• Latest
  • Trending
“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”

“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”

2 years ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

42 minutes ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

1 hour ago
Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

1 hour ago
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

2 hours ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

2 hours ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

3 hours ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

3 hours ago
Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

Punjab: ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ

4 hours ago
Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab ‘ਚ 4 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

4 hours ago
Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 01 September 2026 | Ang 721 I ਅੱਜ ਦਾ ਹੁਕਮਨਾਮਾ

6 hours ago
Hindi News
English News
Tuesday, September 1, 2026
No Result
View All Result
30 °c
Chandigarh
28 ° Wed
27 ° Thu
27 ° Fri
26 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”

December 22, 2024
in ਖਬਰਾਂ, ਚੰਡੀਗੜ੍ਹ, ਪੰਜਾਬ
“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”

“ਸ਼ਹਿਰਾਂ ਵਿੱਚ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ AAP, ਮਿਊਨੀਸਿਪਲ ਚੋਣਾਂ ਵਿੱਚ ਜਨਤਾ ਨੇ ਲਗਾਈ ਮੋਹਰ”

ਆਮ ਆਦਮੀ ਪਾਰਟੀ ਲੋਕਲ ਬਾਡੀ ਚੋਣਾਂ ਵਿੱਚ 55% ਤੋਂ ਵੱਧ ਸੀਟਾਂ ਜਿੱਤੀ, 961 ਵਿੱਚੋਂ 522 ਵਾਰਡਾਂ ਵਿੱਚ ਸਾਡੀ ਜਿੱਤ ਹੋਈ – ਅਮਨ ਅਰੋੜਾ

ਭਾਜਪਾ-ਕਾਂਗਰਸ ਦਾ ਸ਼ਹਿਰੀ ਖੇਤਰਾਂ ਵਿੱਚ ਮਜ਼ਬੂਤ ਹੋਣ ਦਾ ਭਰਮ ਟੁੱਟਿਆ, ਹੁਣ ਸ਼ਹਿਰਾਂ ਵਿੱਚ ਵੀ ਆਮ ਆਦਮੀ ਪਾਰਟੀ ਨੰਬਰ-1: ਅਰੋੜਾ

ਭਾਜਪਾ-ਅਕਾਲੀਆਂ ਨੂੰ ਤਾਂ ਕਈ ਥਾਵਾਂ ‘ਤੇ ਉਮੀਦਵਾਰ ਹੀ ਨਹੀਂ ਮਿਲੇ, ਕਾਂਗਰਸ ਨੂੰ ਵੀ ਕਰਨਾ ਪਿਆ ਸੰਘਰਸ਼ – ਅਰੋੜਾ

ਪੰਜਾਬ ਵਿੱਚ ਕਈ ਦਹਾਕਿਆਂ ਬਾਅਦ ਲੋਕਲ ਬਾਡੀ ਚੋਣਾਂ ਇੰਨੇ ਆਜ਼ਾਦ ਅਤੇ ਪਾਰਦਰਸ਼ੀ ਢੰਗ ਨਾਲ ਹੋਈਆਂ, ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰਾਂ ਦੀ ਜਿੱਤ ਇਸ ਗੱਲ ਦਾ ਸਬੂਤ ਹੈ- ਅਰੋੜਾ

ਚੰਡੀਗੜ੍ਹ, 22 ਦਸੰਬਰ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ (AAP) ਨੇ ਲੋਕ ਬਾੱਡੀ ਚੋਣਾਂ ਵਿੱਚ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਪਾਰਟੀ ਨੇ ਕਿਹਾ ਕਿ ਲੋਕਲ ਬਾੱਡੀ ਚੋਣਾਂ ਦੇ ਨਤੀਜੇ ਸਾਬਤ ਕਰਦੇ ਹਨ ਕਿ ਜ਼ਿਮਨੀ ਚੋਣਾਂ ਵਾਂਗ ਇਸ ਵਾਰ ਵੀ ਸ਼ਹਿਰਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ‘ਤੇ ਆਪਣਾ ਭਰੋਸਾ ਕਾਇਮ ਰੱਖਿਆ ਹੈ।

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਆਪ ਆਗੂ ਡਾ. ਸੰਨੀ ਆਹਲੂਵਾਲੀਆ ਅਤੇ ਫੈਰੀ ਸੋਫਤ ਦੇ ਨਾਲ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਰੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਜਨਤਾ ਦਾ ਧੰਨਵਾਦ ਕੀਤਾ।

