• ਮੁੱਖ ਮੰਤਰੀ ਵੱਲੋਂ ਗ੍ਰਹਿ ਸਕੱਤਰ ਨੂੰ ਹਦਾਇਤ
ਅੰਮ੍ਰਿਤਸਰ, 20 ਅਕਤੂਬਰ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਗ੍ਰਹਿ ਸਕੱਤਰ ਸ੍ਰੀ ਐਨ.ਐਸ ਕਲਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਧਾਰਮਿਕ ਤੇ ਸਮਾਜਿਕ ਇਕੱਠਾਂ ਲਈ ਪ੍ਰਵਾਨਗੀਆਂ ਦੇਣ ਸਬੰਧੀ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾਣ ਤਾਂ ਜੋ ਪਿਛਲੀ ਰਾਤ ਦੁਸਹਿਰੇ ਮੌਕੇ ਅੰਮ੍ਰਿਤਸਰ ਵਿਚ ਵਾਪਰੀ ਦੁਖਦਾਈ ਘਟਨਾ ਵਰਗੀਆਂ ਘਟਨਾਵਾਂ ਭਵਿੱਖ ਵਿੱਚ ਨਾ ਵਾਪਰਨ।
ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਅਜਿਹੇ ਸਮਾਗਮ ਅਤੇ ਇਕੱਠ ਕਰਨ ਲਈ ਸਪੱਸ਼ਟ ਦਿਸ਼ਾ-ਨਿਰਦੇਸ਼ ਤੈਅ ਕੀਤੇ ਜਾਣੇ ਚਾਹੀਦੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਗ੍ਿਰਹ ਸਕੱਤਰ ਨੂੰ ਕਿਹਾ ਕਿ ਦਿਵਾਲੀ ਦੇ ਆ ਰਹੇ ਤਿਉਹਾਰ ਦੇ ਮੱਦੇਨਜ਼ਰ ਪਟਾਕੇ ਵੇਚਣ ਅਤੇ ਪਟਾਕਿਆਂ ਦਾ ਭੰਡਾਰ ਜਮ•ਾਂ ਕਰਨ ਵਾਲਿਆਂ ਨੂੰ ਤੁਰੰਤ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਕਿ ਤੈਅ ਕੀਤੇ ਗਏ ਸੁਰੱਖਿਆ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਅੰਮ੍ਰਿਤਸਰ ਵਿਖੇ ਰੇਲਵੇ ਟਰੈਕ ‘ਤੇ ਰੇਲ ਲੰਘਣ ਕਾਰਨ ਪਿਛਲੀ ਰਾਤ ਵਾਪਰੇ ਹਾਦਸੇ ਜਿਸ ਵਿਚ ਅਨੇਕਾਂ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਦਰਜਨਾਂ ਜ਼ਖਮੀ ਹੋ ਗਏ ਹਨ, ਦੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਮਾਮਲਿਆ ਵਿੱਚ ਕੋਈ ਢਿੱਲ-ਮੱਠ ਨਹੀਂ ਵਰਤੀ ਜਾਵੇਗੀ।
ਉਨ•ਾਂ ਕਿਹਾ ਕਿ ਇਸ ਦੁਖਦਾਈ ਹਾਦਸੇ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਇਹ ਵੀ ਨਿਸ਼ਚਤ ਕਰਨਾ ਜਰੂਰੀ ਹੈ ਕਿ ਭਵਿੱਖ ਵਿਚ ਅਜਿਹਾ ਹਾਦਸਾ ਨਾ ਵਾਪਰੇ।
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ !
ਨਤੀਜਿਆਂ ਤੋਂ ਪਹਿਲਾਂ ਹੀ ਇਸ ਕਾਂਗਰਸੀ ਉਮੀਦਵਾਰ ਨੇ ਲੋਕਾਂ ਤੋਂ ਵਜਵਾਈਆਂ ਤਾੜੀਆਂ ! ਬਠਿੰਡਾ,28ਅਪ੍ਰੈਲ(ਵਿਸ਼ਵ ਵਾਰਤਾ) : ਐਤਵਾਰ ਦੇ ਦਿਨ...