰਹੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ

by Ranjit Singh
August 18, 2026
0

Punjab ਕਾਂਗਰਸ ’ਚ ਗੁੱਟਬਾਜ਼ੀ ਵਧੀ, ਰੰਧਾਵਾ-ਚੰਨੀ ਧੜਾ ਖੁੱਲ੍ਹ ਕੇ ਮੈਦਾਨ ’ਚ - ਹਾਈਕਮਾਂਡ ਨੇ ਧਾਰੀ ਚੁੱਪ - ਚੰਨੀ ਜਾਂ ਵੜਿੰਗ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,30 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 