ਅਰੋੜਾ ਨੇ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਵੀ ਅਧਿਕਾਰਤ ਤੌਰ ‘ਤੇ ਨੰਬਰ 1 ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਭਾਜਪਾ ਅਤੇ ਕਾਂਗਰਸ ਦੇ ਮਜ਼ਬੂਤ ਹੋਣ ਦਾ ਭਰਮ ਟੁੱਟ ਗਿਆ ਹੈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਨੇ 55% ਤੋਂ ਵੱਧ ਸੀਟਾਂ ਜਿੱਤੀਆਂ ਹਨ। ਜਦੋਂਕਿ ਅਕਾਲੀ-ਭਾਜਪਾ ਅਤੇ ਕਾਂਗਰਸ ਦਾ ਮਿਲਾ ਕੇ ਸਿਰਫ਼ 45 ਫ਼ੀਸਦੀ ਬਣਦਾ ਹੈ। ਅਰੋੜਾ ਨੇ ਦੱਸਿਆ ਕਿ ਕੱਲ੍ਹ ਕੁੱਲ 977 ਵਿੱਚੋਂ 961 ਵਾਰਡਾਂ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਵਿੱਚੋਂ 522 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ। ਜਦੋਂਕਿ ਕਾਂਗਰਸ 191 ਵਾਰਡਾਂ ਨਾਲ ਸਿਰਫ਼ 20 ਫੀਸਦੀ ਸੀਟਾਂ ਹੀ ਜਿੱਤ ਸਕੀ।

ਇਸ ਚੋਣ ਵਿੱਚ ਭਾਜਪਾ ਅਤੇ ਅਕਾਲੀ ਦਲ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦਾ ਸਫ਼ਾਇਆ ਹੋ ਗਿਆ। ਭਾਜਪਾ ਨੇ ਸਿਰਫ਼ 7 ਫ਼ੀਸਦੀ ਸੀਟਾਂ ਜਿੱਤੀਆਂ, ਉਸ ਦੇ 69 ਉਮੀਦਵਾਰ ਜਿੱਤੇ। ਜਦੋਂਕਿ ਅਕਾਲੀ ਦਲ 3 ਫੀਸਦੀ ਸੀਟਾਂ ਜਿੱਤ ਸਕਿਆ। ਇਸ ਦੇ ਸਿਰਫ਼ 31 ਉਮੀਦਵਾਰ ਹੀ ਜਿੱਤ ਸਕੇ। ਬਸਪਾ ਦੇ 5 ਉਮੀਦਵਾਰ ਜਿੱਤੇ। ਇਹ ਸਿਰਫ 0.5 ਫੀਸਦੀ ਸੀਟਾਂ ਹੀ ਜਿੱਤ ਸਕੀ। ਆਜ਼ਾਦ ਉਮੀਦਵਾਰਾਂ ਦੀ ਜਿੱਤ ਦੀ ਗਿਣਤੀ 143 ਸੀ ਅਤੇ ਉਨ੍ਹਾਂ ਦੀ ਜਿੱਤ ਦੀ ਪ੍ਰਤੀਸ਼ਤਤਾ ਲਗਭਗ 15 ਪ੍ਰਤੀਸ਼ਤ ਰਿਹਾ।

ਅਰੋੜਾ ਨੇ ਕਿਹਾ ਕਿ ਸ਼ਹਿਰੀ ਖੇਤਰਾਂ ਦੇ ਲੋਕਾਂ ਨੇ ਭਾਜਪਾ ਨੂੰ ਸ਼ੀਸ਼ਾ ਦਿਖਾ ਕੇ ਉਨ੍ਹਾਂ ਦੇ ਪੰਜਾਬ ਵਿਰੋਧੀ ਰਵੱਈਏ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੂੰ ਕਈ ਵਾਰਡਾਂ ਵਿੱਚ ਚੋਣ ਲੜਨ ਲਈ ਉਮੀਦਵਾਰ ਵੀ ਨਹੀਂ ਮਿਲ ਸਕੇ। ਕਾਂਗਰਸ ਨੂੰ ਵੀ ਉਮੀਦਵਾਰ ਲੱਭਣ ਵਿੱਚ ਜੱਦੋਜਹਿਦ ਕਰਨੀ ਪਈ। ਇਸ ਚੋਣ ਵਿੱਚ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਸੀ ਜਿਸ ਨੇ ਹਰ ਵਾਰਡ ਵਿੱਚ ਆਪਣੇ ਚੋਣ ਨਿਸ਼ਾਨ ‘ਤੇ ਉਮੀਦਵਾਰ ਖੜ੍ਹੇ ਕੀਤੇ ਸਨ।

ਅਰੋੜਾ ਨੇ ਨਤੀਜਿਆਂ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਟਿਆਲਾ ਨਗਰ ਨਿਗਮ ‘ਚ ਅਸੀਂ ਇਕਤਰਫਾ ਜਿੱਤ ਪ੍ਰਾਪਤ ਕੀਤੀ ਹੈ |
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਚੋਣ ਵਿੱਚ ਵੱਡੀ ਪ੍ਰਾਪਤੀ ਕੀਤੀ ਹੈ। ਅਸੀਂ 0 ਤੋਂ 55 ਫੀਸਦੀ ਤੱਕ ਚਲੇ ਗਏ ਹਾਂ। ਪਹਿਲਾਂ ਸਾਡੇ ਕੋਲ ਕਿਤੇ ਵੀ ਮੇਅਰ ਜਾਂ ਨਗਰ ਕੌਂਸਲ ਪ੍ਰਧਾਨ ਨਹੀਂ ਸੀ। ਹੁਣ ਸਾਡੇ ਕੋਲ 3 ਥਾਵਾਂ ‘ਤੇ ਮੇਅਰ ਹੋਵੇਗਾ ਅਤੇ 31 ਨਗਰ ਕੌਂਸਲਾਂ ਅਤੇ ਕਮੇਟੀਆਂ ਵਿੱਚ ਸਾਡੇ ਪ੍ਰਧਾਨ ਹੋਣਗੇ। ਉਨ੍ਹਾਂ ਇਸ ਜਿੱਤ ਦਾ ਸਿਹਰਾ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਪਿਛਲੇ ਸਾਢੇ ਤਿੰਨ ਸਾਲਾਂ ਦੇ ਲੋਕ ਭਲਾਈ ਕੰਮਾਂ ਅਤੇ ਪਾਰਟੀ ਆਗੂਆਂ ‘ਤੇ ਵਰਕਰਾਂ ਦੀ ਸਖ਼ਤ ਮਿਹਨਤ ਨੂੰ ਦਿੱਤਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਤਾਰੀਫ ਵੀ ਕੀਤੀ ਅਤੇ ਜਿੱਤ ਲਈ ਵਧਾਈ ਦਿੱਤੀ।

ਅਰੋੜਾ ਨੇ ਵਿਰੋਧੀ ਪਾਰਟੀਆਂ ਦੇ ਪ੍ਰਚਾਰ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਕਈ ਦਹਾਕਿਆਂ ਬਾਅਦ ਪੰਜਾਬ ਵਿੱਚ ਲੋਕ ਸਭਾ ਚੋਣਾਂ ਇੰਨੇ ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਗਈਆਂ ਹਨ। ਵੱਡੀ ਗਿਣਤੀ ਵਿੱਚ ਆਜ਼ਾਦ ਉਮੀਦਵਾਰਾਂ ਦੀ ਜਿੱਤ ਇਸ ਦਾ ਸਬੂਤ ਹੈ। ਉਨ੍ਹਾਂ ਮੁੱਖ ਮੰਤਰੀ ਦੇ ਗ੍ਰਹਿ ਹਲਕੇ ਸੰਗਰੂਰ ਦੀ ਉਦਾਹਰਨ ਦਿੱਤੀ, ਜਿੱਥੇ 10 ਆਜ਼ਾਦ ਉਮੀਦਵਾਰ ਜੇਤੂ ਰਹੇ। ਜਦੋਂਕਿ ਬਰਨਾਲਾ ਦੀ ਨਗਰ ਕੌਂਸਲ ਹੰਡਿਆਇਆ ਵਿੱਚ ਕਾਂਗਰਸ ਦਾ ਉਮੀਦਵਾਰ ਸਿਰਫ਼ ਇੱਕ ਵੋਟ ਨਾਲ ਜੇਤੂ ਰਿਹਾ। ਉਨ੍ਹਾਂ ਕਿਹਾ ਕਿ ਬਰਨਾਲਾ ਤੋਂ ਸਾਡਾ ਮੀਤ ਹੇਅਰ ਐਮ.ਐਲ.ਏ ਅਤੇ ਮੰਤਰੀ ਰਹਿ ਚੁੱਕਿਆ ਹੈ ਅਤੇ ਅੱਜ ਵੀ ਉਸ ਇਲਾਕੇ ਤੋਂ ਐਮ.ਪੀ. ਹੈ। ਜੇਕਰ ਉਹ ਗਲਤ ਕਰਨਾ ਚਾਹੁੰਦੇ ਹੁੰਦੇ ਤਾਂ ਕਾਂਗਰਸੀ ਉਮੀਦਵਾਰ ਇਕ ਵੀ ਵੋਟ ਨਾਲ ਨਾ ਜਿੱਤਦਾ।

ਅਰੋੜਾ ਨੇ ਕਿਹਾ ਕਿ ਇਹ ਘਟਨਾਵਾਂ ਸਾਬਤ ਕਰਦੀਆਂ ਹਨ ਕਿ ਚੋਣਾਂ ਪੂਰੀ ਤਰ੍ਹਾਂ ਆਜ਼ਾਦ ਅਤੇ ਨਿਰਪੱਖ ਹੋਇਆਂ ਹਨ ਅਤੇ ਸੂਬਾ ਸਰਕਾਰ ਨੇ ਇਸ ਵਿੱਚ ਕੋਈ ਦਖ਼ਲਅੰਦਾਜ਼ੀ ਨਹੀਂ ਕੀਤੀ। ਇਸ ਦੇ ਉਲਟ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਚੋਣਾਂ ਵਿਚ ਵੱਡੇ ਪੱਧਰ ‘ਤੇ ਧਾਂਦਲੀ ਅਤੇ ਹੇਰਾਫੇਰੀ ਹੁੰਦੀ ਸੀ। ਇਸ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨਿਗਮ ਚੋਣਾਂ ਵਿੱਚ ਜਿੱਤਣ ਬਾਰੇ ਸੋਚ ਵੀ ਨਹੀਂ ਸਕਦੀਆਂ ਸਨ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਸੰਭਵ ਹੋਇਆ ਹੈ।

ਅਰੋੜਾ ਨੇ ਕਿਹਾ ਕਿ ਸਾਨੂੰ ਪੂਰੀ ਉਮੀਦ ਹੈ ਕਿ ਸਾਰੀਆਂ ਪਾਰਟੀਆਂ ਦੇ ਨਵੇਂ ਕੌਂਸਲਰ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ‘ਆਪ’ ਸਰਕਾਰ ਵੀ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਲਈ ਮਿਲ ਕੇ ਕੰਮ ਕਰੇਗੀ। ਸਾਡਾ ਉਦੇਸ਼ ਸ਼ਹਿਰਾਂ ਦਾ ਵਿਕਾਸ ਕਰਨਾ ਅਤੇ ਬਿਨਾਂ ਕਿਸੇ ਝਗੜੇ ਜਾਂ ਵਿਵਾਦ ਦੇ ਇਕੱਠੇ ਕੰਮ ਕਰਨਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਧਾਨ ਅਤੇ ਮੇਅਰ ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ, ਸੂਬਾ ਸਰਕਾਰ ਵੱਲੋਂ ਨਿਗਮਾਂ ਅਤੇ ਕੌਂਸਲਾਂ ਨੂੰ ਪੂਰਾ ਵਿੱਤੀ ਸਹਿਯੋਗ ਦਿੱਤਾ ਜਾਵੇਗਾ।

Tags: aapBREAKING NEWSBreaking news in PunjabiChandigarhLatest Punjab newsLatest Punjab news in Punjabipunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
September 1, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

by Ranjit Singh
September 1, 2026
0

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ Sher-E-Punjab T20...

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

by Ranjit Singh
September 1, 2026
0

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

by Ranjit Singh
September 1, 2026
0

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
September 1, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

Most Popular

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਰਾਖਵਾਂ ਰੱਖਿਆ

by Navjot
4 weeks ago
0

ਅਦਾਲਤ ਨੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ 'ਤੇ ਫੈਸਲਾ ਰਾਖਵਾਂ ਰੱਖਿਆ   ਚੰਡੀਗੜ੍ਹ, 5 ਅਗਸਤ (ਵਿਸ਼ਵ ਵਾਰਤਾ) ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 